ਖਬਰਾਂਚਲੰਤ ਮਾਮਲੇਪ੍ਰਵਾਸੀ ਮਸਲੇ

ਕੈਨੇਡਾ ’ਚ ਪੰਜਾਬੀ ਗੱਭਰੂ ਦੀ ਸੜਕ ਹਾਦਸੇ ’ਚ ਹੋਈ ਮੌਤ

ਸੰਗਰੂਰ-ਇਥੋਂ ਦੇ ਦਿੜ੍ਹਬਾ ਪਿੰਡ ਹਰੀਗੜ੍ਹ ਦੇ ਨੌਜਵਾਨ ਦੀਪਇੰਦਰ ਸਿੰਘ ਉਰਫ਼ ਰੂਬੀ ਪੁੱਤਰ ਗੁਰਪ੍ਰੀਤ ਸਿੰਘ (27) ਦੀ ਕੈਨੇਡਾ ਦੇ ਵਿਨੀਪੈਗ ’ਚ ਵਾਪਰੇ ਸੜਕ ਹਾਦਸੇ ਵਿੱਚ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਬੀਤੇ ਦਿਨੀਂ ਦੀਪਇੰਦਰ ਵਿਨੀਪੈਗ ’ਚ ਗੱਡੀ ਰਾਹੀਂ ਕਿਤੇ ਜਾ ਰਿਹਾ ਸੀ। ਇਸ ਦੌਰਾਨ ਸੜਕ ’ਤੇ ਬਰਫ਼ ਅਤੇ ਧੁੰਦ ਪਈ ਹੋਣ ਕਾਰਨ ਉਸ ਦੀ ਗੱਡੀ ਦਾ ਸੰਤੁਲਨ ਵਿਗੜ ਗਿਆ। ਜਿਸ ਕਾਰਨ ਉਸ ਦੀ ਕਾਰ ਡਿਵਾਈਡਰ ਨਾਲ ਜਾ ਟਕਰਾਈ ਅਤੇ ਪਿੱਛੋਂ ਆ ਰਹੇ ਟਰੱਕ ਨੇ ਉਸ ਨੂੰ ਟੱਕਰ ਮਾਰ ਦਿੱਤੀ। ਜਿਸ ਨਾਲ ਦੀਪਇੰਦਰ ਦੇ ਗੰਭੀਰ ਸੱਟਾਂ ਲੱਗੀਆਂ।
ਜ਼ਖ਼ਮੀ ਹਾਲਤ ’ਚ ਉਸ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ ਪਰ ਉੱਥੇ ਉਸ ਦੀ ਮੌਤ ਹੋ ਗਈ। ਦੱਸ ਦੇਈਏ ਕਿ ਮ੍ਰਿਤਕ ਦੀਪਇੰਦਰ ਦਾ ਵਿਆਹ 2 ਕੁ ਸਾਲ ਪਹਿਲਾਂ ਵਿਆਹ ਹੋਇਆ ਸੀ ਤੇ ਉਹ ਕੁਝ ਮਹੀਨੇ ਪਹਿਲਾਂ ਪੀ. ਆਰ. ਹੋ ਕੇ ਕੈਨੇਡਾ ਗਿਆ ਸੀ । ਨੌਜਵਾਨ ਦੀ ਮੌਤ ਨਾਲ ਉਸਦੇ ਪਰਿਵਾਰ ਨੂੰ ਗਹਿਰਾ ਸਦਮਾ ਪੁੱਜਾ ਹੈ ਅਤੇ ਪਿੰਡ ’ਚ ਵੀ ਸੋਗ ਦਾ ਮਾਹੌਲ ਪਾਇਆ ਜਾ ਰਿਹਾ ਹੈ।

Comment here