ਅਪਰਾਧਸਿਆਸਤਖਬਰਾਂ

ਕੁਝ ਸਿੱਖ ਜਥੇਬੰਦੀਆਂ ਵੱਲੋਂ ਸਿੱਧੂ ਦੀ ਰਿਹਾਈ ਦੀ ਮੰਗ

ਜਲੰਧਰ – ਰੋਡ ਰੇਜ ਮਾਮਲੇ ਵਿੱਚ ਕਾਂਗਰਸੀ ਨੇਤਾ ਨਵਜੋਤ ਸਿੰਘ ਸਿੱਧੂ ਨੂੰ ਸੁਪਰੀਮ ਕੋਰਟ ਨੇ ਸਾਲ ਦੀ ਬਾਮੁਸ਼ਕਤ ਕੈਦ ਸੁਣਾਈ ਹੈ, ਬੀਤੇ ਦਿਨ ਸਿੱਧੂ ਨੇ ਪਟਿਆਲਾ ਕੋਰਟ ਵਿੱਚ ਆਤਮ ਸਮਰਪਣ ਕੀਤਾ ਸੀ, ਉਸ ਨੂੰ ਪਟਿਆਲਾ ਜੇਲ ਵਿਚ ਬੰਦ ਕੀਤਾ ਗਿਆ ਹੈ। ਸਿੱਧੂ ਦੇ ਹੱਕ ਵਿੱਚ ਕੁਝ ਸਿੱਖ ਜਥੇਬੰਦੀਆਂ ਨਿਤਰੀਆਂ ਹਨ ਤੇ ਉਸ ਦੀ ਰਿਹਾਈ ਦੀ ਮੰਗ ਕਰ ਰਹੀਆਂ ਹਨ। ਅੱਜ ਜਲੰਧਰ  ਜ਼ਿਲ੍ਹੇ ਦੀਆਂ ਸਿੱਖ ਜਥੇਬੰਦੀਆਂ ਨਵਜੋਤ ਸਿੰਘ ਸਿੱਧੂ ਦੇ ਹੱਕ ਵਿੱਚ ਨਿੱਤਰ ਆਈਆਂ। ਉਨ੍ਹਾਂ ਕਿਹਾ ਕਿ ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਖੋਲ੍ਹਣ ਤੋਂ ਲੈ ਕੇ ਬਹਿਬਲ ਕਲਾਂ ਗੋਲੀ ਕਾਂਡ ਅਤੇ ਬਰਗਾੜੀ ਕਾਂਡ ਤੱਕ ਨਵਜੋਤ ਸਿੰਘ ਸਿੱਧੂ ਨੇ ਕੌਮ ਦੇ ਹੱਕਾਂ ਲਈ ਹਮੇਸ਼ਾ ਆਵਾਜ਼ ਬੁਲੰਦ ਕੀਤੀ ਹੈ। ਇਸ ਸਬੰਧੀ ਕੀਤੀ ਮੀਟਿੰਗ ਦੌਰਾਨ ਸਿੱਖ ਤਾਲਮੇਲ ਕਮੇਟੀ ਦੇ ਪ੍ਰਧਾਨ ਤੇਜਿੰਦਰ ਸਿੰਘ ਪ੍ਰਦੇਸੀ, ਹਰਪਾਲ ਸਿੰਘ ਚੱਢਾ, ਹਰਪ੍ਰੀਤ ਸਿੰਘ ਨੀਟੂ, ਗੁਰਵਿੰਦਰ ਸਿੰਘ ਸਿੱਧੂ, ਵਿੱਕੀ ਸਿੰਘ ਖਾਲਸਾ ਅਤੇ ਪ੍ਰਭਜੋਤ ਸਿੰਘ ਖਾਲਸਾ ਨੇ ਕਿਹਾ ਕਿ ਨਵਜੋਤ ਸਿੰਘ ਸਿੱਧੂ ਨੇ ਹਮੇਸ਼ਾ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਦੀ ਹੈ। ਇਸ ਦੌਰਾਨ ਉਨ੍ਹਾਂ ਕਿਹਾ ਕਿ ਨਵਜੋਤ ਸਿੰਘ ਸਿੱਧੂ ਨੇ ਆਪਣੇ ਪਿਆਰਿਆਂ ਤੋਂ ਵਿਛੜੇ ਗੁਰੂਘਰਾਂ ਨੂੰ ਸੰਗਤ ਨਾਲ ਮਿਲਾਉਣ ਲਈ ਵਿਆਪਕ ਉਪਰਾਲੇ ਕੀਤੇ ਹਨ। ਇਸ ਦੌਰਾਨ ਉਨ੍ਹਾਂ ਨੂੰ ਕਈ ਤਰ੍ਹਾਂ ਦੇ ਵਿਰੋਧ ਦਾ ਸਾਹਮਣਾ ਕਰਨਾ ਪਿਆ, ਇਸ ਦੇ ਬਾਵਜੂਦ ਸ਼੍ਰੀ ਕਰਤਾਰਪੁਰ ਸਾਹਿਬ ਲਾਂਘਾ ਖੋਲ੍ਹਣ ਦੀਆਂ ਉਨ੍ਹਾਂ ਦੀਆਂ ਕੋਸ਼ਿਸ਼ਾਂ ਕਦੇ ਘੱਟ ਨਹੀਂ ਹੋਈਆਂ। ਨਵਜੋਤ ਸਿੰਘ ਸਿੱਧੂ ਦੀ ਰਿਹਾਈ ਦੀ ਮੰਗ ਕਰਦਿਆਂ ਕਿਹਾ ਕਿ ਇਸ ਘਟਨਾ ਦੀ ਨਵੇਂ ਸਿਰੇ ਤੋਂ ਜਾਂਚ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਸਮੁੱਚੀ ਸਿੱਖ ਕੌਮ ਨਵਜੋਤ ਸਿੰਘ ਸਿੱਧੂ ਦੇ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜੀ ਹੈ।

Comment here