ਸਿਆਸਤਖਬਰਾਂ

ਕੇਜਰੀਵਾਲ ਦੀ ਮੋਗਾ ਰੈਲੀ ਹੁਣ 22 ਨੂੰ 

ਚੰਡੀਗੜ੍ਹ-ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਪ੍ਰਚਾਰ ਲਈ ‘ਆਪ’ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਮੋਗਾ ਵਿਖੇ 2 ਦਿਨ ਪ੍ਰਚਾਰ ਕਰਨਾ ਸੀ। ਪਾਰਟੀ ਵੱਲੋਂ ਦੌਰੇ ਨੂੰ ਰੱਦ ਕਰਨ ਦਾ ਕਾਰਨ ਖੇਤੀ ਕਾਨੂੰਨਾਂ ਦੇ ਰੱਦ ਹੋਣ ਨੂੰ ਦੱਸਿਆ ਜਾ ਰਿਹਾ ਹੈ। ਆਪ ਵੱਲੋਂ ਕਿਹਾ ਗਿਆ ਹੈ ਕਿ ਅਰਵਿੰਦ ਕੇਜਰੀਵਾਲ ਵੱਲੋਂ 20 ਨਵੰਬਰ ਨੂੰ ਮੋਗਾ ਵਿਖੇ ਕੀਤਾ ਜਾਣ ਵਾਲਾ ਦੋ ਰੋਜ਼ਾ ਦੌਰਾ ਹੁਣ 22 ਤਰੀਕ ’ਤੇ ਕੀਤਾ ਗਿਆ ਹੈ। ਕੇਜਰੀਵਾਲ ਹੁਣ 22 ਤਰੀਕ ਨੂੰ ਮੋਗਾ ਪੁੱਜਣਗੇ।
ਆਪ ਨੇ ਕਿਹਾ ਕਿ ਦੌਰਾ ਖੇਤੀ ਕਾਨੂੰਨਾਂ ਦੇ ਚਲਦਿਆਂ ਰੱਦ ਕੀਤਾ ਗਿਆ ਹੈ ਕਿਉਂਕਿ ਪੰਜਾਬ ਭਰ ਵਿੱਚ ਖੇਤੀ ਕਾਨੂੰਨਾਂ ਦਾ ਜਸ਼ਨ ਮਨਾਇਆ ਜਾ ਰਿਹਾ ਹੈ ਅਤੇ ਕਿਸਾਨਾਂ ਦੇ ਜਸ਼ਨਾਂ ਵਿੱਚ ਪਾਰਟੀ ਵਲੰਟੀਅਰ ਅਤੇ ਪਾਰਟੀ ਦੇ ਆਗੂ ਵੀ ਸ਼ਾਮਲ ਹੋ ਰਹੇ ਹਨ, ਜਿਸ ਲਈ ਦੌਰਾ ਅੱਗੇ ਕੀਤਾ ਗਿਆ ਹੈ।
ਜ਼ਿਕਰਯੋਗ ਹੈ ਕਿ ਆਮ ਆਦਮੀ ਪਾਰਟੀ ਪੰਜਾਬ ਚੋਣਾਂ ਦੇ ਮੱਦੇਨਜ਼ਰ ਤਿਆਰੀ ਸ਼ੁਰੂ ਕਰ ਦਿੱਤੀ ਹੈ ਅਤੇ ‘ਆਪ’ ਦੇ ਕੌਮੀ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਹੁਣ 22 ਨਵੰਬਰ ਤੋਂ ਸੂਬੇ ਵਿੱਚ ‘ਮਿਸ਼ਨ ਪੰਜਾਬ’ ਦੀ ਸ਼ੁਰੂਆਤ ਕਰਨਗੇ।

Comment here