ਮੁੰਬਈ-ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਊਧਵ ਠਾਕਰੇ ਨਾਲ ਮੁੰਬਈ ਸਥਿਤ ਉਨ੍ਹਾਂ ਦੀ ਰਿਹਾਇਸ਼ ਮਾਤੋਸ਼੍ਰੀ ਵਿਖੇੇ ਮੁਲਾਕਾਤ ਕੀਤੀ। ਅਰਵਿੰਦ ਦੇ ਨਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਸੰਸਦ ਮੈਂਬਰ ਸੰਜੇ ਸਿੰਘ ਅਤੇ ਰਾਘਵ ਚੱਢਾ ਵੀ ਮੌਜੂਦ ਸਨ।ਅਰਵਿੰਦ ਕੇਜਰੀਵਾਲ ਅਤੇ ਊਧਵ ਠਾਕਰੇ ਦੋਵਾਂ ਆਗੂਆਂ ਵਿਚਾਲੇ 2024 ਵਿੱਚ ਹੋਣ ਵਾਲੀਆਂ ਲੋਕ ਸਭਾ ਚੋਣਾਂ ਲਈ ਵਿਰੋਧੀ ਪਾਰਟੀਆਂ ਦੀ ਏਕਤਾ ਨੂੰ ਲੈ ਕੇ ਰਣਨੀਤੀ ਘੜੀ ਗਈ। ਏਕਨਾਥ ਸ਼ਿੰਦੇ ਅਤੇ ਊਧਵ ਠਾਕਰੇ ਵਿਚਾਲੇ ਪਾਰਟੀ ਨਿਸ਼ਾਨ ਦੇ ਵਿਵਾਦ ‘ਤੇ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਊਧਵ ਠਾਕਰੇ ਜੀ ਸ਼ੇਰ ਦੇ ਪੁੱਤਰ ਹਨ। ਮੈਨੂੰ ਉਮੀਦ ਹੈ ਕਿ ਉਨ੍ਹਾਂ ਨੂੰ ਇਨਸਾਫ ਮਿਲੇਗਾ।ਅਰਵਿੰਦ ਕੇਜਰੀਵਾਲ ਨੇ ਦੱਸਿਆ ਕਿ ਅਸੀਂ ਦੇਸ਼ ਦੇ ਕਈ ਮੁੱਦਿਆਂ ‘ਤੇ ਚਰਚਾ ਕੀਤੀ ਹੈ। ਅਸੀਂ ਇਸ ਰਿਸ਼ਤੇ ਨੂੰ ਅੱਗੇ ਵਧਾਵਾਂਗੇ।
ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਭਾਜਪਾ ‘ਤੇ ਨਿਸ਼ਾਨਾ ਸਾਧਦੇ ਹੋਏ ਊਧਵ ਠਾਕਰੇ ਦੇ ਕਾਰਜਕਾਲ ਦੀ ਤਾਰੀਫ ਕੀਤੀ। ਉਨ੍ਹਾਂ ਕਿਹਾ ਕਿ ‘ਜਦੋਂ ਕੋਰੋਨਾ ਆਪਣੇ ਸਿਖਰ ‘ਤੇ ਸੀ, ਉਧਵ ਜੀ ਨੇ ਜਿਸ ਤਰ੍ਹਾਂ ਮਹਾਰਾਸ਼ਟਰ ‘ਚ ਕੋਰੋਨਾ ‘ਤੇ ਕਾਬੂ ਪਾਇਆ, ਉਹ ਸ਼ਲਾਘਾਯੋਗ ਹੈ। ਅੱਜ ਅਸੀਂ ਸਰਮਾਏਦਾਰਾਂ ਨੂੰ ਬਚਾਉਣ ਲਈ ਕੇਂਦਰ ਸਰਕਾਰ ਵੱਲੋਂ ਦੇਸ਼ ਨੂੰ ਗਿਰਵੀ ਰੱਖਣ ਦੇ ਤਰੀਕੇ ਦੀ ਚਰਚਾ ਕੀਤੀ। ਦੇਸ਼ ਉਦੋਂ ਹੀ ਤਰੱਕੀ ਕਰੇਗਾ ਜਦੋਂ ਅਸੀਂ ਇੱਕ ਦੂਜੇ ਤੋਂ ਕੁਝ ਸਿੱਖਣਗੇ। ਇਸ ਮੌਕੇ ਪੰਜਾਬ ‘ਚ ਕਾਨੂੰਨ ਵਿਵਸਥਾ ਵਿਗੜਨ ਦੇ ਸਵਾਲ ‘ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਨੇ ਕਿਹਾ ਕਿ ਤੁਹਾਨੂੰ ਇੱਥੇ ਗਲਤ ਜਾਣਕਾਰੀ ਹੈ। ਪੰਜਾਬ ਵਿੱਚ ਕਾਨੂੰਨ ਵਿਵਸਥਾ ਕਾਬੂ ਹੇਠ ਹੈ ਅਤੇ ਪੰਜਾਬ ਪੁਲਿਸ ਸਮਰੱਥ ਹੈ। ਪੰਜਾਬ ਦੇ ਲੋਕ ਇਕੱਠੇ ਰਹਿਣਾ ਪਸੰਦ ਕਰਦੇ ਹਨ। ਉਦਯੋਗ ਪੰਜਾਬ ਵਿੱਚ ਨਿਵੇਸ਼ ਕਰ ਰਹੇ ਹਨ। ਪਹਿਲਾਂ ਵਿਸ਼ੇਸ਼ ਪਰਿਵਾਰ ਨਾਲ ਸਮਝੌਤਾ ਹੁੰਦਾ ਸੀ, ਹੁਣ ਪੰਜਾਬ ਦੇ ਲੋਕਾਂ ਨਾਲ ਹੈ।
Comment here