ਸਿਆਸਤਖਬਰਾਂਚਲੰਤ ਮਾਮਲੇ

ਕੇਂਦਰ ਸਿੱਖ ਫ਼ੌਜੀਆਂ ਲਈ ਨਵੀਂ ਹੈਲਮੇਟ ਨੀਤੀ ਵਾਪਸ ਲਵੇ : ਢੀਂਡਸਾ

ਚੰਡੀਗੜ੍ਹ-ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਅਤੇ ਸਾਬਕਾ ਕੇਂਦਰੀ ਸ. ਸੁਖਦੇਵ ਸਿੰਘ ਢੀਂਡਸਾ ਨੇ ਭਾਰਤ ਸਰਕਾਰ ਦੇ ਰੱਖਿਆ ਮੰਤਰਾਲੇ ਵੱਲੋਂ ਫ਼ੌਜ ਅੰਦਰ ਸੇਵਾ ਨਿਭਾਅ ਰਹੇ ਸਿੱਖ ਫ਼ੌਜੀਆਂ ਲਈ ਨਵੀਂ ਹੈਲਮੇਟ ਨੀਤੀ ਲਿਆਉਣ ’ਤੇ ਸਖ਼ਤ ਸਬਦ ਵਿੱਚ ਨਿਖੇਧੀ ਕੀਤੀ ਹੈ। ਸ. ਢੀਂਡਸਾ ਨੇ ਕਿਹਾ ਕਿ ਸਿੱਖ ਦੇ ਸਿਰ ਨੂੰ ਸ਼ਿੰਗਾਰਨ ਵਾਲੀ ਦਸਤਾਰ ਸਿਰਫ਼ ਇੱਕ ਕੱਪੜਾ ਹੀਂ ਨਹੀਂ ਹੈ, ਸਗੋਂ ਉਹ ਸਿਰ ਦਾ ਤਾਜ ਹੈ ਜੋ ਗੁਰੂਆਂ ਨੇ ਉਸ ਨੂੰ ਬਖ਼ਸ਼ਿਆ ਹੈ।ਉਹਨਾਂ ਨੇ ਕਿਹਾ ਕਿ ਪੱਗ ਸਿੱਖਾਂ ਦੀ ਪਛਾਣ ਦਾ ਪ੍ਰਤੀਕ ਹੈ।ਇਸ ਚਿੰਨ੍ਹ ‘ਤੇ ਸਿਰ ਤੇ ਕਿਸੇ ਵੀ ਤਰ੍ਹਾਂ ਦੀ ਟੋਪੀ ਪਾਉਣਾ ਸਿੱਖਾਂ ਦੀ ਪਛਾਣ ਨੂੰ ਢਾਹ ਲਾਉਣ ਦੀ ਕੋਸ਼ਿਸ਼ ਕਰਨ ਦੇ ਬਰਾਬਰ ਹੈ।
ਸ. ਢੀਂਡਸਾ ਨੇ ਕਿਹਾ ਕਿ ਸਿੱਖਾਂ ਲਈ ਦਸਤਾਰ ਉਹਨਾਂ ਦੀ ਸ਼ਾਨ ਹੁੰਦੀ ਹੈ। ਭਾਰਤ ਸਰਕਾਰ ਦਾ ਇਹ ਫੈਸਲਾ ਬਿਲਕੁਲ ਗਲਤ ਹੈ। ਉਹਨਾਂ ਨੇ ਕਿਹਾ ਕਿ ਸਿੱਖ ਧਰਮ ਵਿੱਚ ਟੋਪੀ ਪਾਉਣ ਦੀ ਬਿਲਕੁਲ ਮਨਾਹੀ ਹੈ। ਉਹ ਟੋਪੀ ਭਾਵੇਂ ਕੱਪੜੇ ਦੀ ਹੋਵੇ ਜਾਂ ਫਿਰ ਲੋਹੇ ਦੀ,ਕੋਈ ਵੀ ਸਿੱਖ ਟੋਪੀ ਜਾਂ ਹੈਲਮੇਟ ਨਹੀਂ ਪਾ ਸਕਦਾ।
ਉਹਨਾਂ ਨੇ ਕਿਹਾ ਕਿ ਜੇਕਰ ਸਿੱਖ ਫ਼ੌਜੀਆਂ ਲਈ ਹੈਲਮੇਟ ਪਾਉਣ ਦੀ ਯੋਜਨਾ ਲਾਗੂ ਹੁੰਦੀ ਹੈ ਤਾਂ ਇਸ ਸਕੀਮ ਨਾਲ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਸੱਟ ਵੱਜੇਗੀ ਅਤੇ ਸਿੱਖ ਮਰਿਯਾਦਾ ਦੀ ਉਲੰਘਣਾ ਹੋਵੇਗਾ। ਸ. ਢੀਂਡਸਾ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਇਹ ਫ਼ੈਸਲਾ ਜਲਦ ਤੋਂ ਜਲਦ ਵਾਪਿਸ ਲੈਣਾ ਚਾਹੀਦਾ ਹੈ।

Comment here