ਅਪਰਾਧਸਿਆਸਤਖਬਰਾਂਦੁਨੀਆਪ੍ਰਵਾਸੀ ਮਸਲੇ

ਕੈਨੇਡਾ ’ਚ ਪੰਜਾਬੀ ਫ਼ਿਲਮ ਨਿਰਮਾਤਾ ਦਾ ਕਤਲ

ਸਰੀ-ਵਿਦੇਸ਼ਾਂ ਵਿਚ ਰੋਜ਼ੀ ਰੋਟੀ ਲਈ ਜਾਣ ਵਾਲੇ ਭਾਰਤੀਆਂ ਦੀਆਂ ਅਣਸੁਖਾਵੀ ਘਟਨਾਵਾਂ ਦੀਆਂ ਖਬਰਾਂ ਅਉਂਦੀਆਂ ਰਹਿੰਦੀਆਂ ਹਨ। ਕੈਨੇਡਾ ਦੇ ਸ਼ਹਿਰ ਸਰੀ ਦੇ 14100 ਬਲਾਕ ਦੇ 61 ਐਵੇਨਿਊ ਦੇ ਨੇੜੇ ਗੁਆਂਢੀਆਂ ਨਾਲ ਹੋਏ ਝਗੜੇ ਵਿਚ ਪੰਜਾਬੀ ਮੂਲ ਦੇ ਫ਼ਿਲਮ ਨਿਰਮਾਤਾ ਮਨਬੀਰ ਮਨੀ ਅਮਰ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਪੁਲਸ ਵੱਲੋਂ ਇਸ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਇਹ ਝਗੜਾ ਇਕੋਲ ਵੁਡਵਰਡ ਹਿੱਲ ਦੇ ਨੇੜੇ ਦੁਪਹਿਰ 2:00 ਵਜੇ ਦੇ ਕਰੀਬ ਹੋਇਆ ਸੀ। ਪੁਲਸ ਨੇ ਮਨਬੀਰ ਮਨੀ ਅਮਰ ਦੇ ਕਤਲ ਦੇ ਦੋਸ਼ ਹੇਠ ਇਕ ਵਿਅਕਤੀ ਨੂੰ ਹਿਰਾਸਤ ਵਿੱਚ ਲੈ ਲਿਆ ਹੈ ਪਰ ਉਸ ਦਾ ਨਾਂ ਜ਼ਾਹਰ ਨਹੀਂ ਕੀਤਾ ਹੈ। ਸਰੀ ਆਰ.ਸੀ.ਐਮ.ਪੀ. ਨੂੰ ਦੋ ਆਦਮੀਆਂ ਵਿਚਕਾਰ ਝਗੜੇ ਦੀਆਂ ਰਿਪੋਰਟਾਂ ਤੋਂ ਬਾਅਦ ਦੱਖਣੀ ਨਿਊਟਨ ਵਿੱਚ 61 ਐਵੇਨਿਊ ਵਿੱਚ ਬੁਲਾਇਆ ਗਿਆ ਸੀ। ਇੱਕ ਬਿਆਨ ਵਿੱਚ ਕਿਹਾ ਗਿਆ ਹੈ ਕਿ ਅਧਿਕਾਰੀਆਂ ਨੇ ਅਮਰ ਨੂੰ ਜ਼ਖਮੀ ਹਾਲਤ ਵਿੱਚ ਪਾਇਆ ਅਤੇ ਬਾਅਦ ਵਿੱਚ ਉਸਦੀ ਮੌਤ ਹੋ ਗਈ। ਇੰਟੈਗ੍ਰੇਟੇਡ ਹੋਮੀਸਾਈਡ ਇਨਵੈਸਟੀਗੇਸ਼ਨ ਟੀਮ (ਆਈ.ਐੱਚ.ਆਈ.ਟੀ.) ਦੇ ਮੀਡੀਆ ਰਿਲੇਸ਼ਨ ਅਫਸਰ ਟਿਮੋਥੀ ਪਿਰੋਟੀ ਨੇ ਕਿਹਾ ਕਿ ਇਹ ਦੋ ਗੁਆਂਢੀਆਂ ਵਿਚਕਾਰ ਲੜਾਈ ਦਾ ਮਾਮਲਾ ਸੀ।

Comment here