ਅਪਰਾਧਸਿਆਸਤਖਬਰਾਂ

ਕਾਬੁਲ ਦੇ ਲੋਂਗਨ ਹੋਟਲ ’ਤੇ ਹਮਲਾ ਅਸੀਂ ਕੀਤਾ-ਇਸਲਾਮਿਕ ਸਟੇਟ

ਇਸਲਾਮਾਬਾਦ-ਅਫਗਾਨਿਸਤਾਨ ਦੀ ਰਾਜਧਾਨੀ ਕਾਬੁਲ ’ਚ ਹੋਟਲ ’ਤੇ ਹੋਏ ਹਮਲੇ ਦੀ ਖਬਰ ਆਈ ਹੈ। ਅੱਤਵਾਦੀ ਸਮੂਹ ਇਸਲਾਮਿਕ ਸਟੇਟ ਨੇ ਅਫਗਾਨਿਸਤਾਨ ਦੀ ਰਾਜਧਾਨੀ ’ਚ ਇਕ ਹੋਟਲ ’ਤੇ ਹੋਏ ਹਮਲੇ ਦੀ ਜ਼ਿੰਮੇਵਾਰੀ ਲਈ ਹੈ, ਜਿਸ ’ਚ 3 ਹਮਲਾਵਰਾਂ ਦੀ ਮੌਤ ਹੋ ਗਈ ਸੀ ਅਤੇ ਉਥੇ ਠਹਿਰੇ 2 ਲੋਕ ਜ਼ਖ਼ਮੀ ਹੋ ਗਏ ਸਨ। ਸੋਸ਼ਲ ਮੀਡੀਆ ’ਤੇ ਜਾਰੀ ਤਸਵੀਰਾਂ ਅਨੁਸਾਰ ਅਫਗਾਨਿਸਤਾਨ ਦੀ ਰਾਜਧਾਨੀ ਕਾਬੁਲ ਵਿਚ ਸਥਿਤ ਕਾਬੁਲ ਲੋਂਗਨ ਹੋਟਲ ’ਤੇ ਸੋਮਵਾਰ ਦੁਪਹਿਰ ਨੂੰ ਹਮਲਾ ਹੋਇਆ ਅਤੇ 10 ਮੰਜ਼ਿਲਾ ਇਮਾਰਤ ’ਚੋਂ ਧੂੰਏਂ ਦਾ ਗੁਬਾਰ ਉੱਠਦਾ ਦੇਖਿਆ ਗਿਆ ਸੀ।
ਸਥਾਨਕ ਲੋਕਾਂ ਨੇ ਦੱਸਿਆ ਕਿ ਉਨ੍ਹਾਂ ਨੇ ਧਮਾਕਿਆਂ ਅਤੇ ਗੋਲੀਆਂ ਚੱਲਣ ਦੀ ਆਵਾਜ਼ ਸੁਣੀ। ਤਾਲਿਬਾਨ ਸੁਰੱਖਿਆ ਬਲਾਂ ਨੇ ਇਲਾਕੇ ’ਚ ਪਹੁੰਚ ਕੇ ਘਟਨਾ ਵਾਲੀ ਥਾਂ ਵੱਲ ਜਾਣ ਵਾਲੀਆਂ ਸਾਰੀਆਂ ਸੜਕਾਂ ਨੂੰ ਬੰਦ ਕਰ ਦਿੱਤਾ। ਤਾਲਿਬਾਨ ਵੱਲੋਂ ਨਿਯੁਕਤ ਪੁਲਸ ਬੁਲਾਰੇ ਖਾਲਿਦ ਜ਼ਦਰਾਨ ਨੇ ਕਿਹਾ ਕਿ ਇਹ ਹਮਲਾ ਕਈ ਘੰਟਿਆਂ ਤੱਕ ਜਾਰੀ ਰਿਹਾ। ਆਈ.ਐੱਸ. ਨੇ ਆਪਣੇ ਟੈਲੀਗ੍ਰਾਮ ਚੈਨਲ ਰਾਹੀਂ ਇੱਕ ਬਿਆਨ ਵਿੱਚ ਦਾਅਵਾ ਕੀਤਾ ਕਿ ਉਸ ਦੇ 2 ਮੈਂਬਰਾਂ ਨੇ ਹੋਟਲ ’ਤੇ ਹਮਲਾ ਕੀਤਾ, ਕਿਉਂਕਿ ਇਸ ਦੀ ਵਰਤੋਂ ਅਕਸਰ ਡਿਪਲੋਮੈਟਾਂ ਵੱਲੋਂ ਕੀਤੀ ਜਾਂਦੀ ਹੈ ਅਤੇ ਇਸ ਦਾ ਮਾਲਕ ਕਮਿਊਨਿਸਟ ਚੀਨ ਹੈ। ਇਸ ਦੇ ਕੁਝ ਘੰਟਿਆਂ ਬਾਅਦ, ਇਸਲਾਮਿਕ ਸਟੇਟ ਦੇ ਇੱਕ ਸਥਾਨਕ ਸਹਿਯੋਗੀ ਨੇ ਹਮਲੇ ਦੀ ਜ਼ਿੰਮੇਵਾਰੀ ਲਈ।

Comment here