ਖਬਰਾਂਚਲੰਤ ਮਾਮਲੇਪ੍ਰਵਾਸੀ ਮਸਲੇ

ਕੈਨੇਡਾ ‘ਚ ਪੰਜਾਬੀ ਨੌਜਵਾਨ ਜਗਦੀਪ ਸਿੰਘ ਦੀ ਹੋਈ ਮੌਤ

ਤਰਨਤਾਰਨ-ਰੋਜੀ-ਰੋਟੀ ਦੀ ਭਾਲ ਵਿੱਚ ਕੈਨੇਡਾ ‘ਚ ਪੰਜਾਬੀ ਨੌਜਵਾਨ ਦੀ ਮੌਤ ਹੋ ਗਈ ਹੈ। ਮ੍ਰਿਤਕ ਜਗਦੀਪ ਸਿੰਘ ਤਰਨਤਾਰਨ ਦੇ ਕਰਿਆਲੀ ਦਾ ਰਹਿਣ ਵਾਲਾ ਸੀ। ਉਹ ਚਾਰ ਪਹਿਲਾ ਕੈਨੇਡਾ ਗਿਆ ਸੀ। ਜਗਦੀਪ ਸਿੰਘ ਵਿਆਹਿਆ ਹੋਇਆ ਸੀ, ਉਹ ਆਪਣੀ ਪਤਨੀ ਨਾਲ ਕੈਨੇਡਾ ਰਹਿੰਦਾ ਸੀ। ਕੰਮ ਦੌਰਾਨ ਵਾਪਰੇ ਹਾਦਸੇ ਵਿੱਚ ਜਗਦੀਪ ਸਿੰਘ ਦੀ ਮੌਤ ਹੋ ਗਈ। ਦੱਸ ਦਈਏ ਕਿ ਮ੍ਰਿਤਕ ਆਪਣੇ ਘਰਦਿਆਂ ਦਾ ਇਕਲੌਤਾ ਪੁੱਤਰ ਸੀ। ਮ੍ਰਿਤਕ ਦਾ ਇੱਕ ਪੁੱਤਰ ਹੈ ਜੋ ਆਪਣੇ ਦਾਦਾ-ਦਾਦੀ ਕੋਲ ਪਿੰਡ ਕਰਿਆਲੀ ਰਹਿੰਦਾ ਹੈ। ਉਨ੍ਹਾਂ ਪ੍ਰਸ਼ਾਸ਼ਨ ਅਤੇ ਅੰਬੈਸੀ ਕੋਲੋਂ ਮੰਗ ਕੀਤੀ ਹੈ ਕਿ ਜਲਦ ਤੋਂ ਜਲਦ ਵੀਜ਼ਾ ਦਿੱਤਾ ਜਾਵੇ ਤਾਂ ਜੋ ਉਹ ਆਪਣੇ ਪੁੱਤਰ ਨੂੰ ਆਖਰੀ ਵਾਰ ਦੇਖ ਸਕਣ ਅਤੇ ਉਸ ਦੀਆਂ ਅੰਤਿਮ ਰਸਮਾਂ ਪੂਰੀਆਂ ਕਰ ਸਕਣ।

Comment here