ਸਿਆਸਤਖਬਰਾਂਦੁਨੀਆ

ਕੈਨੇਡਾ ‘ਚ ਡਾ. ਗੁਲਜ਼ਾਰ ਚੀਮਾ ਨੂੰ ਸਮਰਪਿਤ ਹੋਵੇਗਾ ਸਟ੍ਰੀਟ ਦਾ ਨਾਂ

ਪਹਿਲੇ ਭਾਰਤੀ ਮੂਲ ਦੇ ਐਮ ਐਲ ਏ ਬਣੇ ਸੀ

ਵਿਨੀਪੈਗ- ਕੈਨੇਡਾ ਦੇ ਵਿਨੀਪੈਗ ਸਿਟੀ ਕੌਂਸਲ ਵਲੋਂ ਮੈਨੀਟੋਬਾ  ‘ਚ ਚੁਣੇ ਜਾਣ ਵਾਲੇ ਭਾਰਤੀ ਮੂਲ ਦੇ ਪਹਿਲੇ ਐਮਐਲਏ ਡਾ. ਗੁਲਜ਼ਾਰ ਸਿੰਘ ਚੀਮਾ ਦੇ ਨਾਂ ਉਪਰ ਸ਼ਹਿਰ ਦੀ ਇਕ ਸੜਕ ਦਾ ਨਾਂ ਰੱਖਣ ਦਾ ਫੈਸਲਾ ਕੀਤਾ ਗਿਆ ਹੈ। ਵਿਨੀਪੈਗ ਸਿਟੀ ਕੌਂਸਲ ਦੀ ਸਪੀਕਰ ਦੇਵੀ ਸ਼ਰਮਾ ਮੁਤਾਬਿਕ ਡਾ. ਗੁਲਜ਼ਾਰ ਸਿੰਘ ਚੀਮਾ ਦੀਆਂ ਵਿੰਨੀਪੈਗ ਸ਼ਹਿਰ ਤੇ ਕਮਿਊਨਿਟੀ ਪ੍ਰਤੀ ਸ਼ਾਨਦਾਰ ਸੇਵਾਵਾਂ ਨੂੰ ਧਿਆਨ ‘ਚ ਰੱਖਦਿਆਂ ਉਕਤ ਫੈਸਲਾ ਲਿਆ ਗਿਆ ਹੈ। ਇਸ ਸਬੰਧੀ ਸਿਟੀ ਵੱਲੋਂ ਸਟਰੀਟ ਨਾਮਕਰਨ ਸਮਾਗਮ 23 ਅਕਤੂਬਰ ਦਿਨ ਸ਼ਨਿਚਰਵਾਰ ਨੂੰ ਬਾਅਦ ਦੁਪਹਿਰ 2 ਵਜੇ ਕਮਰਸ਼ੀਅਲ ਐਵਨਿਊ- ਚੀਮਾ ਡਰਾਈਵ ( ਵੈਸਟ ਆਫ ਐਡਵਰਡ ਸਟਰੀਟ) ਉਪਰ ਰੱਖਿਆ ਗਿਆ ਹੈ। ਜ਼ਿਕਰਯੋਗ ਹੈ ਕਿ ਡਾ. ਗੁਲਜ਼ਾਰ ਸਿੰਘ ਚੀਮਾ ਜੋ ਕਿ ਅੱਜਕੱਲ੍ਹ ਸਰੀ (ਬੀਸੀ) ਵਿਖੇ ਰਹਿ ਰਹੇ ਹਨ, ਲੰਬਾ ਸਮਾਂ ਵਿਨੀਪੈਗ ਸ਼ਹਿਰ ‘ਚ ਆਪਣੇ ਪਰਿਵਾਰ ਸਮੇਤ ਰਹੇ ਹਨ। ਉਹ ਇੱਥੋ ਦੇ ਕਿਲਡੋਨਨ ਹਲਕੇ ਤੋ ਪਹਿਲੀ ਵਾਰ 1988 ਵਿਚ ਲਿਬਰਲ ਵਿਧਾਇਕ ਚੁਣੇ ਗਏ ਸਨ। ਉਹ ਕੈਨੇਡਾ ਦੀ ਕਿਸੇ ਲੈਜਿਸਲੇਚਰ ‘ਚ ਪੁੱਜਣ ਵਾਲੇ ਪਹਿਲੇ ਵਿਧਾਇਕ ਬਣੇ ਸਨ। ਬਾਅਦ ਵਿਚ ਉਹ ਬੀਸੀ ਚਲੇ ਗਏ ਜਿੱਥੇ ਉਹ 2001 ਵਿਚ ਮੁੜ ਵਿਧਾਇਕ ਤੇ ਸਿਹਤ ਮੰਤਰੀ ਬਣੇ। ਉਹ ਇਸ ਸਮੇ ਵੀ ਫੈਡਰਲ ਲਿਬਰਲ ਪਾਰਟੀ ਨਾਲ ਜੁੜੇ ਹੋਏ ਹਨ ਤੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੇ ਨੇੜਲੇ ਸਾਥੀਆਂ ‘ਚ ਉਨ੍ਹਾਂ ਦਾ ਨਾਂ ਸ਼ੁਮਾਰ ਹੈ।

Comment here