ਅਪਰਾਧਸਿਆਸਤਖਬਰਾਂ

ਕੁਮਾਰ ਵਿਸ਼ਵਾਸ ਤੇ ਅਲਕਾ ਦੇ ਘਰੀਂ ਪੰਜਾਬ ਪੁਲਿਸ ਪੁੱਜੀ

ਨਵੀਂ ਦਿੱਲੀ-ਆਮ ਆਦਮੀ ਪਾਰਟੀ ਦੇ ਸਾਬਕਾ ਨੇਤਾ ਕੁਮਾਰ ਵਿਸ਼ਵਾਸ ‘ਤੇ ਪੰਜਾਬ ਪੁਲਿਸ ਨੇ ਦੁਸ਼ਮਣੀ ਤੇ ਨਫਰਤ ਫੈਲਾਉਣ ਦੇ ਦੋਸ਼ ‘ਚ ਕਈ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਹੈ। ਆਮ ਆਦਮੀ ਪਾਰਟੀ ਦੇ ਇੱਕ ਵਰਕਰ ਦੀ ਸ਼ਿਕਾਇਤ ਦੇ ਆਧਾਰ ‘ਤੇ ਪੰਜਾਬ ਪੁਲਿਸ ਨੇ ਰੂਪਨਗਰ ਥਾਣੇ ਵਿੱਚ ਕੇਸ ਦਰਜ ਕੀਤਾ ਹੈ। ਅੱਜ  ਸਵੇਰੇ ਪੰਜਾਬ ਪੁਲਿਸ ਦੇ ਕੁਝ ਅਧਿਕਾਰੀ ਗਾਜ਼ੀਆਬਾਦ ਦੇ ਵਸੁੰਧਰਾ ਸੈਕਟਰ 3 ਸਥਿਤ ਕੁਮਾਰ ਵਿਸ਼ਵਾਸ ਦੇ ਘਰ ਪਹੁੰਚੇ । ਕੁਮਾਰ ਵਿਸ਼ਵਾਸ ਨੂੰ ਸੰਮਨ ਜਾਰੀ ਕਰਕੇ ਜਾਂਚ ਵਿੱਚ ਸ਼ਾਮਲ ਹੋਣ ਲਈ ਕਿਹਾ ਗਿਆ ਹੈ, ਪਰ ਉਹ ਆਪਣੇ ਘਰ ਨਹੀਂ ਮਿਲੇ। ਪੁਲਿਸ ਨੇ ਘਰ ਵਿੱਚ ਨੋਟਿਸ ਦੇ ਕੇ ਉਨ੍ਹਾਂ ਨੂੰ ਜਾਂਚ ਵਿੱਚ ਸ਼ਾਮਲ ਹੋਣ ਲਈ ਕਿਹਾ ਹੈ। ਜੇਕਰ ਉਹ ਜਾਂਚ ਵਿੱਚ ਸ਼ਾਮਲ ਨਹੀਂ ਹੁੰਦੇ ਤਾਂ ਪੁਲਿਸ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਵੇਗੀ। ਇਹ ਜਾਣਕਾਰੀ ਖੁਦ ਕੁਮਾਰ ਵਿਸ਼ਵਾਸ ਨੇ ਟਵੀਟ ਕਰਕੇ ਦਿੱਤੀ ਸੀ। ਇਸ ਦੇ ਨਾਲ ਹੀ ਕੁਮਾਰ ਵਿਸ਼ਵਾਸ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਚਿਤਾਵਨੀ ਦਿੱਤੀ ਸੀ ਕਿ ਅਰਵਿੰਦ ਕੇਜਰੀਵਾਲ ਪੰਜਾਬ ਦੇ ਲੋਕਾਂ ਦੇ ਫਤਵੇ ਦੀ ਬੇਲੋੜੀ ਵਰਤੋਂ ਕਰ ਰਹੇ ਹਨ ਤੇ ਆਉਣ ਵਾਲੇ ਸਮੇਂ ਵਿੱਚ ਉਨ੍ਹਾਂ ਨਾਲ ਧੋਖਾ ਕਰਨਗੇ।

ਇਸ ਤੋਂ ਇਲਾਵਾ ਅੱਜ ਪੰਜਾਬ ਪੁਲਿਸ ਕਾਂਗਰਸੀ ਆਗੂ ਅਲਕਾ ਲਾਂਬਾ ਦੇ ਘਰ ਵੀ ਪਹੁੰਚੀ। ਲਾਂਬਾ ਨੇ ਟਵੀਟ ਕਰ ਕੇ ਕਿਹਾ, ਪੰਜਾਬ ਪੁਲਿਸ ਮੇਰੇ ਘਰ ਪਹੁੰਚ ਚੁੱਕੀ ਹੈ। ਪੰਜਾਬ ਪੁਲਿਸ ਘਰ ਦੀ ਕੰਧ ‘ਤੇ ਨੋਟਿਸ ਲਗਾ ਗਈ ਹੈ ਤੇ ਜਾਂਦੇ-ਜਾਂਦੇ ਸਰਕਾਰ ਵੱਲੋਂ ਧਮਕੀ ਵੀ ਦੇ ਗਈ ਹੈ ਕਿ 26 ਅਪ੍ਰੈਲ ਨੂੰ ਥਾਣੇ ‘ਚ ਪੇਸ਼ ਨਾ ਹੋਣ ‘ਤੇ ਅੰਜਾਮ ਬੁਰਾ ਹੋਵੇਗਾ।

 

Comment here