ਨਵੀਂ ਦਿੱਲੀ/ਅੰਮ੍ਰਿਤਸਰ- ਕੁਝ ਦਿਨ ਪਹਿਲਾਂ ਪੰਜਾਬ ਸਰਕਾਰ ਨੇ ਜਥੇਦਾਰ ਤੋਂ ਅੱਧੀ ਸੁਰੱਖਿਆ ਵਾਪਸ ਲੈ ਲਈ ਸੀ, ਜਿਸ ਤੋਂ ਬਾਅਦ ਉਨ੍ਹਾਂ ਨੇ ਪੰਜਾਬ ਪੁਲਸ ਦੀ ਪੂਰੀ ਸੁਰੱਖਿਆ ਵਾਪਸ ਭੇਜ ਦਿੱਤੀ ਸੀ ਅਤੇ ਕਿਹਾ ਸੀ ਕਿ ਉਨ੍ਹਾਂ ਨੂੰ ਪੰਜਾਬ ਸਰਕਾਰ ਦੀ ਸਕਿਓਰਿਟੀ ਦੀ ਲੋੜ ਨਹੀਂ ਹੈ, ਸਿੱਖ ਨੌਜਵਾਨ ਹੀ ਉਨ੍ਹਾਂ ਦੀ ਸੁਰੱਖਿਆ ਲਈ ਕਾਫੀ ਹਨ। ਜਥੇਦਾਰ ਦੀ ਸੁਰੱਖਿਆ ਵਾਪਸ ਲੈਣ ਦੇ ਫ਼ੈਸਲੇ ਤੋਂ ਬਾਅਦ ਪੰਜਾਬ ਸਰਕਾਰ ਦੀ ਕਾਫੀ ਆਲੋਚਨਾ ਹੋਈ ਸੀ ਅਤੇ ਪੰਜਾਬ ਸਰਕਾਰ ਨੇ ਬਾਕਾਇਦਾ 2 ਵਾਰ ਸਿੰਘ ਸਾਹਿਬ ਨੂੰ ਸੁਰੱਖਿਆ ਵਾਪਸ ਦੇਣ ਦਾ ਐਲਾਨ ਵੀ ਕੀਤਾ ਸੀ ਪਰ ਇਸ ਦੇ ਬਾਵਜੂਦ ਉਨ੍ਹਾਂ ਨੇ ਪੰਜਾਬ ਪੁਲਸ ਦੀ ਸੁਰੱਖਿਆ ਲੈਣ ਤੋਂ ਇਨਕਾਰ ਕਰ ਦਿੱਤਾ ਸੀ ।
ਹੁਣ ਕੇਂਦਰ ਸਰਕਾਰ ਨੇ ਪੰਜਾਬ ਦੇ ਹਾਲਾਤਾਂ ਦੇ ਮੱਦੇਨਜ਼ਰ ਉਹਨਾਂ ਨੂੰ ਜ਼ੈੱਡ ਸੁਰੱਖਿਆ ਦੇਣ ਦਾ ਫੈਸਲਾ ਕੀਤਾ ਸੀ, ਪਰ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕੇਂਦਰ ਦੀ ਸੁਰੱਖਿਆ ਲੈਣ ਤੋਂ ਵੀ ਇਨਕਾਰ ਕਰ ਦਿੱਤਾ। ਉਨ੍ਹਾਂ ਕਿਹਾ, “ਇਹ ਸਿੱਖ ਧਰਮ ਪ੍ਰਚਾਰ ਵਿੱਚ ਮੇਰੇ ਲਈ ਸਮੱਸਿਆ ਪੈਦਾ ਕਰੇਗਾ। ਮੈਂ ਵਿਦੇਸ਼ਾਂ ਵਿੱਚ ਤੇ ਦੇਸ਼ ਵਿੱਚ ਕਈ ਥਾਈਂ ਪ੍ਰਚਾਰ ਲਈ ਜਾਂਦਾ ਹਾਂ, ਆਮ ਲੋਕਾਂ ਦੇ ਘਰਾਂ ਵਿੱਚ ਰਹਿੰਦਾ ਹਾਂ, ਓਥੇ ਏਨੀ ਸੁਰੱਖਿਆ ਸਮੱਸਿਆ ਪੈਦਾ ਕਰੇਗੀ।” ਉੱੰਝ ਜਥੇਦਾਰ ਸਾਹਿਬ ਨੇ ਸੁਰੱਖਿਆ ਦਾ ਫੈਸਲਾ ਕਰਨ ਤੇ ਕੇਂਦਰ ਸਰਕਾਰ ਦਾ ਧੰਨਵਾਦ ਵੀ ਕੀਤਾ।


Comment here