ਅਪਰਾਧਸਿਆਸਤਖਬਰਾਂ

… ਕੇਰਾਂ ਹਨੀਪ੍ਰੀਤ ਨਾਲ ਮਿਲਾ ਦਿਓ-ਡੇਰਾ ਸਿਰਸਾ ਮੁਖੀ ਦੀ ਫਰਿਆਦ

ਰੋਹਤਕ-ਬਲਾਤਕਾਰ ਤੇ ਕਤਲ ਮਾਮਲੇ ਚ ਸਜ਼ਾ ਭੁਗਤ ਰਹੇ ਡੇਰਾ ਸਿਰਸਾ ਦੇ ਮੁਖੀ ਰਾਮ ਰਹੀਮ ਨੂੰ ਡੇਰੇ ਦੇ ਮੈਨੇਜਰ ਰਣਜੀਤ ਕਤਲ ਕੇਸ ਚ ਵੀ ਦੋਸ਼ੀ ਠਹਿਰਾਇਆ ਜਾ ਚੁੱਕਿਆ ਹੈ, ਭਲਕੇ ਸਜ਼ਾ ਸੁਣਾਈ ਜਾਣੀ ਹੈ, ਦੱਸਿਆ ਜਾ ਰਿਹਾ ਹੈ ਕਿ ਤਾਜ਼ਾ ਫੈਸਲੇ ਮਗਰੋਂ ਉਹ ਬੁਰੀ ਤਰ੍ਹਾਂ ਟੁੱਟ ਗਿਆ ਹੈ। ਉਹ ਅਤੀ ਨਿਰਾਸ਼ਾ ਦੇ ਦੌਰ ਵਿੱਚ ਲੰਘ ਰਿਹਾ ਹੈ। ਉਹ ਦੋ ਦਿਨਾਂ ਤੋਂ ਠੀਕ ਤਰ੍ਹਾਂ ਖਾਣਾ ਵੀ ਨਹੀਂ ਖਾ ਰਿਹਾ। ਰਣਜੀਤ ਸਿੰਘ ਕਤਲ ਕੇਸ ‘ਚ ਸਜ਼ਾ ‘ਤੇ ਫੈਸਲਾ ਆਉਣ ਤੋਂ ਪਹਿਲਾਂ ਉਸ ਨੇ ਆਪਣੀ ਮਾਂ ਤੇ ਮੂੰਹ ਬੋਲੀ ਧੀ ਹਨੀਪ੍ਰੀਤ ਨੂੰ ਮਿਲਣ ਦੀ ਇੱਛਾ ਜ਼ਾਹਰ ਕੀਤੀ ਹੈ। ਦੂਜੇ ਪਾਸੇ ਜੇਲ੍ਹ ਪ੍ਰਸ਼ਾਸਨ ਨੇ ਇਸ ਤੋਂ ਇਨਕਾਰ ਕਰ ਦਿੱਤਾ ਹੈ। ਸਜ਼ਾ ‘ਤੇ ਆਉਣ ਵਾਲੇ ਫੈਸਲੇ ਦੇ ਮੱਦੇਨਜ਼ਰ ਜ਼ਿਲ੍ਹੇ ’ਚ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਜਾ ਰਹੇ ਹਨ ਤੇ ਵੱਖ-ਵੱਖ ਥਾਵਾਂ ‘ਤੇ ਨਾਕਾਬੰਦੀ ਕੀਤੀ ਗਈ ਹੈ। ਰਣਜੀਤ ਕਤਲ ਮਾਮਲੇ ‘ਚ ਸੀਬੀਆਈ ਅਦਾਲਤ ਨੇ  ਰਾਮ ਰਹੀਮ ਸਮੇਤ ਪੰਜ ਮੁਲਜ਼ਮਾਂ ਨੂੰ ਦੋਸ਼ੀ ਕਰਾਰ ਦਿੱਤਾ ਅਤੇ 12 ਅਕਤੂਬਰ ਨੂੰ ਸਾਰੇ ਦੋਸ਼ੀਆਂ ਦੀ ਸਜ਼ਾ ਦਾ ਐਲਾਨ ਕਰੇਗੀ।

Comment here