ਅਪਰਾਧਸਿਆਸਤਖਬਰਾਂ

ਕਿਸਾਨਾਂ ਵੱਲੋਂ ਅੰਮ੍ਰਿਤਸਰ-ਨਵੀਂ ਦਿੱਲੀ ਰੇਲ ਮਾਰਗ ਠੱਪ

ਲੁਧਿਆਣਾ: ਕਿਸਾਨਾਂ ਨੇ ਬਿਆਸ ਰੇਲਵੇ ਟ੍ਰੈਕ ‘ਤੇ ਧਰਨਾ ਪ੍ਰਦਰਸ਼ਨ ਸ਼ੁਰੂ ਕਰ ਕੇ ਰੇਲਵੇ ਟ੍ਰੈਕ ਨੂੰ ਪੂਰੀ ਤਰ੍ਹਾਂ ਬੰਦ ਕਰ ਦਿੱਤਾ ਹੈ। ਇਸ ਧਰਨੇ ਕਾਰਨ ਸ਼ਤਾਬਦੀ ਸਮੇਤ ਅੱਧੀ ਦਰਜਨ ਦੇ ਕਰੀਬ ਰੇਲ ਗੱਡੀਆਂ ਪ੍ਰਭਾਵਿਤ ਹੋਈਆਂ ਹਨ। ਪ੍ਰਾਪਤ ਤਾਜ਼ਾ ਜਾਣਕਾਰੀ ਅਨੁਸਾਰ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ 200 ਦੇ ਕਰੀਬ ਕਿਸਾਨਾਂ ਨੇ ਬਿਆਸ ਸਟੇਸ਼ਨ ਦਾ ਰੇਲਵੇ ਟਰੈਕ ਜਾਮ ਕਰ ਦਿੱਤਾ ਹੈ। ਮਿੱਲਾਂ ਵੱਲੋਂ ਗੰਨੇ ਦੇ ਪੈਸੇ ਨਾ ਮਿਲਣ ਕਾਰਨ ਗੰਨਾ ਕਾਸ਼ਤਕਾਰਾਂ ਨੇ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ ਹੈ। ਕਿਸਾਨਾਂ ਨੇ ਰੇਲਵੇ ਟਰੈਕ ਪੂਰੀ ਤਰ੍ਹਾਂ ਬੰਦ ਕਰ ਦਿੱਤਾ ਹੈ, ਜਿਸ ਕਾਰਨ ਰੇਲਾਂ ਦੀ ਆਵਾਜਾਈ ਠੱਪ ਹੋ ਗਈ ਹੈ। ਇਸ ਕਾਰਨ ਸ਼ਤਾਬਦੀ ਐਕਸਪ੍ਰੈਸ ਸਮੇਤ ਅੱਧੀ ਦਰਜਨ ਦੇ ਕਰੀਬ ਟਰੇਨਾਂ ਪ੍ਰਭਾਵਿਤ ਹੋਈਆਂ ਹਨ।

Comment here