ਕਾਬੁਲ- ਅਫਗਾਨਿਸਤਾਨ ਦੀ ਰਾਜਧਾਨੀ ਕਾਬੁਲ ਵਿੱਚ ਸਥਿਤ ਕਾਰਤੇ ਪਰਵਾਨ ਗੁਰਦੁਆਰੇ ਨੇੜੇ ਬੰਬ ਧਮਾਕਾ ਹੋਣ ਦੀ ਖਬਰ ਆ ਰਹੀ ਹੈ। ਧਮਾਕੇ ਤੋਂ ਤੁਰੰਤ ਬਾਅਦ ਗੁਰਦੁਆਰੇ ਦੇ ਆਲੇ-ਦੁਆਲੇ ਸੁਰੱਖਿਆ ਪ੍ਰਬੰਧ ਵਧਾ ਦਿੱਤੇ ਗਏ ਹਨ। ਕਿਸੇ ਸੰਗਠਨ ਨੇ ਇਸ ਧਮਾਕੇ ਦੀ ਜ਼ਿੰਮੇਵਾਰੀ ਹਾਲੇ ਨਹੀਂ ਲਈ। ਜਿਸ ਸਮੇਂ ਧਮਾਕਾ ਹੋਇਆ ਉਸ ਸਮੇਂ ਕਾਰਤੇ ਪਰਵਾਨ ਗੁਰਦੁਆਰੇ ਦੇ ਅੰਦਰ ਕਰੀਬ 100 ਲੋਕ ਮੌਜੂਦ ਸਨ। ਇਸ ਧਮਾਕੇ ਵਿੱਚ ਕਿਸੇ ਜਾਨੀ ਨੁਕਸਾਨ ਦੀ ਕੋਈ ਖਬਰ ਨਹੀਂ ਹੈ। ਸਾਰੇ ਲੋਕ ਪੂਰੀ ਤਰ੍ਹਾਂ ਸੁਰੱਖਿਅਤ ਹਨ ਅਤੇ ਧਮਾਕੇ ਦੀ ਘਟਨਾ ਤੋਂ ਬਾਅਦ ਸਾਰੇ ਲੋਕਾਂ ਨੂੰ ਬਾਹਰ ਕੱਢ ਲਿਆ ਗਿਆ। ਇਸ ਤੋਂ ਪਹਿਲਾਂ ਅਕਤੂਬਰ ਮਹੀਨੇ ਵਿੱਚ ਵੀ ਕੁੱਝ ਹਥਿਆਰਬੰਦ ਲੜਾਕੇ ਕਾਰਤੇ ਪਰਵਾਨ ਗੁਰਦੁਆਰੇ ਵਿੱਚ ਦਾਖਲ ਹੋਏ ਸਨ। ਇਸ ਦੌਰਾਨ ਉਨ੍ਹਾਂ ਗੁਰਦੁਆਰੇ ਦੇ ਪਹਿਰੇਦਾਰਾਂ ਨੂੰ ਹਿਰਾਸਤ ਵਿੱਚ ਲੈ ਕੇ ਭੰਨਤੋੜ ਕੀਤੀ ਸੀ। ਕਾਬੁਲ ਵਿੱਚ ਇਹ ਉਹ ਗੁਰਦੁਆਰਾ ਹੈ ਜਦੋਂ ਤਾਲਿਬਾਨ ਦੇ ਸੱਤਾ ਵਿੱਚ ਆਉਣ ਤੋਂ ਬਾਅਦ ਸੈਂਕੜੇ ਹਿੰਦੂਆਂ ਅਤੇ ਸਿੱਖਾਂ ਨੇ ਇੱਥੇ ਸ਼ਰਨ ਲਈ ਸੀ।
ਕਾਰਤੇ ਪਰਵਾਨ ਗੁਰਦੁਆਰੇ ਕੋਲ ਹੋਇਆ ਬੰਬ ਧਮਾਕਾ

Comment here