ਖਬਰਾਂਦੁਨੀਆਪ੍ਰਵਾਸੀ ਮਸਲੇ

ਕੈਨੇਡਾ ’ਚ ਪੰਜਾਬੀ ਗੱਭਰੂ ਦੀ ਦਿਲ ਦਾ ਦੌਰਾ ਪੈਣ ਨਾਲ ਹੋਈ ਮੌਤ

ਮਹਿਲ ਕਲਾਂ-ਕੈਨੇਡਾ ਰੋਜ਼ੀ ਰੋਟੀ ਕਮਾਉਣ ਗਏ ਪੰਜਾਬੀ ਗੱਭਰੂ ਦੀ ਦੁੱਖ ਭਰੀ ਖਬਰ ਆਈ ਹੈ। ਉੱਘੇ ਸਾਹਿਤਕਾਰ ਸੁਰਜੀਤ ਸਿੰਘ ਪੰਛੀ ਦੇ ਨੌਜਵਾਨ ਪੋਤਰੇ ਜਗਦੀਪ ਸਿੰਘ (37) ਪੁੱਤਰ ਮਾ. ਰਵੀਦੀਪ ਸਿੰਘ ਵਾਸੀ ਮਹਿਲ ਕਲਾਂ (ਬਰਨਾਲਾ) ਦੀ ਕੈਨੇਡਾ ’ਚ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਮੁਤਾਬਕ ਮ੍ਰਿਤਕ ਕਰੀਬ 15 ਸਾਲ ਪਹਿਲਾਂ ਰੋਜ਼ੀ-ਰੋਟੀ ਕਮਾਉਣ ਲਈ ਕੈਨੇਡਾ ਦੇ ਸ਼ਹਿਰ ਕੈਲਗਰੀ ਵਿਖੇ ਗਿਆ ਸੀ, ਜਿੱਥੇ ਉਹ ਆਪਣੇ ਛੋਟੇ ਭਰਾ ,ਆਪਣੀ ਪਤਨੀ ਤੇ ਪੁੱਤਰ ਨਾਲ ਰਹਿ ਰਿਹਾ ਸੀ।
ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਜਗਦੀਪ ਸਿੰਘ 25 ਦਸੰਬਰ ਨੂੰ ਪੰਜਾਬ ਆਉਣ ਦੀ ਤਿਆਰੀ ਕਰ ਰਿਹਾ ਸੀ, ਜਿਸ ਕਾਰਨ ਉਸ ਦੇ ਪਰਿਵਾਰ ਵਾਲੇ ਤੇ ਦੋਸਤ-ਮਿੱਤਰ ਬਹੁਤ ਖ਼ੁਸ਼ ਸਨ ਪਰ ਰੱਬ ਨੂੰ ਕੁਝ ਹੋਰ ਹੀ ਮਨਜੂਰ ਸੀ। ਮ੍ਰਿਤਕ ਜਗਦੀਪ ਸਿੰਘ ਦਾ ਅੰਤਿਮ ਸੰਸਕਾਰ ਉਨ੍ਹਾਂ ਦੇ ਪਿਤਾ ਰਵੀਦੀਪ ਸਿੰਘ ਤੇ ਉਨ੍ਹਾਂ ਦੀ ਧਰਮ ਪਤਨੀ ਦੇ ਕੈਨੇਡਾ ਪਹੁੰਚਣ ਉਪਰੰਤ ਕੀਤਾ ਜਾਵੇਗਾ। ਜਗਦੀਪ ਸਿੰਘ ਦੀ ਮੌਤ ਨਾਲ ਇਲਾਕੇ ਵਿੱਚ ਸੋਗ ਮਾਹੌਲ ਪਾਇਆ ਜਾ ਰਿਹਾ ਹੈ।

Comment here