ਟੋਰਾਂਟੋ-ਇਥੋਂ ਦੇ ਮਿਸੀਸਾਗਾ ਵਿੱਚ ਸਿੱਖਸ ਫਾਰ ਜਸਟਿਸ ਨੇ 6 ਨਵੰਬਰ ਨੂੰ ਅਖੌਤੀ ਜਨਮਤ ਸੰਗ੍ਰਹਿ ਦਾ ਪ੍ਰਸਤਾਵ ਰੱਖਿਆ ਹੈ। ਭਾਰਤ ਨੇ ਖਾਲਿਸਤਾਨ ਦੀ ਮੰਗ ਨੂੰ ਲੈ ਕੇ ਕੈਨੇਡਾ ਵਿਚ ਅਖੌਤੀ ਰੈਫਰੈਂਡਮ ਦੀ ਯੋਜਨਾ ਬਣਾਉਣ ਵਾਲੀਆਂ ਕੁਝ ਤਾਕਤਾਂ ਉਤੇ ਆਪਣੀ ਚਿੰਤਾ ਨੂੰ ਦੁਹਰਾਇਆ ਅਤੇ ਉਥੇ ਸਥਿਤ ਕੁਝ ਲੋਕਾਂ ਅਤੇ ਸਮੂਹਾਂ ਦੁਆਰਾ ਭਾਰਤ ਵਿਰੋਧੀ ਗਤੀਵਿਧੀਆਂ ਨੂੰ ਰੋਕਣ ਲਈ ਕਿਹਾ।
ਭਾਰਤ ਨੇ ਕੈਨੇਡਾ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੇ ਕਾਨੂੰਨ ਤਹਿਤ ਉਨ੍ਹਾਂ ਵਿਅਕਤੀਆਂ ਅਤੇ ਸੰਸਥਾਵਾਂ ਨੂੰ ਦਹਿਸ਼ਤਗਰਦ ਵਜੋਂ ਐਲਾਨੇ ਜਿਨ੍ਹਾਂ ਨੂੰ ਭਾਰਤੀ ਕਾਨੂੰਨ ਤਹਿਤ ਦਹਿਸ਼ਤਗਰਦ ਵਜੋਂ ਨਾਮਜ਼ਦ ਕੀਤਾ ਗਿਆ ਹੈ।
ਕੈਨੇਡਾ ਵਿਚ ਅਖੌਤੀ ਖਾਲਿਸਤਾਨ ਰਾਏਸ਼ੁਮਾਰੀ ਦੇ ਮੁੱਦੇ ਬਾਰੇ ਪੁੱਛੇ ਜਾਣ ਉਤੇ ਵਿਦੇਸ਼ ਮੰਤਰਾਲੇ ਦੇ ਬੁਲਾਰੇ ਅਰਿੰਦਮ ਬਾਗਚੀ ਨੇ ਕਿਹਾ, “ਮੈਨੂੰ ਲੱਗਦਾ ਹੈ ਕਿ ਅਸੀਂ ਕਈ ਵਾਰ ਆਪਣੀ ਸਥਿਤੀ ਸਪੱਸ਼ਟ ਕਰ ਚੁੱਕੇ ਹਾਂ। ਭਾਰਤ-ਵਿਰੋਧੀ ਤੱਤਾਂ ਦੁਆਰਾ ਅਖੌਤੀ ਖਾਲਿਸਤਾਨ ਰਾਏਸ਼ੁਮਾਰੀ ਦੇ ਯਤਨਾਂ ਬਾਰੇ ਸਾਡੀ ਸਥਿਤੀ ਹਮੇਸ਼ਾ ਸ਼ਪਸਟ ਰਹੀ ਹੈ।
ਉਨ੍ਹਾਂ ਨੇ ਕਿਹਾ- “ਇਥੇ ਕੈਨੇਡਾ ਦੇ ਹਾਈ ਕਮਿਸ਼ਨਰ ਤੇ ਉਨ੍ਹਾਂ ਦੇ ਉਪ ਵਿਦੇਸ਼ ਮੰਤਰੀ ਨੇ ਇਸ ਹਫਤੇ ਦੇ ਸ਼ੁਰੂ ਵਿਚ ਵੱਖਰੇ ਬਿਆਨਾਂ ਵਿਚ ਇਸ ਵਿਚਾਰ ਨੂੰ ਦੁਹਰਾਇਆ,” ਹਾਲਾਂਕਿ, ਜੋ ਮੈਂ ਪਹਿਲਾਂ ਕਿਹਾ ਸੀ, ਉਸ ਨੂੰ ਦੁਹਰਾਉਂਦਾ ਹਾਂ ਕਿ ਸਾਨੂੰ ਇਹ ਬਹੁਤ ਇਤਰਾਜ਼ਯੋਗ ਲੱਗਦਾ ਹੈ ਕਿ ਇਕ ਦੋਸਤ ਦੇਸ਼ ਵਿਚ ਕੱਟੜਪੰਥੀ ਤੱਤਾਂ ਦੁਆਰਾ ਰਾਜਨੀਤੀ ਤੋਂ ਪ੍ਰੇਰਿਤ ਅਭਿਆਸਾਂ ਦੀ ਆਗਿਆ ਦਿੱਤੀ ਜਾ ਰਹੀ ਹੈ, ਅਤੇ ਤੁਸੀਂ ਸਾਰੇ ਇਸ ਸਬੰਧ ਵਿੱਚ ਹਿੰਸਾ ਦੇ ਇਤਿਹਾਸ ਤੋਂ ਜਾਣੂ ਹੋ। ਇਸ ਮਾਮਲੇ ਵਿੱਚ ਕੈਨੇਡੀਅਨ ਸਰਕਾਰ ਉੱਤੇ ਦਬਾਅ ਪਾਇਆ ਜਾ ਰਿਹਾ ਹੈ।
ਕੈਨੇਡਾ ਖਾਲਿਸਤਾਨ ਰੈਫਰੈਂਡਮ ਦੀਆਂ ਯੋਜਨਾਵਾਂ ਨੂੰ ਠੱਲ੍ਹ ਪਾਵੇ-ਬਾਗਚੀ

Comment here