ਅਪਰਾਧਸਿਹਤ-ਖਬਰਾਂਖਬਰਾਂ

ਕੈਂਸਰ ਦੀਆਂ ਨਕਲੀ ਦਵਾਈਆਂ ਵੇਚਣ ਵਾਲੇ ਗਿਰੋਹ ਦਾ ਪਰਦਾਫਾਸ਼

ਨਵੀਂ ਦਿੱਲੀ-ਦਿੱਲੀ ਪੁਲਿਸ ਨੇ ਕੈਂਸਰ ਦੀਆਂ ਨਕਲੀ ਦਵਾਈਆਂ ਵੇਚਣ ਵਾਲੇ ਗਿਰੋਹ ਦਾ ਪਰਦਾਫਾਸ਼ ਕਰਦੇ ਹੋਏ ਗਿਰੋਹ ਦੇ ਸੱਤ ਮੈਂਬਰਾਂ ਨੂੰ ਗ੍ਰਿਫਤਾਰ ਕੀਤਾ ਹੈ। ਕ੍ਰਾਈਮ ਬ੍ਰਾਂਚ ਨੇ ਇਸ ਮਾਮਲੇ ਵਿੱਚ ਜਾਣਕਾਰੀ ਦਿੱਤੀ ਹੈ ਕਿ ਜਾਂਚ ਦੌਰਾਨ ਨਾ ਸਿਰਫ 7 ਮੈਂਬਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ, ਸਗੋਂ ਉਨ੍ਹਾਂ ਦੇ ਇਸ਼ਾਰੇ ‘ਤੇ ਕਰੀਬ 8 ਕਰੋੜ ਰੁਪਏ ਦੀਆਂ ਦਵਾਈਆਂ ਵੀ ਜ਼ਬਤ ਕੀਤੀਆਂ ਹਨ। ਮਿਲੀ ਜਾਣਕਾਰੀ ਦੇ ਮੁਤਾਬਕ ਇਹ ਸ਼ਰਾਰਤੀ ਗਿਰੋਹ ਦਿੱਲੀ-ਐਨਸੀਆਰ ਸਮੇਤ ਦੇਸ਼ ਦੇ ਕਈ ਹੋਰ ਸੂਬਿਆਂ ਦੇ ਵਿੱਚ ਸਰਗਰਮ ਹੈ ਅਤੇ ਨਕਲੀ ਦਵਾਈਆਂ ਦੀ ਸਪਲਾਈ ਕਰਦਾ ਹੈ।
ਵਿਦੇਸ਼ਾਂ ਦੇ ਨਾਲ ਵੀ ਜੁੜੇ ਹਨ ਤਾਰ !
ਮਿਲੀ ਜਾਣਕਾਰੀ ਮੁਤਾਬਕ ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਕਾਬੂ ਕੀਤੇ ਗਏ ਸੱਤ ਬਦਮਾਸ਼ਾਂ ਦੀਆਂ ਤਾਰਾਂ ਵਿਦੇਸ਼ਾਂ ਦੇ ਨਾਲ ਜੁੜੀਆਂ ਨਜ਼ਰ ਆ ਰਹੀਆਂ ਹਨ। ਦੱਸਿਆ ਇਹ ਵੀ ਜਾ ਰਿਹਾ ਹੈ ਕਿ ਗਿਰੋਹ ਦੇ ਇਨ੍ਹਾਂ ਮੈਂਬਰਾਂ ਦੇ ਸਬੰਧ ਨੇਪਾਲ, ਬੰਗਲਾਦੇਸ਼ ਅਤੇ ਚੀਨ ਦੇ ਨਾਲ ਜੁੜੇ ਹੋਏ ਹਨ। ਮੰਨਿਆ ਜਾ ਰਿਹਾ ਹੈ ਕਿ ਇਸ ਵਿੱਚ ਕੋਈ ਅੰਤਰਰਾਸ਼ਟਰੀ ਗਿਰੋਹ ਵੀ ਸ਼ਾਮਲ ਹੋ ਸਕਦਾ ਹੈ।
ਯੂਪੀ ਅਤੇ ਹਰਿਆਣਾ ‘ਚ ਕਰਦੇ ਸਨ ਨਕਲੀ ਦਵਾਈਆਂ ਸਪਲਾਈ
ਸ਼ੁਰੂਆਤੀ ਪੁੱਛਗਿੱਛ ਵਿੱਚ ਇਹ ਜਾਣਕਾਰੀ ਸਾਹਮਣੇ ਆਈ ਹੈ ਕਿ ਉਸ ਦਾ ਗਿਰੋਹ ਦਿੱਲੀ-ਐੱਨਸੀਆਰ ਦੇ ਵਿੱਚ ਸਰਗਰਮ ਹੈ। ਇਸ ਦੇ ਨਾਲ ਹੀ ਉਹ ਯੂਪੀ ਅਤੇ ਹਰਿਆਣਾ ਵਿੱਚ ਨਕਲੀ ਦਵਾਈਆਂ ਵੇਚਣ ਦਾ ਧੰਦਾ ਵੀ ਕਰਦਾ ਸੀ। ਉਸ ਦੀ ਸੂਹ ‘ਤੇ ਅਪਰਾਧ ਸ਼ਾਖਾ ਨੇ ਅੱਠ ਕਰੋੜ ਰੁਪਏ ਦੀ ਕੀਮਤ ਦੀਆਂ ਦਵਾਈਆਂ ਜ਼ਬਤ ਕੀਤੀਆਂ ਹਨ।
