ਸਿਆਸਤਖਬਰਾਂਚਲੰਤ ਮਾਮਲੇ

ਕੇਜਰੀਵਾਲ ਤੇ ਮਾਨ ਦਾ ਰੋਡ ਸ਼ੋਅ

ਅੰਮ੍ਰਿਤਸਰ-ਪੰਜਾਬ ਵਿਚ ਇਤਿਹਾਸਕ ਜਿੱਤ ਤੋਂ ਬਾਅਦ ਆਮ ਆਦਮੀ ਪਾਰਟੀ ਵੱਲੋਂ ਅੱਜ ਗੁਰੂ ਦੀ ਨਗਰੀ ਵਿੱਚ ਜੇਤੂ ਰੋਡ ਸ਼ੋਅ ਕੀਤਾ ਗਿਆ ਹੈ। ਰੋਡ ਸ਼ੋਅ ਤੋਂ ਪਹਿਲਾਂ ‘ਆਪ’ ਦੇ ਨਵੇਂ ਚੁਣੇ ਗਏ ਵਿਧਾਇਕਾਂ ਸਮੇਤ ਭਗਵੰਤ ਮਾਨ ਤੇ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਏ। ਮੱਥਾ ਟੇਕਣ ਤੋਂ ਬਾਅਦ ਐੱਸਜੀਪੀਸੀ ਵੱਲੋਂ ਪੰਜਾਬ ਦੇ ਅਗਲੇ ਸੀਐੱਮ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਕੇਜਰੀਵਾਲ ਦਾ ਸਿਰੋਪਾਓ ਪਾ ਕੇ ਸਨਮਾਨ ਕੀਤਾ ਗਿਆ। ਇਸ ਤੋਂ ਬਾਅਦ ਭਗਵੰਤ ਮਾਨ ਅਤੇ ਕੇਜਰੀਵਾਲ ਸ੍ਰੀ ਦੁਰਗਿਆਣਾ ਮੰਦਿਰ ਵਿਖੇ ਨਤਮਸਤਕ ਹੋਏ।

ਸ਼ਹਿਰ ਵਿੱਚ ਕੱਢੇ ਗਏ ਰੋਡ ਸ਼ੋਅ ਦੌਰਾਨ ਦੋਵੇਂ ਆਗੂ ਟਰੱਕ ‘ਤੇ ਸਵਾਰ ਹਨ ਅਤੇ ਉਨ੍ਹਾਂ ਦੇ ਪਿੱਛੇ ਲੰਬੀ ਕਤਾਰ ਲੱਗੀ ਰਹੀ। ਉਨ੍ਹਾਂ ਦੇ ਨਾਲ ਵੱਡੀ ਗਿਣਤੀ ਵਿੱਚ ਆਪ ਵਰਕਰ ਵੀ ਚੱਲ ਰਹੇ ਹਨ। ਇਸ ਰੋਡ ਸ਼ੋਅ ‘ਚ ਪਾਰਟੀ ਨੇਤਾ ਮਨੀਸ਼ ਸਿਸੋਦੀਆ ਵੀ ਪਹੁੰਚੇ ਹਨ।

Comment here