ਸਮਾਲਸਰ-ਕੈਨੇਡਾ ਦੇ ਸ਼ਹਿਰ ਸਰੀ ਵਿਖੇ ਵਿਧਾਨ ਸਭਾ ਹਲਕਾ ਬਾਘਾਪੁਰਾਣਾ (ਮੋਗਾ) ਦੇ ਪਿੰਡ ਸੁਖਾਨੰਦ ਦੇ ਵਾਸੀ ਗੁਰਮਿੰਦਰ ਸਿੰਘ (40) ਪੁੱਤਰ ਗੁਰਚਰਨ ਸਿੰਘ ਦੀ ਲਿਵਰ ਦੀ ਬੀਮਾਰੀ ਦੇ ਚਲਦਿਆਂ ਮੌਤ ਹੋ ਜਾਣ ਦਾ ਦੁੱਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਮਿਲੀ ਜਾਣਕਾਰੀ ਅਨੁਸਾਰ ਗੁਰਮਿੰਦਰ ਸਿੰਘ ਮਾਪਿਆਂ ਦਾ ਇਕਲੌਤਾ ਲੜਕਾ ਸੀ, ਜੋ ਸ਼ਾਦੀਸ਼ੁਦਾ ਸੀ। ਉਸ ਦੀ ਪਤਨੀ ਅਤੇ 10 ਸਾਲਾ ਪੁੱਤ ਵੀ ਕੈਨੇਡਾ ਵਿਖੇ ਰਹਿ ਰਹੇ ਹਨ।
ਕੈਨੇਡਾ ‘ਚ ਪੰਜਾਬੀ ਗੱਬਰੂ ਦੀ ਹੋਈ ਮੌਤ

Comment here