ਨਵੀਂ ਦਿੱਲੀ : ਕੋਰੋਨਾ ਦੀ ਤੀਜੀ ਲਹਿਰ ਹੁਣ ਕਮਜੋਰ ਹੁੰਦੀ ਜਾ ਰਹੀ ਹੈ। ਇਸੇ ਨੂੰ ਦੇਖਦੇ ਹੋਏ ਕੇਂਦਰ ਸਰਕਾਰ ਨੇ ਕੋਰੋਨਾ ਨੂੰ ਲੈ ਕੇ ਜਾਰੀ ਸਾਰੀਆਂ ਪਾਬੰਦੀਆਂ ਹਟਾ ਦਿੱਤੀਆਂ ਹਨ। ਅੱਜ ਇਹ ਵੱਡਾ ਫੈਸਲਾ ਲੈਂਦੇ ਹੋਏ ਕੇਂਦਰ ਨੇ ਪਾਬੰਦੀਆਂ ਹਟਾਉਣ ਦਾ ਐਲਾਨ ਕੀਤਾ ਹੈ। ਦੇਸ਼ ਵਿੱਚ ਕੋਰੋਨਾ ਦੇ ਲਗਾਤਾਰ ਘਟਦੇ ਮਾਮਲਿਆਂ ਕਾਰਨ ਸਾਰੀਆਂ ਪਾਬੰਦੀਆਂ ਹਟਾ ਦਿੱਤੀਆਂ ਗਈਆਂ ਹਨ। ਕੋਵਿਡ ਪਾਬੰਦੀਆਂ ਲਗਭਗ ਦੋ ਸਾਲਾਂ ਤੋਂ ਲਾਗੂ ਸਨ। ਜਾਣਕਾਰੀ ਅਨੁਸਾਰ ਫੇਸ ਮਾਸਕ ਪਹਿਨਣਾ ਅਤੇ ਸਮਾਜਿਕ ਦੂਰੀ ਦੇ ਨਿਯਮਾਂ ਦੀ ਪਾਲਣਾ ਕਰਨਾ ਜ਼ਰੂਰੀ ਹੋਵੇਗਾ। 31 ਮਾਰਚ ਤੋਂ ਸਾਰੀਆਂ ਪਾਬੰਦੀਆਂ ਹਟਾ ਦਿੱਤੀਆਂ ਜਾਣਗੀਆਂ। ਪਿਛਲੇ ਕੁਝ ਦਿਨਾਂ ਤੋਂ ਕੋਰੋਨਾ ਦੇ ਮਾਮਲਿਆਂ ਵਿੱਚ ਲਗਾਤਾਰ ਗਿਰਾਵਟ ਆ ਰਹੀ ਹੈ। ਲਗਾਤਾਰ ਚੌਥੇ ਦਿਨ ਕੋਰੋਨਾ ਦੇ ਦੋ ਹਜ਼ਾਰ ਤੋਂ ਘੱਟ ਮਾਮਲੇ ਸਾਹਮਣੇ ਆਏ ਹਨ। ਸਿਹਤ ਮੰਤਰਾਲੇ ਨੇ ਦੱਸਿਆ ਕਿ ਅੱਜ ਦੇਸ਼ ਭਰ ਵਿੱਚ ਕੋਰੋਨਾ ਦੇ 1,778 ਨਵੇਂ ਮਾਮਲੇ ਸਾਹਮਣੇ ਆਏ ਹਨ। ਪਿਛਲੇ 24 ਘੰਟਿਆਂ ਵਿੱਚ 62 ਲੋਕਾਂ ਦੀ ਮੌਤ ਵੀ ਹੋਈ ਹੈ। ਇਸ ਦੌਰਾਨ 2,542 ਮਰੀਜ਼ ਕੋਰੋਨਾ ਤੋਂ ਠੀਕ ਵੀ ਹੋਏ ਹਨ। ਹੁਣ ਦੇਸ਼ ਵਿੱਚ ਕੋਰੋਨਾ ਦੇ ਐਕਟਿਵ ਕੇਸ ਘੱਟ ਕੇ 23,087 ਹੋ ਗਏ ਹਨ। ਦੇਸ਼ ਵਿੱਚ ਹੁਣ ਤੱਕ 4,24,73,057 ਲੋਕ ਕੋਰੋਨਾ ਤੋਂ ਠੀਕ ਹੋ ਚੁੱਕੇ ਹਨ ਜਦਕਿ ਕੁੱਲ 4,30,12,749 ਲੋਕ ਸੰਕਰਮਿਤ ਹੋਏ ਹਨ। ਇਸ ਤੋਂ ਇਲਾਵਾ ਕੋਰੋਨਾ ਨਾਲ ਹੁਣ ਤੱਕ 5,16,605 ਲੋਕ ਆਪਣੀ ਜਾਨ ਗੁਆ ਚੁੱਕੇ ਹਨ।
ਕੇਂਦਰ ਨੇ ਦੋ ਸਾਲਾਂ ਤੋਂ ਲਾਗੂ ਕਰੋਨਾ ਹਟਾਈਆਂ ਪਾਬੰਦੀਆਂ

Comment here