ਅਪਰਾਧਸਿਆਸਤਖਬਰਾਂ

ਕਾਬੁਲ ‘ਚ ਆਤਮਘਾਤੀ ਬੰਬ ਧਮਾਕਾ, 20 ਲੋਕਾਂ ਦੀ ਮੌਤ

ਕਾਬੁਲ-ਜਦੋਂ ਤੋਂ ਤਾਲਿਬਾਨ ਸਰਕਾਰ ਸੱਤਾ ‘ਤੇ ਕਾਬਜ਼ ਹੋਈ ਹੈ, ਉਦੋਂ ਤੋਂ ਆਤਮਘਾਤੀ ਦੀਆਂ ਘਟਨਾਵਾਂ ਵਾਪਰ ਰਹੀਆਂ ਹਨ, ਜਿਨ੍ਹਾਂ ‘ਚ ਕਈ ਲੋਕ ਮਾਰੇ ਗਏ ਅਤੇ ਕਈ ਜ਼ਖਮੀ ਹੋ ਚੁੱਕੇ ਹਨ। ਅਫ਼ਗਾਨਿਸਤਾਨ ਦੀ ਰਾਜਧਾਨੀ ਕਾਬੁਲ ‘ਚ ਵਿਦੇਸ਼ ਮੰਤਰਾਲੇ ਦੇ ਸਾਹਮਣੇ ਬੁੱਧਵਾਰ ਨੂੰ ਆਤਮਘਾਤੀ ਹਮਲਾਵਰ ਵੱਲੋਂ ਕੀਤੇ ਬੰਬ ਧਮਾਕੇ ‘ਚ ਘੱਟ ਤੋਂ ਘੱਟ 20 ਲੋਕਾਂ ਦੇ ਮਾਰੇ ਜਾਣ ਦਾ ਖਦਸ਼ਾ ਹੈ। ਪੁਲਸ ਬੁਲਾਰੇ ਨੇ ਦੱਸਿਆ ਕਿ ਅਜੇ ਤਕ ਮ੍ਰਿਤਕਾਂ ਦੀ ਸਹੀ ਗਿਣਤੀ ਦਾ ਪਤਾ ਨਹੀਂ ਲੱਗ ਸਕਿਆ ਹੈ। ਇਸ ਘਟਨਾ ‘ਚ ਕਈ ਲੋਕਾਂ ਦੇ ਮਾਰੇ ਜਾਣ ਦਾ ਖਦਸ਼ਾ ਹੈ। ਪੁਲਸ ਮੁਤਾਬਕ ਆਤਮਘਾਤੀ ਹਮਲਾਵਰ ਨੇ ਵਿਸਫੋਟਕ ਯੰਤਰ ਨਾਲ ਖੁਦ ਨੂੰ ਉਡਾ ਲਿਆ, ਜਿਸ ਤੋਂ ਬਾਅਦ ਵੱਡਾ ਧਮਾਕਾ ਹੋਇਆ। ਕਾਬੁਲ ਸੁਰੱਖਿਆ ਵਿਭਾਗ ਦੇ ਬੁਲਾਰੇ ਖਾਲਿਦ ਜ਼ਦਰਾਨ ਨੇ ਟਵਿੱਟਰ ‘ਤੇ ਕਿਹਾ, ”ਅੱਜ ਕਰੀਬ 4 ਵਜੇ ਵਿਦੇਸ਼ ਮੰਤਰਾਲੇ ਦੀ ਸੜਕ ‘ਤੇ ਧਮਾਕਾ ਹੋਇਆ, ਜਿਸ ਕਾਰਨ ਬਦਕਿਸਮਤੀ ਨਾਲ ਕਈ ਲੋਕ ਜ਼ਖ਼ਮੀ ਹੋਏ।” ਜ਼ਦਰਾਨ ਨੇ ਕਿਹਾ ਕਿ ਸੁਰੱਖਿਆ ਬਲ ਮੌਕੇ ‘ਤੇ ਪਹੁੰਚ ਗਏ ਹਨ। ਇਕ ਏਜੰਸੀ ਨੇ ਦੱਸਿਆ ਕਿ ਅਫ਼ਗਾਨਿਸਤਾਨ ਦੀ ਰਾਜਧਾਨੀ ਵਿਚ ਇਕ ਆਤਮਘਾਤੀ ਹਮਲਾਵਰ ਨੇ ਇੱ ਵਿਸਫੋਟਕ ਯੰਤਰ ਵਿਚ ਧਮਾਕਾ ਕੀਤਾ, ਜਿਸ ਵਿਚ 20 ਤੋਂ ਵੱਧ ਲੋਕਾਂ ਦੀ ਮੌਤ ਹੋ ਗਈ।
ਰਿਪੋਰਟ ਵਿਚ ਕਿਹਾ ਗਿਆ ਕਿ ਅਫ਼ਗਾਨਿਸਤਾਨ ਦੀ ਰਾਜਧਾਨੀ ਕਾਬੁਲ ਵਿਚ ਬੁੱਧਵਾਰ ਨੂੰ ਇਕ ਆਤਮਘਾਤੀ ਹਮਲਾਵਰ ਨੇ ਵਿਦੇਸ਼ ਮੰਤਰਾਲੇ ਦੇ ਨੇੜੇ ਇਕ ਯੰਤਰ ਰਾਹੀਂ ਧਮਾਕਾ ਕੀਤਾ, ਜਿਸ ਵਿਚ 20 ਤੋਂ ਵੱਧ ਲੋਕ ਮਾਰੇ ਗਏ। ਘਟਨਾ ਸਥਾਨ ਦੇ ਨੇੜੇ ਡਰਾਈਵਰ ਜਮਸ਼ੇਦ ਕਰੀਮੀ ਨੇ ਕਿਹਾ, ”ਮੈਨੂੰ ਨਹੀਂ ਪਤਾ ਕਿ ਉਨ੍ਹਾਂ ‘ਚੋਂ ਕਿੰਨੇ ਮਾਰੇ ਗਏ ਜਾਂ ਜ਼ਖਮੀ ਹੋਏ।” ਉਸ ਨੇ ਕਿਹਾ ਕਿ ਮੈਂ ਉਸ ਵਿਅਕਤੀ (ਆਤਮਘਾਤੀ ਹਮਲਾਵਰ) ਨੂੰ ਆਪਣੇ ਆਪ ਨੂੰ ਉਡਾਉਂਦੇ ਹੋਏ ਦੇਖਿਆ ਹੈ।”

Comment here