ਸਿਆਸਤਖਬਰਾਂਚਲੰਤ ਮਾਮਲੇ

ਕੁਲਦੀਪ ਧਾਲੀਵਾਲ ਤੋਂ ਖੇਤੀਬਾੜੀ ਤੇ ਪੰਚਾਇਤੀ ਵਿਭਾਗ ਵਾਪਸ ਲਏ

ਚੰਡੀਗੜ੍ਹ-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਇੱਕ ਵਾਰ ਫਿਰ ਆਪਣੀ ਕੈਬਨਿਟ ਦਾ ਵਿਸਥਾਰ ਕੀਤਾ ਹੈ। ਸਾਬਕਾ ਡੀਸੀਪੀ ਬਲਕਾਰ ਸਿੰਘ, ਕਰਤਾਰਪੁਰ ਤੋਂ ਵਿਧਾਇਕ ਅਤੇ ਲੰਬੀ ਤੋਂ ਵਿਧਾਇਕ ਗੁਰਮੀਤ ਸਿੰਘ ਖੁੱਡੀਆਂ ਨੂੰ ਪੰਜਾਬ ਕੈਬਨਿਟ ਵਿੱਚ ਸ਼ਾਮਲ ਕੀਤਾ ਗਿਆ ਹੈ। ਹੁਣ ਮੰਤਰੀਆਂ ਵਿਚ ਵਿਭਾਗਾਂ ਦੀ ਵੰਡ ਕਰ ਦਿੱਤੀ ਗਈ ਹੈ। ਗੁਰਮੀਤ ਖੁੱਡੀਆਂ ਨੂੰ ਖੇਤੀਬਾੜੀ ਵਿਭਾਗ ਦਿੱਤਾ ਗਿਆ ਹੈ। ਪਹਿਲਾਂ ਇਹ ਵਿਭਾਗ ਕੁਲਦੀਪ ਸਿੰਘ ਧਾਲੀਵਾਲ ਕੋਲ ਸੀ। ਇਸ ਤੋਂ ਇਲਾਵਾ ਬਲਕਾਰ ਸਿੰਘ ਨੂੰ ਸਥਾਨਕ ਸਰਕਾਰਾਂ ਵਿਭਾਗ ਸੌਂਪਿਆ ਗਿਆ ਹੈ। ਲਾਲਜੀਤ ਸਿੰਘ ਭੁੱਲਰ ਨੂੰ ਟ੍ਰਾਂਸਪੋਰਟ ਦੇ ਨਾਲ ਪੇਂਡੂ ਵਿਕਾਸ ਅਤੇ ਪੰਚਾਇਤੀ ਵਿਭਾਗ ਵੀ ਦਿੱਤਾ ਗਿਆ ਹੈ। ਇਹ ਵਿਭਾਗ ਵੀ ਧਾਲੀਵਾਲ ਕੋਲ ਸੀ।
ਦੱਸ ਦਈਏ ਕਿ ਧਾਲੀਵਾਲ ਨੇ ਪੰਚਾਇਤੀ ਤੇ ਖੇਤੀਬਾੜੀ ਵਿਭਾਗ ਵਿਚ ਵੱਡੇ ਸੁਧਾਰ ਕੀਤੇ ਹਨ। ਉਨ੍ਹਾਂ ਨੇ ਪੰਚਾਇਤੀ ਜ਼ਮੀਨਾਂ ਉਤੇ ਨਾਜਾਇਜ਼ ਕਬਜ਼ਿਆਂ ਖਿਲਾਫ ਵਿਸ਼ੇਸ਼ ਮੁਹਿੰਮ ਚਲਾਈ ਸੀ। ਜਿਸ ਕਾਰਨ ਉਨ੍ਹਾਂ ਦੀ ਹਰ ਪਾਸੇ ਵਾਹ-ਵਾਹ ਹੋ ਰਹੀ ਸੀ, ਹੁਣ ਇਕਦਮ ਉਨ੍ਹਾਂ ਤੋਂ ਇਹ ਅਹਿਮ ਵਿਭਾਗ ਲੈਣ ਪਿੱਛੋਂ ਵੱਡੇ ਪੱਧਰ ਉਤੇ ਚਰਚਾ ਛਿੜ ਗਈ ਹੈ। ਉਨ੍ਹਾਂ ਕੋਲ ਹੁਣ ਸਿਰਫ ਐਨਆਰਆਈ ਅਤੇ ਪਾਰਲੀਮੈਂਟਰੀ ਅਫੇਅਰਜ਼ ਵਿਭਾਗ ਹੀ ਬਚਿਆ ਹੈ।

Comment here