ਸਿਆਸਤਖਬਰਾਂ

ਕੁੜੀਆਂ ਦੇ ਵਿਆਹ ਦੀ ਉਮਰ ਹੋਵੇਗੀ 21 ਸਾਲ!!

ਨਵੀਂ ਦਿੱਲੀ – ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਪਿਛਲੇ ਸਾਲ ਲਾਲ ਕਿਲ੍ਹੇ ਤੋਂ ਆਜ਼ਾਦੀ ਦਿਵਸ ਮੌਕੇ ਦਿੱਤੇ ਆਪਣੇ ਭਾਸ਼ਣ ਵਿਚ ਐਲਾਨ ਕੀਤਾ ਸੀ ਕਿ ਮੌਜੂਦਾ ਹਾਲਾਤਾਂ ਨੂੰ ਦੇਖਦੇ ਹੋਏ ਕੁੜੀਆਂ ਦੇ ਵਿਆਹ ਦੀ ਉਮਰ ਵਧਾਉਣ ਦੀ ਸੰਭਾਵਨਾ ‘ਤੇ ਵਿਚਾਰ ਕੀਤਾ ਜਾਣਾ ਚਾਹੀਦਾ ਹੈ। ਇਸ ਉਤੇ ਅਮਲ ਹੋਣਾ ਸ਼ੁਰੂ ਹੋ ਗਿਆ ਹੈ। ਕੇਂਦਰੀ ਕੈਬਨਿਟ ਮੀਟਿੰਗ ਵਿਚ ਲੜਕੀਆਂ ਦੇ ਵਿਆਹ ਦੀ ਘੱਟੋ-ਘੱਟ ਉਮਰ ਵਧਾਉਣ ਨਾਲ ਸਬੰਧਤ ਬਿੱਲ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ। ਪਿਛਲੇ ਸਾਲ ਪ੍ਰਧਾਨ ਮੰਤਰੀ ਮੋਦੀ ਨੇ ਲਾਲ ਕਿਲ੍ਹੇ ਤੋਂ ਦਿੱਤੇ ਆਪਣੇ ਭਾਸ਼ਣ ਵਿਚ ਸਰਕਾਰ ਦੇ ਪਲਾਨ ਨੂੰ ਜ਼ਾਹਰ ਕੀਤਾ ਸੀ। ਲੜਕੀਆਂ ਦੇ ਵਿਆਹ ਦੀ ਘੱਟੋ-ਘੱਟ ਉਮਰ ਸੀਮਾ ਜਲਦੀ ਹੀ 18 ਤੋਂ ਵਧਾ ਕੇ 21 ਸਾਲ ਕੀਤੀ ਜਾ ਸਕਦੀ ਹੈ। ਇਸ ਦੇ ਲਈ ਸਰਕਾਰ ਨੇ ਤਿਆਰੀ ਸ਼ੁਰੂ ਕਰ ਦਿੱਤੀ ਹੈ। ਇਸ ਨਾਲ ਸਬੰਧਤ ਬਿੱਲ ਸੰਸਦ ਦੇ ਇਸ ਸੈਸ਼ਨ ਵਿਚ ਪੇਸ਼ ਕੀਤੇ ਜਾਣ ਦੀ ਸੰਭਾਵਨਾ ਹੈ। ਵਿਆਹ ਦੀ ਉਮਰ ਵਧਾਉਣ ਲਈ ਬਾਲ ਵਿਆਹ ਕਾਨੂੰਨ ਵਿਚ ਸੋਧ ਕੀਤੀ ਜਾਵੇਗੀ। ਫਿਲਹਾਲ ਇਸ ਕਾਨੂੰਨ ‘ਚ ਲੜਕੀਆਂ ਦੇ ਵਿਆਹ ਦੀ ਉਮਰ ਹੱਦ 18 ਸਾਲ ਤੈਅ ਕੀਤੀ ਗਈ ਹੈ। ਮੰਨਿਆ ਜਾ ਰਿਹਾ ਹੈ ਕਿ ਬੀਤੇ ਦਿਨ ਹੋਈ ਮੰਤਰੀ ਮੰਡਲ ਦੀ ਬੈਠਕ ‘ਚ ਕਾਨੂੰਨ ‘ਚ ਬਦਲਾਅ ਦੇ ਸੋਧ ਬਿੱਲ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ। ਪ੍ਰਧਾਨ ਮੰਤਰੀ ਮੋਦੀ ਨੇ ਕੈਬਨਿਟ ਮੀਟਿੰਗ ਦੀ ਪ੍ਰਧਾਨਗੀ ਕੀਤੀ। ਇਸ ਮੁੱਦੇ ‘ਤੇ ਪਿਛਲੇ ਸਾਲ ਗਠਿਤ ਟਾਸਕ ਫੋਰਸ ਨੇ ਆਪਣੀ ਰਿਪੋਰਟ ‘ਚ ਵਿਆਹ ਦੀ ਘੱਟੋ-ਘੱਟ ਉਮਰ 18 ਤੋਂ ਵਧਾ ਕੇ 21 ਸਾਲ ਕਰਨ ਦੀ ਸਿਫਾਰਿਸ਼ ਕੀਤੀ ਸੀ। ਸਾਬਕਾ ਸੰਸਦ ਮੈਂਬਰ ਜਯਾ ਜੇਤਲੀ ਦੀ ਪ੍ਰਧਾਨਗੀ ਹੇਠ ਟਾਸਕ ਫੋਰਸ ਦਾ ਗਠਨ ਕੀਤਾ ਗਿਆ ਸੀ। ਟਾਸਕ ਫੋਰਸ ਨੇ ਆਪਣੀ ਰਿਪੋਰਟ ‘ਚ ਮਾਂ ਬਣਨ ਦੀ ਉਮਰ ਸੀਮਾ ਅਤੇ ਔਰਤਾਂ ਨਾਲ ਜੁੜੇ ਹੋਰ ਮੁੱਦਿਆਂ ‘ਤੇ ਵੀ ਆਪਣੀ ਸਿਫਾਰਸ਼ ਦਿੱਤੀ ਸੀ।

Comment here