ਸਿਆਸਤਖਬਰਾਂਚਲੰਤ ਮਾਮਲੇ

ਕੇਜਰੀਵਾਲ ਨੇ ਲਖਨਊ ‘ਚ ਅਖਿਲੇਸ਼ ਯਾਦਵ ਨਾਲ ਕੀਤੀ ਮੁਲਾਕਾਤ

ਲਖਨਊ-ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਬੁੱਧਵਾਰ ਨੂੰ ਲਖਨਊ ਵਿੱਚ ਸਮਾਜਵਾਦੀ ਪਾਰਟੀ ਦੇ ਪ੍ਰਧਾਨ ਅਤੇ ਯੂਪੀ ਦੇ ਸਾਬਕਾ ਮੁੱਖ ਮੰਤਰੀ ਅਖਿਲੇਸ਼ ਯਾਦਵ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਦਿੱਲੀ ਸਰਕਾਰ ‘ਚ ਮੰਤਰੀ ਆਤਿਸ਼ੀ, ‘ਆਪ’ ਸੰਸਦ ਮੈਂਬਰ ਸੰਜੇ ਸਿੰਘ ਅਤੇ ਸਪਾ ਨੇਤਾ ਸ਼ਿਵਪਾਲ ਸਿੰਘ ਯਾਦਵ ਵੀ ਮੌਜੂਦ ਸਨ।ਦਰਅਸਲ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਕੇਂਦਰ ਦੇ ਆਰਡੀਨੈਂਸ ਖ਼ਿਲਾਫ਼ ਵਿਰੋਧੀ ਧਿਰ ਨੂੰ ਇੱਕਜੁੱਟ ਕਰਨ ਵਿੱਚ ਲੱਗੇ ਹੋਏ ਹਨ। ਇਸੇ ਹੀ ਲੜੀ ਵਿੱਚ ਉਨ੍ਹਾਂ ਨੇ ਯੂਪੀ ਦੇ ਸਾਬਕਾ ਮੁੱਖ ਮੰਤਰੀ ਅਖਿਲੇਸ਼ ਯਾਦਵ ਨਾਲ ਮੁਲਾਕਾਤ ਕੀਤੀ ਹੈ।
ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ‘ਆਪ’ ਦੇ ਕੌਮੀ ਕਨਵੀਨਰ ਕੇਜਰੀਵਾਲ ਨੇ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ, ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ, ਝਾਰਖੰਡ ਦੇ ਮੁੱਖ ਮੰਤਰੀ ਹੇਮੰਤ ਸੋਰੇਨ, ਤਾਮਿਲਨਾਡੂ ਦੇ ਮੁੱਖ ਮੰਤਰੀ ਐਮਕੇ ਸਟਾਲਿਨ, ਤੇਲੰਗਾਨਾ ਦੇ ਮੁੱਖ ਮੰਤਰੀ ਕੇਸੀਆਰ, ਰਾਸ਼ਟਰਵਾਦੀ ਕਾਂਗਰਸ ਪਾਰਟੀ ਦੇ ਮੁਖੀ ਸ਼ਰਦ ਪਵਾਰ ਅਤੇ ਮਹਾਰਾਸ਼ਟਰ ਦੇ ਸਾਬਕਾ ਸੀਐਮ ਊਧਵ ਠਾਕਰੇ ਸਮੇਤ ਕਈ ਨੇਤਾਵਾਂ ਨਾਲ ਮੁਲਾਕਾਤ ਕਰ ਚੁੱਕੇ ਹਨ। ਇਸ ਦੌਰਾਨ ਸਾਰਿਆਂ ਨੇ ਇੱਕ ਗੱਲ ਦੁਹਰਾਈ ਕਿ ਉਹ ਰਾਜ ਸਭਾ ਵਿੱਚ ਆਰਡੀਨੈਂਸ ਦੇ ਖਿਲਾਫ ਵੋਟ ਪਾਉਣਗੇ।
ਦਰਅਸਲ ਹਾਲ ਹੀ ‘ਚ ਸੁਪਰੀਮ ਕੋਰਟ ਨੇ ਕਿਹਾ ਸੀ ਕਿ ਦਿੱਲੀ ਦੇ ਅਧਿਕਾਰੀਆਂ ਦੇ ਤਬਾਦਲੇ ਅਤੇ ਤਾਇਨਾਤੀ ਦਾ ਅਧਿਕਾਰ ਕੇਜਰੀਵਾਲ ਸਰਕਾਰ ਕੋਲ ਹੈ, ਉਸ ਤੋਂ ਬਾਅਦ 19 ਮਈ ਨੂੰ ਕੇਂਦਰ ਸਰਕਾਰ ਨੇ ਆਰਡੀਨੈਂਸ ਲਿਆ ਕੇ ਇਹ ਗੈਰ-ਸੰਵਿਧਾਨਕ ਕੰਮ ਕੀਤਾ ਹੈ।ਜਿਸ ਨੂੰ ਲੈ ਕੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਕੇਂਦਰ ਦੇ ਆਰਡੀਨੈਂਸ ਖ਼ਿਲਾਫ਼ ਵਿਰੋਧੀ ਧਿਰ ਨੂੰ ਇੱਕਜੁੱਟ ਕਰਨ ਵਿੱਚ ਲੱਗੇ ਹੋਏ ਹਨ।

Comment here