ਇਸਲਾਮਾਬਾਦ-ਲੰਘੇ ਦਿਨ ਭਾਰਤੀ ਕੈਦੀ ਕੁਲਭੂਸ਼ਣ ਜਾਧਵ ਨੂੰ ਫੌਜੀ ਅਦਾਲਤ ਵੱਲੋਂ ਸੁਣਾਈ ਗਈ ਸਜ਼ਾ ਅਤੇ ਸਜ਼ਾ ਦੀ ਉਕਤ ਅਦਾਲਤ ਵਿਚ ਸਮੀਖਿਆ ਕੀਤੀ ਜਾਣੀ ਹੈ। ਮੌਤ ਦੀ ਸਜ਼ਾ ਪ੍ਰਾਪਤ ਜਾਧਵ ਦੀ ਅਦਾਲਤ ਵਿਚ ਨੁਮਾਇੰਦਗੀ ਕਰਨ ਲਈ ਇਕ ਵਕੀਲ ਨਿਯੁਕਤ ਕਰਨ ਲਈ ਭਾਰਤ ਨੂੰ ਹੋਰ ਸਮਾਂ ਦਿੱਤਾ ਹੈ। ਭਾਰਤੀ ਜਲ ਸੈਨਾ ਦੇ ਸੇਵਾਮੁਕਤ ਅਧਿਕਾਰੀ 50 ਸਾਲਾ ਜਾਧਵ ਨੂੰ ਜਾਸੂਸੀ ਦੇ ਦੋਸ਼ਾਂ ਵਿਚ ਅਪ੍ਰੈਲ 2017 ਵਿੱਚ ਇਕ ਪਾਕਿਸਤਾਨੀ ਫੌਜੀ ਅਦਾਲਤ ਨੇ ਮੌਤ ਦੀ ਸਜ਼ਾ ਸੁਣਾਈ ਸੀ। ਭਾਰਤ ਨੇ ਜਾਧਵ ਨੂੰ ਡਿਪਲੋਮੈਟ ਪਹੁੰਚ ਨਾ ਦੇਣ ਅਤੇ ਮੌਤ ਦੀ ਸਜ਼ਾ ਨੂੰ ਚੁਣੌਤੀ ਦੇਣ ਲਈ ਪਾਕਿਸਤਾਨ ਖਿਲਾਫ ਅੰਤਰਰਾਸ਼ਟਰੀ ਅਦਾਲਤ ਦਾ ਦਰਵਾਜ਼ਾ ਖੜਕਾਇਆ ਸੀ।
ਪਾਕਿਸਤਾਨ ਦੇ ਅਟਾਰਨੀ ਜਨਰਲ ਖਾਲਿਦ ਜਾਵੇਦ ਖਾਨ ਨੇ ਅਦਾਲਤ ਨੂੰ ਯਾਦ ਦਿਵਾਇਆ ਕਿ ਉਸ ਨੇ 5 ਮਈ ਨੂੰ ਇਕ ਹੁਕਮ ਪਾਸ ਕੀਤਾ ਸੀ, ਜਿਸ ਵਿਚ ਅਧਿਕਾਰੀਆਂ ਨੂੰ ਵਕੀਲ ਦੀ ਨਿਯੁਕਤੀ ਲਈ ਭਾਰਤ ਨਾਲ ਸੰਪਰਕ ਕਰਨ ਦੀ ਇਕ ਹੋਰ ਕੋਸ਼ਿਸ਼ ਕਰਨ ਲਈ ਕਿਹਾ ਗਿਆ ਸੀ। ਉਸ ਨੇ ਅਦਾਲਤ ਨੂੰ ਦੱਸਿਆ ਕਿ ਇਹ ਸੰਦੇਸ ਭਾਰਤ ਨੂੰ ਭੇਜਿਆ ਗਿਆ ਸੀ, ਪਰ ਅਜੇ ਤੱਕ ਕੋਈ ਜਵਾਬ ਨਹੀਂ ਮਿਲਿਆ। ਖਾਨ ਨੇ ਅਦਾਲਤ ਨੂੰ ਇਹ ਵੀ ਦੱਸਿਆ ਕਿ ਭਾਰਤ ਜਾਧਵ ਲਈ ਇਕ ਵੱਖਰੇ ਕਮਰੇ ਵਿਚ ਡਿਪਲੋਮੈਟ ਪਹੁੰਚ ਚਾਹੁੰਦਾ ਹੈ, ਪਰ ਅਧਿਕਾਰੀ ਉਸ ਨੂੰ ਭਾਰਤੀ ਨੁਮਾਇੰਦਿਆਂ ਨਾਲ ਇਕੱਲੇ ਛੱਡਣ ਦਾ ਖਤਰਾ ਮੁੱਲ ਨਹੀਂ ਲੈ ਸਕਦੇ। ਉਨ੍ਹਾ ਦਾਅਵਾ ਕੀਤਾ ਕਿ ਪਾਕਿਸਤਾਨ ਆਈ ਸੀ ਜੇ ਦੀ ਸਮੀਖਿਆ ਅਤੇ ਮੁੜ ਵਿਚਾਰ ਕਰਨ ਦੇ ਫੈਸਲੇ ਦੇ ਮੁਕੰਮਲ ਅਮਲ ਲਈ ਯਤਨ ਕਰ ਰਿਹਾ ਹੈ, ਪਰ ਭਾਰਤ ਰੁਕਾਵਟਾਂ ਪੈਦਾ ਕਰ ਰਿਹਾ ਹੈ।
Comment here