ਖਬਰਾਂਦੁਨੀਆਪ੍ਰਵਾਸੀ ਮਸਲੇ

ਭਾਰਤ ਪਾਕਿ, ਬੰਗਲਾਦੇਸ਼, ਅਫ਼ਗਾਨ ਦੇ ਘੱਟਗਿਣਤੀਆਂ ਨੂੰ ਦੇਵੇਗਾ ਨਾਗਰਿਕਤਾ

ਨਵੀਂ ਦਿੱਲੀ-ਅਫ਼ਗਾਨਿਸਤਾਨ, ਬੰਗਲਾਦੇਸ਼ ਅਤੇ ਪਾਕਿਸਤਾਨ ਤੋਂ ਆਉਣ ਵਾਲੇ ਅਤੇ ਭਵਿੱਖ ’ਚ ਗੁਜਰਾਤ ਦੇ 2 ਜ਼ਿਲਿ੍ਹਆਂ ’ਚ ਰਹਿ ਰਹੇ ਹਿੰਦੂਆਂ, ਸਿੱਖਾਂ, ਬੋਧੀਆਂ, ਜੈਨੀਆਂ, ਪਾਰਸੀਆਂ ਅਤੇ ਈਸਾਈਆਂ ਨੂੰ ਨਾਗਰਿਕਤਾ ਕਾਨੂੰਨ 1955 ਤਹਿਤ ਕੇਂਦਰ ਸਰਕਾਰ ਨੇ ਭਾਰਤੀ ਨਾਗਰਿਕਤਾ ਦੇਣ ਦਾ ਫੈਸਲਾ ਕੀਤਾ ਹੈ। ਸੀ. ਏ. ਏ. ਅਫਗਾਨਿਸਤਾਨ, ਬੰਗਲਾਦੇਸ਼ ਅਤੇ ਪਾਕਿਸਤਾਨ ਤੋਂ ਆਉਣ ਵਾਲੇ ਹਿੰਦੂਆਂ, ਸਿੱਖਾਂ, ਬੋਧੀਆਂ, ਜੈਨੀਆਂ, ਪਾਰਸੀਆਂ ਅਤੇ ਈਸਾਈਆਂ ਨੂੰ ਭਾਰਤੀ ਨਾਗਰਿਕਤਾ ਦੇਣ ਦੀ ਵਿਵਸਥਾ ਕਰਦਾ ਹੈ ਕਿਉਂਕਿ ਐਕਟ ਤਹਿਤ ਨਿਯਮ ਹੁਣ ਤੱਕ ਸਰਕਾਰ ਵੱਲੋਂ ਨਹੀਂ ਬਣਾਏ ਗਏ ਹਨ, ਇਸ ਲਈ ਹੁਣ ਤੱਕ ਕਿਸੇ ਨੂੰ ਵੀ ਨਾਗਰਿਕਤਾ ਨਹੀਂ ਦਿੱਤੀ ਸਕੀ ਹੈ।
ਕੇਂਦਰੀ ਗ੍ਰਹਿ ਮੰਤਰਾਲਾ ਦੇ ਇਕ ਨੋਟੀਫਿਕੇਸ਼ਨ ਅਨੁਸਾਰ ਗੁਜਰਾਤ ਦੇ ਆਨੰਦ ਅਤੇ ਮੇਹਸਾਣਾ ਜ਼ਿਲਿ੍ਹਆਂ ’ਚ ਰਹਿਣ ਵਾਲੇ ਹਿੰਦੂਆਂ, ਸਿੱਖਾਂ, ਬੋਧੀਆਂ, ਜੈਨੀਆਂ, ਪਾਰਸੀਆਂ ਅਤੇ ਈਸਾਈਆਂ ਨੂੰ ਧਾਰਾ 5, ਨਾਗਰਿਕਤਾ ਕਾਨੂੰਨ, 1955 ਦੀ ਧਾਰਾ 6 ਤਹਿਤ ਅਤੇ ਨਾਗਰਿਕਤਾ ਨਿਯਮ 2009 ਦੀਆਂ ਵਿਵਸਥਾਵਾਂ ਅਨੁਸਾਰ ਭਾਰਤ ਦੇ ਨਾਗਰਿਕ ਵਜੋਂ ਰਜਿਸਟਰ ਕਰਨ ਦੀ ਇਜਾਜ਼ਤ ਦਿੱਤੀ ਜਾਵੇਗੀ।

Comment here