ਆਨਲਾਈਨ ਵੇਚੀਆਂ ਜਾਂਦੀਆਂ ਸਨ ਦਵਾਈਆਂ
ਦਿੱਲੀ ਪੁਲਿਸ ਦੀ ਅਪਰਾਧ ਸ਼ਾਖਾ ਦੇ ਸੂਤਰਾਂ ਦੇ ਮੁਤਾਬਕ ਮੁਲਜ਼ਮ ਕੈਂਸਰ ਪੀੜਤ ਮਰੀਜ਼ਾਂ ਦੇ ਰਿਸ਼ਤੇਦਾਰਾਂ ਨਾਲ ਫੋਨ ’ਤੇ ਸੰਪਰਕ ਕਰ ਕੇ ਉਨ੍ਹਾਂ ਨੂੰ ਔਨਲਾਈਨ ਦਵਾਈਆਂ ਭੇਜਦਾ ਸੀ। ਇਸ ਤੋਂ ਇਲਾਵਾ ਭਗੀਰਥ ਪੈਲੇਸ ਦੇ ਕੈਮਿਸਟਾਂ ਰਾਹੀਂ ਵੀ ਨਕਲੀ ਦਵਾਈਆਂ ਵੇਚੀਆਂ ਜਾ ਰਹੀਆਂ ਸਨ। ਅਜਿਹੇ ‘ਚ ਦਿੱਲੀ ਪੁਲਿਸ ਵੱਲੋਂ ਸ਼ੱਕ ਦੇ ਆਧਾਰ ‘ਤੇ ਦਵਾਈ ਵੇਚਣ ਵਾਲਿਆਂ ਦੇ ਟਿਕਾਣਿਆਂ ‘ਤੇ ਛਾਪੇਮਾਰੀ ਵੀ ਕੀਤੀ ਜਾ ਸਕਦੀ ਹੈ। ਫਿਲਹਾਲ ਪੁਲਿਸ ਵੱਲੋਂ ਇਨ੍ਹਾਂ ਬਦਮਾਸ਼ਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ।
ਫਰਾਰ ਮੁਲਜ਼ਮਾਂ ਨੂੰ ਜਲਦ ਕਾਬੂ ਕਰਨ ਦਾ ਦਾਅਵਾ
ਇਸ ਸਬੰਧੀ ਰਵਿੰਦਰ ਸਿੰਘ ਯਾਦਵ ਨੇ ਦੱਸਿਆ ਹੈ ਕਿ ਨਕਲੀ ਕੈਂਸਰ ਅਤੇ ਜੀਵਨ ਰੱਖਿਅਕ ਦਵਾਈਆਂ ਬਣਾਉਣ ਵਾਲਾ ਗਿਰੋਹ ਕਾਬੂ ਕੀਤਾ ਗਿਆ ਹੈ। ਇਸ ਵਿੱਚ ਸੱਤ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ, ਜਿਨ੍ਹਾਂ ਦੇ ਵਿੱਚ ਡਾਕਟਰ, ਇੰਜਨੀਅਰ, ਐਮ.ਬੀ.ਏ. ਕੁਝ ਲੋਕ ਫਰਾਰ ਹਨ, ਜਿਨ੍ਹਾਂ ਨੂੰ ਜਲਦੀ ਹੀ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ।ਪੁਲਿਸ ਦੇ ਮੁਤਾਬਕ ਇਹ ਲੋਕ ਇਹ ਕਹਿ ਕੇ ਮਹਿੰਗੀਆਂ ਦਵਾਈਆਂ ਵੇਚਦੇ ਸਨ ਕਿ ਇਹ ਦਵਾਈਆਂ ਭਾਰਤ ਵਿੱਚ ਉਪਲਬਧ ਨਹੀਂ ਹਨ।
ਗਾਜ਼ੀਆਬਾਦ ‘ਚ ਜ਼ਬਤ ਕੀਤਾ ਇੱਕ ਗੋਦਾਮ
ਸੋਨੀਪਤ ਆਦਿ ਥਾਵਾਂ ‘ਤੇ ਫੈਕਟਰੀਆਂ ਲੱਗ ਗਈਆਂ ਹਨ। ਗਾਜ਼ੀਆਬਾਦ ਵਿੱਚ ਇੱਕ ਗੋਦਾਮ ਜ਼ਬਤ ਕੀਤਾ ਗਿਆ ਹੈ, ਜਿਸ ਲਈ ਉੱਥੇ ਹੀ ਇੱਕ ਵੱਖਰੀ ਐਫਆਈਆਰ ਦਰਜ ਕੀਤੀ ਗਈ ਹੈ। ਉਹ ਵੱਖ-ਵੱਖ ਸਾਧਨਾਂ ਤੋਂ ਦਵਾਈਆਂ ਵੇਚਦਾ ਸੀ। ਹੁਣ ਜੋ ਖੇਪ ਫੜੀ ਗਈ ਹੈ, ਉਸ ਦੀ ਕੀਮਤ ਅੱਠ ਕਰੋੜ ਰੁਪਏ ਹੈ। ਇਹ ਲੋਕ ਤਿੰਨ-ਚਾਰ ਸਾਲਾਂ ਤੋਂ ਇਹ ਕੰਮ ਕਰ ਰਹੇ ਸਨ।

Comment here