ਖਬਰਾਂਦੁਨੀਆਪ੍ਰਵਾਸੀ ਮਸਲੇ

ਕੈਨੇਡਾ ’ਚ ਪੰਜਾਬੀ ਨੌਜਵਾਨ ਦੀ ਮੌਤ

ਬਰੈਂਪਟਨ-ਇਥੇ ਇਕ ਨਕੋਦਰ ਦੇ ਰਹਿਣ ਵਾਲੇ 22 ਸਾਲਾ ਨੌਜਵਾਨ ਦੀ ਮੌਤ ਹੋ ਗਈ। ਮਿਲੀ ਜਾਣਕਾਰੀ ਮੁਤਾਬਕ ਨਕੋਦਰ ਦੇ ਮੁਹੱਲਾ ਸੁੰਦਰ ਨਗਰ ਦੇ ਰਹਿਣ ਵਾਲੇ ਨੌਜਵਾਨ ਜਤਿਨ ਪੁਰੀ (22) ਪੁੱਤਰ ਸੁਰੇਸ਼ ਪੁਰੀ ਦੀ ਮੌਤ ਹੋ ਗਈ। ਪਰਿਵਾਰਕ ਮੈਂਬਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਜਤਿਨ ਪੁਰੀ ਨੂੰ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋਈ ਹੈ। ਜਤਿਨ ਕਰੀਬ ਤਿੰਨ ਸਾਲ ਪਹਿਲਾਂ 2019 ਵਿੱਚ ਕੈਨੇਡਾ ਗਿਆ ਸੀ।
ਉਹ ਕੈਨੇਡਾ ਦੇ ਸ਼ਹਿਰ ਬਰੈਂਪਟਨ ਦੇ ਇਕ ਕਾਲਜ ਵਿੱਚ ਪੜ੍ਹਾਈ ਕਰਦਾ ਸੀ। ਬੀਤੇ ਕੱਲ੍ਹ ਉਸ ਦੀ ਕੈਨੇਡਾ ਰਹਿੰਦੀ ਭੈਣ ਦਾ ਜਨਮ ਦਿਨ ਸੀ ਅਤੇ ਉਸ ਨੇ ਭੈਣ ਲਈ ਗਿਫ਼ਟ ਲੈ ਕੇ ਜਾਣਾ ਸੀ ਪਰ ਜਦੋਂ ਨਹੀਂ ਗਿਆ ਤਾਂ ਭੈਣ ਅਤੇ ਉਸ ਦੇ ਹੋਰ ਪਰਿਵਾਰਕ ਮੈਂਬਰ ਜਦੋਂ ਜਤਿਨ ਦੇ ਕਮਰੇ ਵਿਚ ਆਏ ਤਾਂ ਦਰਵਾਜ਼ਾ ਅੰਦਰੋਂ ਬੰਦ ਸੀ। ਪਰਿਵਾਰ ਨੇ ਕਿਸੇ ਤਰ੍ਹਾਂ ਜਦੋਂ ਦਰਵਾਜ਼ਾ ਖੋਲਿ੍ਹਆ ਤਾਂ ਜਤਿਨ ਅੰਦਰ ਡਿੱਗਿਆ ਮਿਲਿਆ, ਜਿਸ ਦੀ ਮੌਤ ਹੋ ਚੁੱਕੀ ਸੀ।

Comment here