ਸਿਆਸਤਖਬਰਾਂਚਲੰਤ ਮਾਮਲੇ

ਕੇਂਦਰ ਸਰਕਾਰ ਜੰਮੂ-ਕਸ਼ਮੀਰ ‘ਤੋਂ ਫੌਜ ਦੀ ਵਾਪਸੀ ਲਈ ਕਰ ਸਕਦੀ ਚਾਰਾਜ਼ੋਈ

ਸ਼੍ਰੀਨਗਰ-ਜੰਮੂ-ਕਸ਼ਮੀਰ ‘ਚ ਸੁਰੱਖਿਆ ਬਲਾਂ ਦੇ ਜਵਾਨਾਂ ਵੱਲੋਂ ਅੱਤਵਾਦੀ ਘਟਨਾਵਾਂ ਅਤੇ ਜਾਨੀ ਨੁਕਸਾਨ ‘ਚ 50 ਫੀਸਦੀ ਕਮੀ ਆਈ ਹੈ। ਕੇਂਦਰ ਸਰਕਾਰ ਵੱਲੋਂ ਜੰਮੂ-ਕਸ਼ਮੀਰ ਦਾ ਵਿਸ਼ੇਸ਼ ਦਰਜਾ ਖ਼ਤਮ ਕਰਨ ਦੇ ਕਰੀਬ 3.5 ਸਾਲ ਬਾਅਦ ਇਹ ਮੁੱਦਾ ਵਿਚਾਰਿਆ ਜਾ ਰਿਹਾ ਹੈ। ਮੀਡੀਆ ਰਿਪੋਰਟਾਂ ਮੁਤਾਬਕ ਕੇਂਦਰ ਸਰਕਾਰ ਜੰਮੂ-ਕਸ਼ਮੀਰ ‘ਚ ਕਾਨੂੰਨ ਵਿਵਸਥਾ ਦੀ ਸਥਿਤੀ ‘ਚ ਸੁਧਾਰ ਅਤੇ ਅੱਤਵਾਦੀ ਘਟਨਾਵਾਂ ‘ਚ ਕਮੀ ਦੇ ਮੱਦੇਨਜ਼ਰ ਇਸ ਸਬੰਧ ‘ਚ ਸਲਾਹ-ਮਸ਼ਵਰਾ ਕਰ ਰਹੀ ਹੈ। ਸਰਕਾਰ ਦਾ ਦਾਅਵਾ ਹੈ ਕਿ ਜੰਮੂ-ਕਸ਼ਮੀਰ ‘ਚ ਸੁਰੱਖਿਆ ਬਲਾਂ ਦੇ ਜਵਾਨਾਂ ਵੱਲੋਂ ਅੱਤਵਾਦੀ ਘਟਨਾਵਾਂ ਅਤੇ ਜਾਨੀ ਨੁਕਸਾਨ ‘ਚ 50 ਫੀਸਦੀ ਕਮੀ ਆਈ ਹੈ। ਖਬਰਾਂ ਮੁਤਾਬਕ ਘਾਟੀ ਤੋਂ ਭਾਰਤੀ ਫੌਜ ਨੂੰ ਪੂਰੀ ਤਰ੍ਹਾਂ ਨਾਲ ਹਟਾਉਣ ਦਾ ਪ੍ਰਸਤਾਵ ਵਿਚਾਰ ਅਧੀਨ ਹੈ। ਰਿਪੋਰਟ ‘ਚ ਡਿਫੈਂਸ ਇੰਸਟੀਚਿਊਟ ਦੇ ਅਧਿਕਾਰੀਆਂ ਦੇ ਹਵਾਲੇ ਨਾਲ ਕਿਹਾ ਗਿਆ ਹੈ ਕਿ ਕਸ਼ਮੀਰ ਦੇ ਅੰਦਰੂਨੀ ਇਲਾਕਿਆਂ ‘ਚੋਂ ਫੌਜ ਨੂੰ ਵਾਪਸ ਬੁਲਾਉਣ ਦੇ ਪ੍ਰਸਤਾਵ ‘ਤੇ ਲਗਭਗ 2 ਸਾਲਾਂ ਤੋਂ ਚਰਚਾ ਚੱਲ ਰਹੀ ਹੈ। ਜੇਕਰ ਇਸ ਪ੍ਰਸਤਾਵ ਨੂੰ ਮਨਜ਼ੂਰੀ ਮਿਲ ਜਾਂਦੀ ਹੈ ਤਾਂ ਭਾਰਤੀ ਫੌਜ ਦੀ ਤਾਇਨਾਤੀ ਸਿਰਫ ਕੰਟਰੋਲ ਰੇਖਾ ‘ਤੇ ਹੀ ਹੋਵੇਗੀ।

Comment here