ਅਪਰਾਧਸਿਆਸਤਖਬਰਾਂਦੁਨੀਆ

ਕਾਰਵਾਈ ਨਾ ਹੋਣ ’ਤੇ ਗੈਂਗਰੇਪ ਦੀ ਸ਼ਿਕਾਰ ਭੈਣ ਨੂੰ ਭਰਾ ਨੇ ਮਾਰੀ ਗੋਲੀ

ਸਰਗੋਧਾ – ਪਾਕਿਸਤਾਨ ਦੇ ਜ਼ਿਲ੍ਹਾ ਸਰਗੋਧਾ ਦੇ ਪਿੰਡ ਤੋਂ ਇੱਕ ਗੈਂਗਰੇਪ ਦੀ ਸ਼ਿਕਾਰ ਕੁੜੀ ਦਾ ਉਸ ਦੇ ਭਰਾ ਵੱਲੋਂ ਗੋਲੀ ਮਾਰ ਕੇ ਹੱਤਿਆ ਕਰਨ ਦੀ ਘਟਨਾ ਸਾਹਮਣੇ ਆਈ ਹੈ। ਦਰਅਸਲ ਕੁਝ ਦਿਨਾਂ ਪਹਿਲਾਂ ਜ਼ਿਲ੍ਹਾ ਸਰਗੋਧਾ ਦੇ ਪਿੰਡ ਮਹਿਕ ਲੁਡਕਾ ’ਚ ਇਕ 24 ਸਾਲਾਂ ਕੁੜੀ ਨਾਲ ਪਿੰਡ ਦੇ ਹੀ ਇਕ ਪ੍ਰਭਾਵਸ਼ਾਲੀ ਪਰਿਵਾਰ ਦੇ 4 ਲੋਕਾਂ ਨੇ ਗੈਂਗਰੇਪ ਕੀਤਾ ਸੀ। ਇਸ ਸਬੰਧੀ ਪੁਲਸ ਦੇ ਕੋਲ ਸ਼ਿਕਾਇਤ ਦਰਜ ਕਰਵਾਈ ਗਈ ਸੀ। ਸ਼ਿਕਾਇਤ ਦਰਜ ਕਰਵਾਉਂਣ ਦੇ ਬਾਵਜੂਦ ਪੁਲਸ ਦੋਸ਼ੀਆਂ ਨੂੰ ਗ੍ਰਿਫ਼ਤਾਰ ਨਹੀਂ ਕਰ ਰਹੀ ਸੀ। ਇਸ ਗੱਲ ਤੋਂ ਦੁਖੀ ਹੋ ਕੇ ਪੀੜਤਾ ਦੇ ਭਰਾ ਨੇ ਆਪਦੀ ਭੈਣ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਇਸਤੋਂ ਬਾਅਦ ਪੁਲਸ ਨੇ ਪੀੜਤਾ ਦੇ ਭਰਾ ਨੂੰ ਗ੍ਰਿਫ਼ਤਾਰ ਕਰ ਲਿਆ।

Comment here