ਕਾਬੁਲ-ਤਾਲਿਬਾਨ ਦੇ ਕਬਜ਼ੇ ਤੋਂ ਬਾਅਦ ਅਫਗਾਨਿਸਤਾਨ ਦੇ ਹਾਲਾਤ ਵਿਗੜਦੇ ਨਜ਼ਰ ਆ ਰਹੇ ਹਨ। ਅਫਗਾਨਿਸਤਾਨ ਦੀ ਰਾਜਧਾਨੀ ਕਾਬੁਲ ਦੇ ਪੁਲਸ ਜ਼ਿਲਾ 5 ’ਚ ਬੁੱਧਵਾਰ ਨੂੰ ਸਰਕਾਰੀ ਕਰਮਚਾਰੀਆਂ ਦੀ ਇਕ ਮਿਨੀ ਬੱਸ ਨੂੰ ਨਿਸ਼ਾਨਾ ਬਣਾ ਕੇ ਕੀਤੇ ਗਏ ਬੰਬ ਧਮਾਕੇ ’ਚ 8 ਲੋਕ ਜ਼ਖ਼ਮੀ ਹੋ ਗਏ। ਕਿਸੇ ਵੀ ਸਮੂਹ ਜਾਂ ਵਿਅਕਤੀ ਨੇ ਇਸ ਧਮਾਕੇ ਦੀ ਜ਼ਿੰਮੇਵਾਰੀ ਨਹੀਂ ਲਈ ਹੈ।
ਕਾਬੁਲ ਪੁਲਸ ਦੇ ਬੁਲਾਰੇ ਖ਼ਾਲਿਦ ਜਾਰਦਾਨ ਨੇ ਦੱਸਿਆ, ‘‘ਬੁੱਧਵਾਰ ਸਵੇਰੇ ਪੁਲਸ ਜ਼ਿਲੇ 5 ’ਚ ਪੇਂਡੂ ਪੁਨਰਵਾਸ ਤੇ ਵਿਕਾਸ ਮੰਤਰਾਲੇ ਦੇ ਕਰਮਚਾਰੀਆਂ ਦੀ ਇਕ ਮਿਨੀ ਬੱਸ ਨੂੰ ਸੜਕ ਕੰਢੇ ਲਗਾਏ ਗਏ ਬੰਬ ਨਾਲ ਨਿਸ਼ਾਨਾ ਬਣਾਇਆ ਤੇ ਇਸ ਬੰਬ ਧਮਾਕੇ ’ਚ 8 ਲੋਕ ਜ਼ਖ਼ਮੀ ਹੋਏ ਹਨ।’’
ਉਨ੍ਹਾਂ ਦੱਸਿਆ ਕਿ ਸਾਰੇ ਜ਼ਖ਼ਮੀ ਲੋਕਾਂ ਨੂੰ ਹਸਪਤਾਲ ਲਿਜਾਇਆ ਗਿਆ।
Comment here