ਸਿਆਸਤਖਬਰਾਂਚਲੰਤ ਮਾਮਲੇ

ਕਿਸਾਨੀ ਮੋਰਚੇ ਨੂੰ ਸਿਆਸੀ ਪਾਰਟੀ ਦੀ ਮਾਨਤਾ ਨਹੀਂ ਮਿਲੀ

ਚੰਡੀਗੜ੍ਹ : ਖੇਤੀ ਕਾਨੂੰਨਾਂ ਖ਼ਿਲਾਫ਼ ਇੱਕ ਸਾਲ ਚਲੇ ਅੰਦੋਲਨ ’ਚ ਕਿਸਾਨ ਕਾਫ਼ੀ ਡੱਟ ਕੇ ਲੜੇ ਅਤੇ ਜਿੱਤ ਪ੍ਰਾਪਤ ਕੀਤੀ। ਅੰਦੋਲਨ ਮਗਰੋਂ ਪੰਜਾਬ ਚ ਸਿਆਸੀ ਪਾਰਟੀ ਵਜੋਂ ਉਭਰੀ ਕਿਸਾਨਾਂ ਦੀ ਪਾਰਟੀ ਨੂੰ ਉਸ ਸਮੇਂ ਝਟਕਾ ਲੱਗਾ ਚੋਣ ਕਮਿਸ਼ਨ ਨੇ ਉਹਨਾਂ ਦੀ ਪਾਰਟੀ ਨੂੰ ਸਿਆਸੀ ਪਾਰਟੀ ਦੀ ਮਾਨਤਾ ਦੇਣ ਤੋਂ ਇਨਕਾਰ ਕਰ ਦਿੱਤਾ ਅਤੇ ਨਾ ਹੀ ਸਾਂਝਾ ਮੋਰਚਾ ਆਪਣੀ ਮੰਗ ਅਨੁਸਾਰ ਪੂਰੇ ਪੰਜਾਬ ਚ ਟਰੈਕਟਰ ਦਾ ਚੋਣ ਨਿਸ਼ਾਨ ਲੈ ਪਾਵੇਗਾ। ਦੱਸਣਯੋਗ ਹੈ ਕਿ ਦਿੱਲੀ ਵਿੱਚ ਜਿੱਤ ਤੋਂ ਬਾਅਦ ਪੰਜਾਬ ਵਿੱਚ ਚੋਣਾਂ ਲੜਨ ਲਈ ਅੰਦੋਲਨਕਾਰੀ ਕਿਸਾਨਾਂ ਦੀਆਂ ਕਈ ਜਥੇਬੰਦੀਆਂ ਨੇ ਸੰਯੁਕਤ ਸਾਂਝਾ ਮੋਰਚਾ ਬਣਾਇਆ ਸੀ ਅਤੇ ਇਹ ਮੋਰਚਾ 104 ਸੀਟਾਂ ਤੇ ਆਪਣੇ ਉਮੀਦਵਾਰ ਵੀ ਉਤਾਰ ਚੁੱਕਾ ਸੀ। ਆਮ ਆਦਮੀ ਪਾਰਟੀ ਵੱਲੋਂ ਖੁੱਲ੍ਹ ਕੇ ਵਿਰੋਧ ਵੀ ਕੀਤਾ ਜਾ ਰਿਹਾ ਸੀ। ਕਈ ਦਿਨਾਂ ਦੇ ਹੰਗਾਮੇ ਤੋਂ ਬਾਅਦ ਚੋਣ ਕਮਿਸ਼ਨ ਨੇ ਸੰਯੁਕਤ ਸਮਾਜ ਮੋਰਚਾ ਨੂੰ ਸਿਆਸੀ ਪਾਰਟੀ ਵਜੋਂ ਰਜਿਸਟਰ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਹੁਣ ਇਹ ਵੀ ਸਪੱਸ਼ਟ ਹੋ ਗਿਆ ਹੈ ਕਿ ਸਾਂਝੇ ਮੋਰਚਾ ਹੁਣ ਪੂਰੇ ਪੰਜਾਬ ਦੀਆਂ ਸਾਰੀਆਂ ਸੀਟਾਂ ਤੇ ਚੋਣ ਆਜ਼ਾਦ ਹੀ ਲੜੇਗਾ। ਸੰਯੁਕਤ ਸਮਾਜ ਮੋਰਚਾ ਨੇ ਇਸ ਲਈ ਭਾਰਤੀ ਜਨਤਾ ਪਾਰਟੀ ਨੂੰ ਜ਼ਿੰਮੇਵਾਰ ਠਹਿਰਾਇਆ ਹੈ।

Comment here