ਸਿਆਸਤਖਬਰਾਂਦੁਨੀਆ

ਕੈਨੇਡਾ ‘ਚ ਖ਼ਾਲਿਸਤਾਨੀਆਂ ਨੂੰ ਡਰਨ ਦੀ ਲੋੜ ਨਹੀਂ : ਜਗਮੀਤ ਸਿੰਘ

ਓਟਾਵਾ-ਕੈਨੇਡਾ ਵਿਚ ਖ਼ਾਲਿਸਤਾਨੀ ਹਰਦੀਪ ਸਿੰਘ ਨਿੱਝਰ ਦੇ ਕਤਲ ਨੂੰ ਲੈਕੇ ਸਿਆਸਤ ਭੱਖ ਗਈ ਹੈ। ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਜਦੋਂ ਖ਼ਾਲਿਸਤਾਨੀ ਹਰਦੀਪ ਸਿੰਘ ਨਿੱਝਰ ਦੇ ਕਤਲ ਲਈ ਭਾਰਤ ਨੂੰ ਜ਼ਿੰਮੇਵਾਰ ਠਹਿਰਾਇਆ ਤਾਂ ਐੱਮ.ਪੀ. ਜਗਮੀਤ ਸਿੰਘ ਹੋਰ ਵੀ ਹਮਲਾਵਰ ਹੋ ਗਿਆ ਹੈ। ਉਸ ਨੇ ਹੁਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਲਈ ਵੱਡੀ ਗੱਲ ਕਹੀ ਹੈ। ਜਗਮੀਤ ਦਾ ਇਕ ਵੀਡੀਓ ਸਾਹਮਣੇ ਆਇਆ ਹੈ, ਜਿਸ ‘ਚ ਉਹ ਖ਼ਾਲਿਸਤਾਨੀਆਂ ਨੂੰ ਇਹ ਭਰੋਸਾ ਦਿੰਦੇ ਹੋਏ ਸੁਣਿਆ ਜਾ ਸਕਦਾ ਹੈ ਕਿ ਜਿੰਨਾ ਚਿਰ ਉਹ ਕੈਨੇਡਾ ‘ਚ ਹਨ, ਉਨ੍ਹਾਂ ਨੂੰ ਡਰਨ ਦੀ ਕੋਈ ਲੋੜ ਨਹੀਂ ਹੈ। ਜਗਮੀਤ ਸਿੰਘ, ਖਾਲਿਸਤਾਨੀ ਨਾਮ ਜੋ ਪਿਛਲੇ ਚਾਰ ਸਾਲਾਂ ਤੋਂ ਸੁਰਖੀਆਂ ਵਿੱਚ ਹੈ। ਜਦੋਂ ਕੈਨੇਡਾ ਵਿੱਚ 2019 ਵਿੱਚ ਚੋਣਾਂ ਹੋਈਆਂ ਤਾਂ ਜਗਮੀਤ ਦੀ ਨਿਊ ਡੈਮੋਕ੍ਰੇਟਿਕ ਪਾਰਟੀ ਨੂੰ 24 ਸੀਟਾਂ ਮਿਲੀਆਂ। ਇਨ੍ਹਾਂ ਸੀਟਾਂ ਦੀ ਬਦੌਲਤ ਜਸਟਿਨ ਟਰੂਡੋ ਦੇਸ਼ ਦੇ ਪ੍ਰਧਾਨ ਮੰਤਰੀ ਬਣੇ ਹਨ।
ਜਗਮੀਤ ਨੇ ਕੀਤਾ ਟਵੀਟ
