ਖਬਰਾਂਚਲੰਤ ਮਾਮਲੇਦੁਨੀਆ

ਕੈਨੇਡਾ ‘ਚ ਪੰਜਾਬੀ ਗੱਭਰੂ ਦੀ ਹਾਰਟ ਅਟੈਕ ਨਾਲ ਮੌਤ

ਟੋਰਾਂਟੋ-ਕੈਨੇਡਾ ਪੰਜਾਬੀਆਂ ਦੀ ਪਹਿਲੀ ਪਸੰਦ ਵਾਲਾ ਦੇਸ਼ ਬਣ ਗਿਆ ਹੈ। ਪਰ ਆਏ ਦਿਨ ਪੰਜਾਬੀਆਂ ਦੀ ਮੌਤ ਦੀਆਂ ਖ਼ਬਰਾਂ ਨੇ ਮਾਪਿਆਂ ਨੂੰ ਚਿੰਤਾਵਾਂ ਵਿਚ ਪਾ ਦਿੱਤਾ ਹੈ। ਹੁਣ ਸਰੀ ਇਲਾਕੇ ਤੋਂ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ, ਜਿੱਥੇ ਇੱਕ 19 ਸਾਲਾ ਪੰਜਾਬੀ ਨੌਜਵਾਨ ਮਨਜੌਤ ਸਿੰਘ ਦੀ ਹਾਰਟ ਅਟੈਕ ਦੇ ਨਾਲ ਮੌਤ ਹੋ ਗਈ ਹੈ। ਦੱਸਿਆ ਜਾਂਦਾ ਹੈ ਕਿ ਮਨਜੌਤ ਸਿੰਘ ਲੰਘੀ 7 ਅਗਸਤ ਨੂੰ ਸਰੀ ਕੈਨੇਡਾ ’ਚ ਪੜ੍ਹਾਈ ਲਈ ਆਇਆ ਸੀ ਅਤੇ ਜਦੋਂ ਉਹ ਕਾਲਜ ’ਚ ਪਹਿਲੇ ਦਿਨ ਦੀ ਕਲਾਸ ਲਈ ਪਹੁੰਚਿਆ ਤਾਂ ਕੋਕੁਇਟਲਮ ਕਾਲਜ ਦੇ ਬਾਥਰੂਮ ’ਚ ਉਸ ਨੂੰ ਹਾਰਟ ਅਟੈਕ ਆਉਣ ਕਾਰਨ ਉਸ ਦੀ ਉੱਥੇ ਹੀ ਮੌਕੇ ‘ਤੇ ਮੌਤ ਹੋ ਗਈ। ਮ੍ਰਿਤਕ ਨੌਜਵਾਨ ਦਾ ਪਿਛੋਕੜ ਹਲਕਾ ਘਨੌਰ ਦੇ ਪਿੰਡ ਸ਼ੰਭੂ ਖੁਰਦ ਦਾ ਦੱਸਿਆ ਜਾਂਦਾ ਹੈ।
ਪਰਿਵਾਰ ਨੇ ਕਰਜ਼ਾ ਚੁੱਕ ਕੇ ਉਸ ਨੂੰ ਪੜ੍ਹਾਈ ਲਈ ਕੈਨੇਡਾ ਭੇਜਿਆ ਸੀ ਅਤੇ ਹੁਣ ਉਸ ਦੀ ਲਾਸ਼ ਵਾਪਸ ਭਾਰਤ ਮੰਗਾਉਣ ਲਈ ਉਨ੍ਹਾਂ ਕੋਲ ਇੰਨੇ ਪੈਸੇ ਵੀ ਨਹੀਂ ਹਨ। ਪਰਿਵਾਰ ਨੇ ਵਿਦੇਸ਼ ਦੀਆਂ ਸਮਾਜ ਸੇਵੀ ਸੰਸਥਾਵਾਂ, ਪੰਜਾਬ ਅਤੇ ਭਾਰਤ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਉਨ੍ਹਾਂ ਦੇ ਪੁੱਤਰ ਦੀ ਲਾਸ਼ ਨੂੰ ਕੈਨੇਡਾ ਤੋਂ ਪੰਜਾਬ ਲਿਆਉਣ ਲਈ ਮਦਦ ਕੀਤੀ ਜਾਵੇ। ਮ੍ਰਿਤਕ ਨੌਜਵਾਨ ਮਨਜੌਤ ਸਿੰਘ ਦੇ ਕੈਨੇਡਾ ਵਿੱਚ ਵੱਸਦੇ ਚਚੇਰੇ ਭਰਾ ਅਮਨਦੀਪ ਸਿੰਘ ਵੱਲੋਂ ਪਰਿਵਾਰ ਦੀ ਮਦਦ ਲਈ ਫੰਡਰੇਜ਼ਰ ਪੇਜ਼ ਗੋ ਫੰਡ ਮੀ ‘ਤੇ ਲਾਸ਼ ਨੂੰ ਪੰਜਾਬ ਭੇਜਣ ਲਈ ਪੈਸੇ ਇਕੱਠੇ ਕੀਤੇ ਜਾ ਰਹੇ ਹਨ ਅਤੇ ਪ੍ਰਵਾਸੀ ਵੀਰਾਂ ਨੂੰ ਦੁਖੀ ਪਰਿਵਾਰ ਦੀ ਮਦਦ ਕਰਨ ਦੀ ਵੀ ਅਪੀਲ ਕੀਤੀ ਗਈ ਹੈ।

Comment here