ਕਾਬੁਲ-ਇੱਥੋਂ ਦੇ ਗ੍ਰਹਿ ਮੰਤਰੀ ਕਾਰੀ ਸਈਦ ਖੋਸਤੀ ਨੇ ਦੱਸਿਆ ਕਿ ਅਫਗਾਨਿਸਤਾਨ ਪੁਲਸ ਨੇ ਰਾਜਧਾਨੀ ਕਾਬੁਲ ਵਿਚ ਪਿਛਲੇ ਦੋ ਹਫ਼ਤਿਆਂ ਦੌਰਾਨ ਅਪਰਾਧਿਕ ਗਤੀਵਿਧੀਆਂ ਵਿਚ ਸ਼ਾਮਲ 250 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਅਧਿਕਾਰੀ ਮੁਤਾਬਕ ਗ੍ਰਿਫ਼ਤਾਰ ਕੀਤੇ ਵਿਅਕਤੀ ਡਕੈਤੀ, ਚੋਰੀ, ਮੋਬਾਈਲ ਖੋਹਣ ਅਤੇ ਕਾਨੂੰਨ ਵਿਵਸਥਾ ਨੂੰ ਭੰਗ ਕਰਨ ਵਰਗੀਆਂ ਗੈਰ-ਕਾਨੂੰਨੀ ਗਤੀਵਿਧੀਆਂ ਵਿੱਚ ਸ਼ਾਮਲ ਸਨ। ਖੋਸਤੀ ਨੇ ਕਿਹਾ ਕਿ ਅਫ਼ਗਾਨ ਪੁਲਸ ਮੱਧ ਏਸ਼ੀਆਈ ਦੇਸ਼ ਵਿੱਚ ਕਾਨੂੰਨ ਵਿਵਸਥਾ ਯਕੀਨੀ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ।
Comment here