ਸਿਆਸਤਖਬਰਾਂਚਲੰਤ ਮਾਮਲੇ

ਕੁਮਾਰ ਵਿਸ਼ਵਾਸ ਨੂੰ ‘ਵਾਈ’ ਸ਼੍ਰੇਣੀ ਦੀ ਸੁਰੱਖਿਆ

ਨਵੀਂ ਦਿੱਲੀ: ਕੇਂਦਰ ਨੇ ਆਮ ਆਦਮੀ ਪਾਰਟੀ ਦੇ ਸਾਬਕਾ ਨੇਤਾ ਕੁਮਾਰ ਵਿਸ਼ਵਾਸ ਨੂੰ ‘ਵਾਈ’ ਸ਼੍ਰੇਣੀ ਦੀ ਸੁਰੱਖਿਆ ਦੇਣ ਦਾ ਫੈਸਲਾ ਕੀਤਾ ਹੈ। ਕੇਂਦਰ ਸਰਕਾਰ ਨੇ ‘ਆਪ’ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ‘ਤੇ ਲੱਗੇ ਦੋਸ਼ਾਂ ਦੇ ਮੱਦੇਨਜ਼ਰ ਵਿਸ਼ਵਾਸ ਦੀ ਸੁਰੱਖਿਆ ਅਤੇ ਖੁਫੀਆ ਜਾਣਕਾਰੀ ਦੇ ਆਧਾਰ ‘ਤੇ ਖਤਰੇ ਦੀ ਧਾਰਨਾ ਦੀ ਸਮੀਖਿਆ ਕੀਤੀ ਸੀ। ਸਮੀਖਿਆ ਤੋਂ ਬਾਅਦ, ਵਿਸ਼ਵਾਸ ਨੂੰ ਕੇਂਦਰੀ ਰਿਜ਼ਰਵ ਪੁਲਿਸ ਬਲ ਰਾਹੀਂ ‘ਵਾਈ’ ਸ਼੍ਰੇਣੀ ਦੀ ਸੁਰੱਖਿਆ ਦੇਣ ਦਾ ਫੈਸਲਾ ਕੀਤਾ ਗਿਆ। ਵਿਸ਼ਵਾਸ ਨੇ ਪੰਜਾਬ ‘ਚ ਵਿਧਾਨ ਸਭਾ ਚੋਣਾਂ ਲਈ ਹਾਈ-ਵੋਲਟੇਜ ਪ੍ਰਚਾਰ ਦੌਰਾਨ ਕੇਜਰੀਵਾਲ ‘ਤੇ ਵੱਖਵਾਦੀਆਂ ਦਾ ਸਮਰਥਨ ਕਰਨ ਦਾ ਦੋਸ਼ ਲਗਾਇਆ ਸੀ, ਪਰ ‘ਆਪ’ ਮੁਖੀ ਨੇ ਇਨ੍ਹਾਂ ਦੋਸ਼ਾਂ ਨੂੰ ਖਾਰਜ ਕਰ ਦਿੱਤਾ।

Comment here