ਸਿਆਸਤਖਬਰਾਂ

ਕਿਸਾਨਾਂ ਨੇ ਵਿਸ਼ਵਾਸਘਾਤ ਦਿਵਸ ਮਨਾਇਆ

ਚੰਡੀਗੜ-ਕਿਸਾਨ ਅੰਦੋਲਨ ਨੂੰ ਖਤਮ ਕਰਵਾਉੰਦਿਆਂ ਮੋਦੀ ਸਰਕਾਰ ਨੇ ਖੇਤੀ ਕਨੂੰਨ ਰੱਦ ਕਰਨ ਦਾ ਐਲਾਨ ਕੀਤਾ, ਹੋਰ ਕਿਸਾਨੀ ਮੰਗਾਂ ਦੇ ਵਾਅਦੇ ਵੀ ਕੀਤੇ, ਪਰ ਪੂਰੇ ਨਹੀੰ ਹੋਏ, ਇਸ ਦੇ ਰੋਸ ਵਜੋਂ ਕਿਸਾਨਾਂ ਨੇ ਵਿਸ਼ਵਾਸਘਾਤ ਦਿਵਸ ਦੇ ਸੱਦੇ ਤਹਿਤ ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ਵਿੱਚ ਪੰਜਾਬ ਭਰ ਵਿੱਚ ਜ਼ਿਲ੍ਹਾ ਹੈੱਡਕੁਆਰਟਰਾਂ ਉਪਰ ਧਰਨੇ ਦਿੱਤੇ,  ਕੇਂਦਰ ਸਰਕਾਰ ਵੱਲੋਂ ਮੋਰਚੇ ਦੀਆਂ ਰਹਿੰਦੀਆਂ ਮੰਨੀਆਂ ਹੋਈਆਂ ਮੰਗਾਂ ਨੂੰ ਲਾਗੂ ਕਰਨ ਅਤੇ ਪੰਜਾਬ ਸਰਕਾਰ ਕੋਲੋਂ ਸਕੂਲ ਖੋਲ੍ਹੇ ਜਾਣ, ਮਿਲਕਫੈੱਡ ਵੱਲੋਂ ਦੁੱਧ ਦੀਆਂ ਕੀਮਤਾਂ ਘਟਾਉਣ ਤੇ ਹੋਰ ਮੰਗਾਂ ਨੂੰ ਲੈ ਕੇ ਰੋਸ ਪ੍ਰਦਰਸ਼ਨ ਕੀਤਾ। ਕਿਸਾਨ ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਲਖੀਮਪੁਰ ਖੀਰੀ ਘਟਨਾ ਦੇ ਪੀੜਤਾਂ ਨੂੰ ਇਨਸਾਫ ਦੇਣ ਲਈ ਮੰਨੀਆਂ ਮੰਗਾਂ ਨੂੰ ਲਾਗੂ ਕਰਨ ਤੋਂ ਕੰਨੀ ਕਤਰਾਅ ਰਹੀ ਹੈ। ਇਸ ਤਰ੍ਹਾਂ ਹੋਰ ਜਿਹੜੇ ਵਾਅਦੇ ਕੀਤੇ ਸਨ, ਉਹ ਪੂਰੇ ਨਹੀਂ ਕੀਤੇ ਗਏ। ਇਸੇ ਤਰ੍ਹਾਂ ਪੰਜਾਬ ਸਰਕਾਰ ਵੱਲੋਂ ਨਾਜਾਇਜ਼ ਮਾਈਨਿੰਗ ਬੰਦ ਕਰਵਾਉਣ, ਫੀਸਾਂ ਲੈ ਕੇ ਵੀ ਸਕੂਲ ਨਹੀਂ ਖੋਲ੍ਹੇ ਜਾ ਰਹੇ, ਦੁੱਧ ਦੀ ਕੀਮਤ 2 ਰੁਪਏ ਘਟਾ ਦਿੱਤੀ ਗਈ ਅਤੇ ਗੰਨੇ ਦੇ ਭਾਅ ਵਿਚ ਪੰਜਾਬ ਵੱਲੋਂ ਦਿੱਤੇ ਜਾਣ ਵਾਲੇ 35 ਰੁਪਏ ਪ੍ਰਤੀ ਕੁਇੰਟਲ ਨਾ ਦੇਣ ਕਾਰਨ ਕਿਸਾਨਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਸਮੂਹ ਬੁਲਾਰਿਆਂ ਨੇ ਕਿਸਾਨਾਂ ਨੂੰ ਦਿੱਲੀ ਦੀਆਂ ਸਰਹੱਦਾਂ ਉੱਤੇ ਚਲਾਏ ਗਏ ਕਿਸਾਨੀ ਸੰਘਰਸ਼ ਨੂੰ ਮੁੜ ਭਖਾਉਣ ਦਾ ਸੱਦਾ ਦਿੰਦਿਆਂ ਆਪਸੀ ਏਕਤਾ ਬਣਾਈ ਰੱਖਣ ਦਾ ਸੱਦਾ ਦਿੱਤਾ।

Comment here