ਹਾਊਸ ਆਫ ਕਾਮਨਜ਼ ਵਿੱਚ ਪੀ.ਐੱਮ ਟਰੂਡੋ ਦੇ ਐਮਰਜੈਂਸੀ ਬਿਆਨ ਤੋਂ ਬਾਅਦ ਜਗਮੀਤ ਨੇ ਐਕਸ (ਟਵਿੱਟਰ) ‘ਤੇ ਚਾਰ ਲਾਈਨਾਂ ਵਾਲਾ ਬਿਆਨ ਪੋਸਟ ਕੀਤਾ। ਇਸ ‘ਚ ਜਗਮੀਤ ਨੇ ਲਿਖਿਆ ਹੈ ਕਿ, ‘ਅੱਜ ਸਾਨੂੰ ਉਨ੍ਹਾਂ ਦੋਸ਼ਾਂ ਬਾਰੇ ਪਤਾ ਲੱਗਾ ਕਿ ਭਾਰਤ ਸਰਕਾਰ ਦੇ ਏਜੰਟਾਂ ਨੇ ਹਰਦੀਪ ਸਿੰਘ ਨਿੱਝਰ ਦਾ ਕਤਲ ਕੀਤਾ ਹੈ। ਉਹ ਕੈਨੇਡਾ ਦੀ ਧਰਤੀ ‘ਤੇ ਮਾਰਿਆ ਗਿਆ ਕੈਨੇਡੀਅਨ ਨਾਗਰਿਕ ਸੀ। ਮੈਂ ਸਾਰੇ ਕੈਨੇਡੀਅਨਾਂ ਨਾਲ ਵਾਅਦਾ ਕਰਦਾ ਹਾਂ ਕਿ ਮੈਂ ਨਰਿੰਦਰ ਮੋਦੀ ਨੂੰ ਜਵਾਬਦੇਹ ਠਹਿਰਾਉਣ ਸਮੇਤ ਇਨਸਾਫ਼ ਦੀ ਪ੍ਰਾਪਤੀ ਵਿੱਚ ਕੋਈ ਕਸਰ ਬਾਕੀ ਨਹੀਂ ਛੱਡਾਂਗਾ।
ਵੀਡੀਓ ਵਿੱਚ ਕਹੀਆਂ ਵੱਡੀਆਂ ਗੱਲਾਂ
ਇਸ ਤੋਂ ਇਲਾਵਾ ਜਗਮੀਤ ਦਾ ਇੱਕ ਵੀਡੀਓ ਵੀ ਸਾਹਮਣੇ ਆਇਆ ਹੈ। ਜਗਮੀਤ ਨੇ ਇਸ ਵੀਡੀਓ ਵਿੱਚ ਵੀ ਉਹੀ ਗੱਲਾਂ ਦੁਹਰਾਈਆਂ ਹਨ। ਉਸ ਨੇ ਇਹ ਵੀ ਕਿਹਾ ਕਿ ‘ਭਾਰਤ ਸਰਕਾਰ ਉੱਥੇ ਬਹੁਤ ਅੱਤਿਆਚਾਰ ਕਰਦੀ ਹੈ। ਪਰ ਅਸੀਂ ਕਦੇ ਵੀ ਇਹ ਮਹਿਸੂਸ ਨਹੀਂ ਕੀਤਾ ਕਿ ਕੈਨੇਡਾ ਆ ਕੇ ਵੀ ਸਾਨੂੰ ਕਿਸੇ ਖਤਰੇ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਮੈਂ ਸਾਰਿਆਂ ਨੂੰ ਦੱਸਣਾ ਚਾਹਾਂਗਾ ਕਿ ਮੈਂ ਇੱਥੇ ਹਾਂ। ਮੇਰੇ ਕੋਲ ਜਿੰਨੀ ਵੀ ਤਾਕਤ ਹੈ, ਮੈਂ ਉਦੋਂ ਤੱਕ ਅਹੁਦਾ ਨਹੀਂ ਛੱਡਾਂਗਾ ਜਦੋਂ ਤੱਕ ਮੈਨੂੰ ਇਸ ਮਾਮਲੇ ਵਿੱਚ ਇਨਸਾਫ਼ ਨਹੀਂ ਮਿਲਦਾ। ਮੈਂ ਤੁਹਾਨੂੰ ਦੱਸਦਾ ਹਾਂ ਕਿ ਤੁਸੀਂ ਸਾਡੇ ‘ਤੇ ਭਰੋਸਾ ਕਰ ਸਕਦੇ ਹੋ।

Comment here