ਅਪਰਾਧਸਿਆਸਤਖਬਰਾਂ

ਕੁਸ਼ਤੀ ਮਹਾਸੰਘ ਦੇ ਪ੍ਰਧਾਨ ਬ੍ਰਿਜਭੂਸ਼ਣ ਨੂੰ ਜੇਲ੍ਹ ਭੇਜੋ : ਬਾਬਾ ਰਾਮਦੇਵ

ਹਰਿਦੁਆਰ-ਬਾਬਾ ਰਾਮਦੇਵ ਨੇ ਨਵੀਂ ਦਿੱਲੀ ਦੇ ਜੰਤਰ-ਮੰਤਰ ਵਿਚ ਚੱਲ ਰਹੇ ਪਹਿਲਵਾਨਾਂ ਦੇ ਧਰਨਾ ਪ੍ਰਦਰਸ਼ਨ ਦਾ ਸਮਰਥਨ ਕੀਤਾ ਹੈ। ਯੋਗ ਗੁਰੂ ਬਾਬਾ ਰਾਮਦੇਵ ਨੇ ਕਿਹਾ ਹੈ ਕਿ ਕੁਸ਼ਤੀ ਮਹਾਸੰਘ ਦੇ ਪ੍ਰਧਾਨ ਬ੍ਰਿਜਭੂਸ਼ਣ ਸ਼ਰਨ ਸਿੰਘ ਨੂੰ ਜੇਲ੍ਹ ਭੇਜ ਦਿੱਤਾ ਜਾਣਾ ਚਾਹੀਦਾ ਹੈ। ਰਾਮਦੇਵ ਨੇ ਇਹ ਵੀ ਕਿਹਾ ਕਿ ਭਾਰਤੀ ਜਨਤਾ ਪਾਰਟੀ ਦੇ ਸੰਸਦ ਮੈਂਬਰ ਦੇ ਖ਼ਿਲਾਫ਼ ਜਿਣਸੀ ਸ਼ੋਸ਼ਣ ਦੇ ਦੋਸ਼ ਸ਼ਰਮਨਾਕ ਹਨ।

Comment here