ਸਿਆਸਤਖਬਰਾਂ

ਕਿਸਾਨਾਂ ਦੇ ਵਿਰੋਧ ਦੇ ਚਲਦਿਆਂ ਪੰਜਾਬ ਤੇ ਹਰਿਆਣਾ ‘ਚ ਅੱਜ ਤੋਂ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ

ਚੰਡੀਗੜ੍ਹ – ਝੋਨੇ ਦੀ ਖ਼ਰੀਦ ਪਹਿਲੀ ਅਕਤੂਬਰ ਦੀ ਥਾਂ 11 ਅਕਤੂਬਰ ਤੋਂ ਸ਼ੁਰੂ ਕਰਨ ਲਈ ਜਿਉਂ ਹੀ ਕੇਂਦਰ ਨੇ ਚਿੱਠੀ ਜਾਰੀ ਕੀਤੀ ਤਾਂ ਕਿਸਾਨਾਂ ਚ ਸਖਤ ਰੋਸ ਫੈਲ ਗਿਆ, ਪੰਜਾਬ ਚ ਕਾੰਗਰਸੀ ਵਿਧਾਇਕਾਂ ਦੇ ਘਰ ਘੇਰ ਲਏ ਗਏ ਤੇ ਹਰਿਆਣਾ ਚ ਤਾਂ ਕਿਸਾਨ ਰੋਸ ਨਾਲ ਭਰੇ ਪਰਦਰਸ਼ਨ ਕਰਨ ਲਗੇ, ਪੁਲਸ ਦੇ ਬੈਰੀਕੇਡ ਤੋੜ ਦਿਤੇ ਗਏ, ਕਿਸਾਨਾਂ ਦੇ ਰੋਹ ਦੇ ਮਦੇਨਜ਼ਰ ਅਤੇ ਪੰਜਾਬ ਦੇ  ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਦੀ ਅਪੀਲ ਨੂੰ ਸਵਿਕਾਰਦਿਆਂ ਭਾਰਤ ਸਰਕਾਰ ਨੇ 3 ਅਕਤੂਬਰ ਤੋਂ ਝੋਨੇ ਦੀ ਖ਼ਰੀਦ ਸ਼ੁਰੂ ਕਰਨ ਦੀ ਇਜਾਜ਼ਤ ਦੇ ਦਿੱਤੀ ਹੈ। ਇਸ ਸਬੰਧੀ ਤੁਰੰਤ ਨਿੱਜੀ ਦਖ਼ਲ ਦੇ ਕੇ ਖਪਤਕਾਰ ਮਾਮਲਿਆਂ, ਖ਼ੁਰਾਕ ਅਤੇ ਜਨਤਕ ਵੰਡ ਮੰਤਰਾਲੇ ਨੂੰ ਸਲਾਹ ਦੇਣ ਲਈ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਦਾ ਧੰਨਵਾਦ ਕਰਦਿਆਂ ਮੁੱਖ ਮੰਤਰੀ ਸ. ਚੰਨੀ ਨੇ ਕਿਹਾ ਕਿ ਇਹ ਫ਼ੈਸਲਾ ਕਿਸਾਨਾਂ ਦੀ ਸੰਤੁਸ਼ਟੀ ਲਈ ਝੋਨੇ ਦੀ ਨਿਰਵਿਘਨ ਅਤੇ ਸੁਚਾਰੂ ਖ਼ਰੀਦ ਯਕੀਨੀ ਬਣਾਉਣ ਸਹਾਈ ਸਿੱਧ ਹੋਵੇਗਾ। ਮੁੱਖ ਮੰਤਰੀ ਬੀਤੇ ਕੱਲ੍ਹ ਸ੍ਰੀ ਮੋਦੀ ਨੂੰ ਮਿਲੇ ਸਨ, ਜਿਨ੍ਹਾਂ ਨੇ ਸ. ਚੰਨੀ ਨੂੰ ਇਸ ਮੁੱਦੇ ਦੇ ਛੇਤੀ ਹੱਲ ਦਾ ਭਰੋਸਾ ਦਿੱਤਾ ਸੀ। ਭਾਰਤ ਸਰਕਾਰ ਦੇ ਖਪਤਕਾਰ ਮਾਮਲਿਆਂ, ਖ਼ੁਰਾਕ ਅਤੇ ਜਨਤਕ ਵੰਡ ਮੰਤਰਾਲੇ ਨੇ ਝੋਨੇ ਦੀ ਖ਼ਰੀਦ ਨਿਰਧਾਰਤ ਮਿਤੀ 1 ਅਕਤੂਬਰ ਦੀ ਬਜਾਏ 11 ਅਕਤੂਬਰ ਨੂੰ ਸਵੇਰੇ ਗਿਆਰਾਂ ਵਜੇ ਤੱਕ ਮੁਲਤਵੀ ਕਰਨ ਦਾ ਫੈਸਲਾ ਲਿਆ ਸੀ। ਐਨ ਮੌਕੇ ਲਏ ਗਏ ਇਸ ਫ਼ੈਸਲੇ ਨਾਲ ਕਿਸਾਨਾਂ ਵਿੱਚ ਨਾਰਾਜ਼ਗੀ ਅਤੇ ਦੁਚਿੱਤੀ ਪਾਈ ਜਾ ਰਹੀ ਸੀ।

Comment here