ਕਸ਼ਮੀਰ-ਵਾਦੀ ਵਿੱਚ ਲਸ਼ਕਰ-ਏ-ਤੋਇਬਾ ਹੱਤਿਆਵਾਂ ਦੀਆਂ ਘਟਨਾਵਾਂ ਦੇ ਨਾਲ ਹੀ ਅੱਤਵਾਦੀ ਕਿਸ਼ਤਵਾੜ ਜ਼ਿਲ੍ਹੇ ਵਿੱਚ ਅਸ਼ਾਂਤੀ ਪੈਦਾ ਕਰਨ ਦੀ ਪਲਾਨਿੰਗ ਕਰ ਰਹੇ ਹਨ। ਇਸ ਦੌਰਾਨ, ਸਮਾਜ ਵਿਰੋਧੀ ਅਨਸਰਾਂ ਬਾਰੇ ਹਾਸਲ ਜਾਣਕਾਰੀ ਦੇ ਅਧਾਰ ’ਤੇ ਸੁਰੱਖਿਆ ਬਲਾਂ ਦੀ ਟੀਮ ਵਲੋਂ ਦ੍ਰਬਸ਼ਾਲਾ ਠਠਰੀ ਵਿਖੇ ਇੱਕ ਸਾਂਝਾ ਨਾਕਾ ਲਗਾਇਆ ਗਿਆ ਸੀ। ਇਸ ਦੌਰਾਨ ਪੁਲਿਸ, ਫ਼ੌਜ ਅਤੇ ਸੀਆਰਪੀਐਫ ਦੀ ਸਾਂਝੀ ਟੀਮ ਲਗਾਤਾਰ ਗਸ਼ਤ ਕਰ ਰਹੀ ਹੈ ਅਤੇ ਅੱਤਵਾਦੀਆਂ ’ਤੇ ਸ਼ਿਕੰਜਾ ਕੱਸਣ ਲਈ ਤਲਾਸ਼ੀ ਮੁਹਿੰਮ ਚਲਾ ਰਹੀ ਹੈ। ਇਸ ਵੇਲੇ ਸੁਰੱਖਿਆ ਬਲਾਂ ਦੀ ਇੱਕ ਸਾਂਝੀ ਟੀਮ ਨੂੰ ਜੰਮੂ ਦੇ ਕਿਸ਼ਤਵਾੜ ਜ਼ਿਲ੍ਹੇ ਵਿੱਚ ਸਫਲਤਾ ਮਿਲੀ ਹੈ। ਇੱਥੇ ਸੁਰੱਖਿਆ ਬਲਾਂ ਦੀ ਟੀਮ ਨੇ ਲਸ਼ਕਰ ਦੇ ਇੱਕ ਅੱਤਵਾਦੀ ਨੂੰ ਗ੍ਰਿਫਤਾਰ ਕੀਤਾ ਹੈ। ਇਸ ਦੇ ਨਾਲ ਹੀ ਗ੍ਰਿਫਤਾਰ ਅੱਤਵਾਦੀ ਕੋਲੋਂ ਇੱਕ ਗ੍ਰਨੇਡ ਬਰਾਮਦ ਕੀਤਾ ਗਿਆ ਹੈ।
ਸ਼ਾਮ 5.30 ਵਜੇ ਨਾਕੇ ’ਤੇ ਵਾਹਨਾਂ ਅਤੇ ਯਾਤਰਾ ਕਰਨ ਵਾਲੇ ਵਿਅਕਤੀਆਂ ਦੀ ਤਲਾਸ਼ੀ ਲਈ ਜਾ ਰਹੀ ਸੀ। ਇਸ ਦੌਰਾਨ ਸੁਰੱਖਿਆ ਬਲਾਂ ਨੂੰ ਕਿਸੇ ਸ਼ੱਕੀ ਵਿਅਕਤੀ ਦੀ ਗਤੀਵਿਧੀ ’ਤੇ ਸ਼ੱਕ ਹੋਇਆ। ਜੋ ਨਾਕਾ ਪਾਰਟੀ ਤੋਂ ਬਚਣ ਦੀ ਕੋਸ਼ਿਸ਼ ਕਰ ਰਿਹਾ ਸੀ। ਹਾਲਾਂਕਿ, ਬਲਾਕ ’ਤੇ ਚੌਕਸ ਸਿਪਾਹੀਆਂ ਨੇ ਤੁਰੰਤ ਉਸ ਨੂੰ ਕਾਬੂ ਕਰ ਲਿਆ ਅਤੇ ਉਸਦੀ ਤਲਾਸ਼ੀ ਲਈ। ਤਲਾਸ਼ੀ ਲੈਣ ’ਤੇ ਉਸ ਦੇ ਕਬਜ਼ੇ ਚੋਂ ਇੱਕ ਹੈਂਡ ਗ੍ਰਨੇਡ ਬਰਾਮਦ ਹੋਇਆ। ਇਸ ਮਾਮਲੇ ਵਿੱਚ ਐਫਆਈਆਰ ਦਰਜ ਕੀਤੀ ਗਈ ਹੈ।
ਫਿਲਹਾਲ ਪੁਲਿਸ ਦਾ ਕਹਿਣਾ ਹੈ ਕਿ ਸ਼ੱਕੀ ਦੇ ਖਿਲਾਫ ਕਾਨੂੰਨ ਦੀਆਂ ਧਾਰਾਵਾਂ ਦੇ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਅੱਗੇ ਦੀ ਜਾਂਚ ਕੀਤੀ ਜਾ ਰਹੀ ਹੈ।
Comment here