ਸਿਆਸਤਖਬਰਾਂਚਲੰਤ ਮਾਮਲੇ

ਕਿਸਾਨਾਂ ਨੇ ਸੁਖਬੀਰ ਬਾਦਲ ਨੂੰ ਕਿਸਾਨੀ ਮੁੱਦੇ ਚੁੱਕਣ ਲਈ ਪੱਤਰ ਸੌਂਪਿਆ

ਸ੍ਰੀ ਮੁਕਤਸਰ ਸਾਹਿਬ-ਸੰਯੁਕਤ ਕਿਸਾਨ ਮੋਰਚਾ ਦੇ ਜਿਲ੍ਹਾ ਦੇ ਆਗੂਆਂ ਨੇ ਸਾਬਕਾ ਉਪ ਮੁੱਖ ਮੰਤਰੀ ਅਤੇ ਮੈਂਬਰ ਪਾਰਲੀਮੈਂਟ ਸੁਖਬੀਰ ਸਿੰਘ ਬਾਦਲ ਨੂੰ ਚਿਤਾਵਨੀ ਪੱਤਰ ਸੌਂਪਿਆ ਹੈ। ਸੁਖਬੀਰ ਸਿੰਘ ਬਾਦਲ ਦੇ ਨਾਮ ਪੱਤਰ ਦਿੰਦਿਆਂ ਇਨ੍ਹਾਂ ਆਗੂਆਂ ਨੇ ਸੰਸਦ ਦੇ ਚੱਲ ਰਹੇ ਸੈਸ਼ਨ ਵਿਚ ਕਿਸਾਨਾਂ ਨਾਲ ਸਬੰਧਿਤ ਮੁੱਦੇ ਚੁੱਕਣ ਲਈ ਆਖਿਆ। ਇਹ ਪੱਤਰ ਸੁਖਬੀਰ ਸਿੰਘ ਬਾਦਲ ਨੂੰ ਸੌਂਪਣ ਉਪਰੰਤ ਕਿਸਾਨ ਆਗੂਆਂ ਨੇ ਗੱਲਬਾਤ ਕਰਦਿਆਂ ਕਿਹਾ ਕਿ ਇਹ ਚਿਤਾਵਨੀ ਪੱਤਰ ਸਾਰੇ ਮੈਂਬਰ ਪਾਰਲੀਮੈਂਟਾਂ ਨੂੰ ਦੇ ਰਹੇ ਹਨ। ਕਿਸਾਨ ਆਗੂਆਂ ਨੇ ਕਿਹਾ ਕਿ ਇਸ ਪੱਤਰ ਰਾਹੀਂ ਸੰਸਦ ਮੈਂਬਰਾਂ ਨੂੰ ਕਿਹਾ ਕਿ ਉਹ ਸੰਸਦ ਵਿਚ ਕਿਸਾਨਾਂ ਨਾਲ ਸਬੰਧਿਤ ਮੁੱਦੇ ਚੁੱਕਣ।
ਕੇਂਦਰ ਸਰਕਾਰ ਨੇ ਜੋ ਵਾਅਦੇ ਕਿਸਾਨਾਂ ਨਾਲ ਕੀਤੇ ਸੀ ਜਿਸ ਵਿਚ ਬਿਜਲੀ ਸੋਧ ਬਿੱਲ ਲਾਗੂ ਨਾ ਕਰਨ, ਲਖੀਮਪੁਰ ਖੀਰੀ ਦੇ ਕਥਿਤ ਦੋਸ਼ੀਆਂ ਨੂੰ ਸ਼ਜਾਵਾਂ ਦੇਣ, ਐਮਐਸਪੀ ਸਬੰਧੀ ਕਾਨੂੰਨ ਬਣਾਉਣ ਆਦਿ ਮੰਗਾਂ ਸਬੰਧੀ ਕੋਈ ਕਦਮ ਨਹੀਂ ਚੁੱਕਿਆ ਗਿਆ। ਇਸ ਲਈ ਇਹਨਾਂ ਸਬੰਧੀ ਸੰਸਦ ‘ਚ ਆਵਾਜ ਚੁੱਕੀ ਜਾਵੇ।
ਕਿਸਾਨ ਆਗੂਆਂ ਕਿਹਾ ਕਿ ਸੁਖਬੀਰ ਸਿੰਘ ਬਾਦਲ ਨੇ ਉਹਨਾਂ ਨੂੰ ਪੂਰਾ ਭਰੋਸਾ ਦਿਵਾਇਆ ਕਿ ਉਹ ਇਹ ਮੰਗਾਂ ਸੰਸਦ ਵਿਚ ਉਠਾਉਣਗੇ।

Comment here