ਚੰਡੀਗੜ੍ਹ-ਕੇਜਰੀਵਾਲ ਨੂੰ ਮੋਹਾਲੀ ਵਿੱਚ ਪੰਜਾਬ ਚੋਣਾਂ ਲਈ ਆਪਣੀ ਪਾਰਟੀ ਦੇ ਮੁੱਖ ਮੰਤਰੀ ਚਿਹਰੇ ਬਾਰੇ ਪੁੱਛਿਆ ਗਿਆ ਤਾਂ ਉਨ੍ਹਾਂ ਨੇ ਕਿਹਾ ਕਿ ਅਸੀਂ ਵਾਰ-ਵਾਰ ਕਿਹਾ ਹੈ ਕਿ ਅਸੀਂ ਤੁਹਾਨੂੰ ਅਜਿਹਾ ਮੁੱਖ ਮੰਤਰੀ ਚਿਹਰਾ ਦੇਵਾਂਗੇ ਜਿਸ ’ਤੇ ਤੁਹਾਨੂੰ ਸਾਰਿਆਂ ਨੂੰ ਮਾਣ ਹੋਵੇਗਾ, ਪੰਜਾਬ ਨੂੰ ਮਾਣ ਹੋਵੇਗਾ। ਅਸੀਂ ਕੱਲ੍ਹ ਇੱਕ ਵਿਸਥਾਰਤ ਪ੍ਰੈਸ ਕਾਨਫਰੰਸ ਕਰ ਰਹੇ ਹਾਂ। ਕੇਜਰੀਵਾਲ ਨੇ ਕਿਹਾ ਕਿ ਸਿਰਫ ਆਮ ਆਦਮੀ ਪਾਰਟੀ ਹੀ ਪੰਜਾਬ ਨੂੰ ਸਥਿਰ, ਇਮਾਨਦਾਰ ਸਰਕਾਰ ਦੇ ਸਕਦੀ ਹੈ। ਚਾਰ ਮਹੀਨਿਆਂ ਬਾਅਦ ਚੋਣਾਂ ਹੋ ਰਹੀਆਂ ਹਨ, ਉਨ੍ਹਾਂ ਦੀ ਪਾਰਟੀ ਅਜਿਹਾ ਮੁੱਖ ਮੰਤਰੀ ਚਿਹਰਾ ਦੇਵੇਗੀ ਜਿਸ ’ਤੇ ਸਾਰਿਆਂ ਨੂੰ ਮਾਣ ਹੋਵੇਗਾ।
ਇਸ ਮੌਕੇ ਉਨ੍ਹਾਂ ਕਿਹਾ ਕਿ ਚੰਨੀ ਸਾਹਿਬ ਨੂੰ ਸਭ ਤੋਂ ਪਹਿਲਾਂ ਪੰਜਾਬ ਦੇ ਲੋਕਾਂ ਦੀਆਂ ਪੰਜ ਮੰਗਾਂ ਨੂੰ ਤੁਰੰਤ ਪੂਰਾ ਕਰਨਾ ਚਾਹੀਦਾ ਹੈ। ਕਾਂਗਰਸ ਵਿੱਚ ਚੱਲ ਰਹੇ ਵਿਵਾਦ ਵਿੱਚ ਨਵਜੋਤ ਸਿੱਧੂ ਦਾ ਪੱਖ ਲੈਂਦੇ ਨਜ਼ਰ ਆਏ। ਉਨ੍ਹਾਂ ਕਿਹਾ ਕਿ ਦਾਗੀ ਮੰਤਰੀਆਂ ਅਤੇ ਅਧਿਕਾਰੀਆਂ ਨੂੰ ਹਟਾਇਆ ਜਾਣਾ ਚਾਹੀਦਾ ਹੈ। ਕੇਜਰੀਵਾਲ ਨੇ ਕਿਹਾ ਕਿ ਬਰਗਾੜੀ ਕਾਂਡ ਦੀ ਰਿਪੋਰਟ ’ਤੇ ਉਨ੍ਹਾਂ ਨੂੰ 24 ਘੰਟਿਆਂ ਵਿੱਚ ਗ੍ਰਿਫਤਾਰ ਕੀਤਾ ਜਾ ਸਕਦਾ ਹੈ। ਇਸ ਦੇ ਨਾਲ ਹੀ ਸਰਕਾਰ ਨੂੰ ਨੌਜਵਾਨਾਂ ਨੂੰ ਬੇਰੁਜ਼ਗਾਰੀ ਭੱਤਾ ਅਤੇ ਨੌਕਰੀਆਂ ਦੇਣ ਅਤੇ ਕਿਸਾਨਾਂ ਦੇ ਕਰਜ਼ੇ ਮੁਆਫ਼ ਕਰਨੇ ਚਾਹੀਦੇ ਹਨ।
Comment here