ਖਬਰਾਂਚਲੰਤ ਮਾਮਲੇਪ੍ਰਵਾਸੀ ਮਸਲੇ

ਕੈਨੇਡਾ ‘ਚ ਟਰਾਲੇ ਟੱਕਰ ‘ਚ ਸੜ ਗਿਆ ਪੰਜਾਬੀ ਨੌਜਵਾਨ

ਪਾਤੜਾਂ-ਕੈਨੇਡਾ ਤੋਂ ਇਕ ਹੋਰ ਦੁਖਦਾਇਕ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ ਜਨਮ ਦਿਨ ਵਾਲੇ ਦਿਨ ਪਿੰਡ ਸਾਗਰਾ ਦੇ ਇਕ ਨੌਜਵਾਨ ਅਤੇ ਉਸ ਦੇ ਸਾਥੀ ਦੀ ਕੈਨੇਡਾ ਵਿਚ ਵਾਪਰੇ ਇਕ ਭਿਆਨਕ ਸੜਕ ਹਾਦਸੇ ਵਿਚ ਮੌਤ ਹੋ ਗਈ। ਉਸ ਦਾ ਸਾਥੀ ਕੇਰਲਾ ਦਾ ਵਸਨੀਕ ਦੱਸਿਆ ਜਾ ਰਿਹਾ ਹੈ। ਮ੍ਰਿਤਕ ਨੌਜਵਾਨ ਗੁਰਪਿੰਦਰ ਸਿੰਘ ਦੇ ਪਿਤਾ ਸੁਖਵਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਸ ਦਾ ਮੁੰਡਾ 2017 ਵਿਚ ਪੜ੍ਹਨ ਲਈ ਕੈਨੇਡਾ ਗਿਆ ਸੀ ਤੇ ਪੜ੍ਹਾਈ ਪੂਰੀ ਕਰਨ ਤੋਂ ਬਾਅਦ ਉਹ ਪਿਛਲੇ ਕਰੀਬ ਚਾਰ ਸਾਲ ਤੋਂ ਟਰਾਲੇ ’ਤੇ ਡਰਾਈਵਿੰਗ ਦਾ ਕੰਮ ਕਰ ਰਿਹਾ ਸੀ। ਬੀਤੇ ਦਿਨ ਉਹ ਓਂਟਾਰੀਓ ਤੋਂ ਲੋਡ ਖ਼ਾਲੀ ਕਰ ਕੇ ਮਿਸੀਸਾਗਾ ’ਚ ਦੋਸਤਾਂ ਨਾਲ ਜਨਮ ਦਿਨ ਮਨਾਉਣ ਤੋਂ ਬਾਅਦ ਆਪਣੇ ਘਰ ਨੂੰ ਆ ਰਿਹਾ ਸੀ।
ਮਿਸੀਸਾਗਾ ਤੋਂ ਕਰੀਬ 700 ਕਿਲੋਮੀਟਰ ਪਹਿਲਾਂ ਰਾਤ ਕਰੀਬ ਸਾਢੇ ਤਿੰਨ ਵਜੇ ਸਾਹਮਣਿਓਂ ਆ ਰਹੇ ਟਰਾਲੇ ਨੇ ਉਸ ਦੇ ਟਰਾਲੇ ਵਿਚ ਟੱਕਰ ਮਾਰ ਦਿੱਤੀ। ਟੱਕਰ ਸਿੱਧੀ ਤੇਲ ਵਾਲੇ ਟੈਂਕਰ ਨਾਲ ਹੋਣ ਕਰ ਕੇ ਜ਼ੋਰਦਾਰ ਧਮਾਕਾ ਹੋਇਆ ਤੇ ਟਰਾਲੇ ਨੂੰ ਅੱਗ ਲੱਗ ਗਈ, ਜਿਸ ਵਿਚ ਉਸ ਦਾ ਮੁੰਡਾ ਗੁਰਪਿੰਦਰ ਸਿੰਘ ਤੇ ਉਸ ਦਾ ਸਹਾਇਕ ਜੋ ਕੇਰਲਾ ਦਾ ਰਹਿਣ ਵਾਲਾ ਸੀ, ਅੱਗ ਦੀ ਲਪੇਟ ਵਿਚ ਆ ਗਏ। ਉਨ੍ਹਾਂ ਦੱਸਿਆ ਕਿ ਜਾਣਕਾਰਾਂ ਤੋਂ ਮਿਲੀ ਸੂਚਨਾ ਮੁਤਾਬਕ ਅੱਗ ’ਤੇ ਕਰੀਬ 18 ਘੰਟੇ ਬਾਅਦ ਕਾਬੂ ਪਾਇਆ ਗਿਆ, ਜਿਸ ਕਾਰਨ ਉਕਤ ਦੋਵੇਂ ਨੌਜਵਾਨ ਟਰਾਲੇ ਵਿਚ ਹੀ ਸੜ ਗਏ।

Comment here