ਅੰਮ੍ਰਿਤਸਰ-ਪੰਜਾਬ ਚੋਣਾਂ ਲਈ ਸਭ ਤੋੰ ਵੱਧ ਦਿਲਚਸਪ ਸੀਟ ਅੰਮ੍ਰਿਤਸਰ ਹਲਕਾ ਪੂਰਬੀ ਬਣ ਗਈ ਹੈ, ਜਿੱਥੇ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੂੰ ਸਿੱਧੀ ਚੁਣੌਤੀ ਦਿੰਦਿਆਂ ਹਲਕਾ ਮਜੀਠਾ ਤੋਂ ਲਗਾਤਾਰ ਤਿੰਨ ਵਾਰ ਜੇਤੂ ਅਤੇ ਕੈਬਨਿਟ ਮੰਤਰੀ ਰਹੇ ਬਿਕਰਮ ਸਿੰਘ ਮਜੀਠੀਆ ਮੈਦਾਨ ਵਿੱਚ ਹਨ। ਮਜੀਠੀਆ ਨੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਜਿੱਥੇ ਮਜੀਠਾ ਵਿੱਚ ਕਾਗਜ਼ ਦਾਖ਼ਲ ਕਰਾਏ ਉੱਥੇ ਨਵਜੋਤ ਸਿੰਘ ਸਿੱਧੂ ਦੇ ਖਿਲਾਫ ਵੀ ਕਾਗਜ਼ ਦਾਖ਼ਲ ਕਰਵਾ ਦਿੱਤੇ ਹਨ। ਡਰੱਗ ਤਸਕਰੀ ਮਾਮਲੇ ਦੇ ਦੋਸ਼ਾਂ ਵਿੱਚ ਜਿੱਥੇ ਬਿਕਰਮ ਸਿੰਘ ਮਜੀਠੀਆ ਨੂੰ ਕਾਂਗਰਸ ਨੇ ਘੇਰਨ ਲਈ ਪੂਰੀ ਤਰ੍ਹਾਂ ਜਾਲ ਵਿਛਾਇਆ ਹੈ ਉਥੇ ਬਿਕਰਮ ਸਿੰਘ ਮਜੀਠੀਆ ਵੀ ਨਵਜੋਤ ਸਿੰਘ ਸਿੱਧੂ ਨੂੰ ਸਿੱਧੀ ਚੁਣੌਤੀ ਦੇਣ ਲਈ ਨਵਜੋਤ ਸਿੰਘ ਸਿੱਧੂ ਦੇ ਜੱਦੀ ਹਲਕਾ ਪੂਰਬੀ ਦੇ ਚੋਣ ਮੈਦਾਨ ਵਿਚ ਸਾਹਮਣੇ ਆ ਗਏ ਹਨ। ਬਿਕਰਮ ਸਿੰਘ ਮਜੀਠੀਆ ਦੇ ਡਰੱਗ ਤਸਕਰੀ ਮਾਮਲੇ ‘ਚ ਚੱਲ ਰਹੇ ਕੇਸ ‘ਤੇ 31 ਜਨਵਰੀ ਤੱਕ ਗ੍ਰਿਫਤਾਰੀ ਤੇ ਰੋਕ ਲੱਗੀ ਹੋਈ ਹੈ। ਅਦਾਲਤ ਵੱਲੋਂ ਗ੍ਰਿਫਤਾਰੀ ਦੀ ਰਾਹਤ ਤੋਂ ਪਹਿਲਾਂ ਬਿਕਰਮ ਸਿੰਘ ਮਜੀਠੀਆ ਦੀ ਗ੍ਰਿਫ਼ਤਾਰੀ ਲਈ ਉਨ੍ਹਾਂ ਦੇ ਰਿਹਾਇਸ਼ ਅਤੇ ਦਫਤਰ ਛਾਪੇਮਾਰੀ ਕੀਤੀ ਗਈ ਸੀ। ਇਸ ਕਾਰਵਾਈ ਨੂੰ ਅਕਾਲੀ ਦਲ ਬਾਦਲ ਨੇ ਸਿਆਸੀ ਬਦਲਾਖੋਰੀ ਦੀ ਕਾਰਵਾਈ ਦੱਸਦਿਆਂ ਚੋਣ ਕਮਿਸ਼ਨ ਕੋਲ ਸ਼ਿਕਾਇਤ ਵੀ ਕੀਤੀ ਹੈ।
Comment here