ਸਿਆਸਤਖਬਰਾਂਚਲੰਤ ਮਾਮਲੇਦੁਨੀਆਪ੍ਰਵਾਸੀ ਮਸਲੇ

ਕੈਨੇਡਾ ‘ਚ ਭਾਰਤੀਆਂ ਵਿਦਿਆਰਥੀਆਂ ਕੰਮ ਕਰਨ ’ਤੇ ਲੱਗੀ ਸ਼ਰਤ

ਟੋਰਾਂਟੋ-ਭਾਰਤ ਵਿੱਚ ਮੌਜੂਦ ਕੈਨੇਡਾ ਦੇ ਹਾਈ ਕਮਿਸ਼ਨ ਨੇ ਵਿਦਿਆਰਥੀਆਂ ਨੂੰ ਚੇਤਾਵਨੀ ਦਿੱਤੀ ਹੈ ਕਿ ਉਹ ਉਦੋਂ ਤੱਕ ਦੇਸ਼ ਵਿੱਚ ਕੰਮ ਕਰਨਾ ਸ਼ੁਰੂ ਨਹੀਂ ਕਰ ਸਕਦੇ ਜਦੋਂ ਤੱਕ ਉਨ੍ਹਾਂ ਦਾ ਚੁਣਿਆ ਹੋਇਆ ਕੋਰਸ ਅਧਿਕਾਰਤ ਤੌਰ ‘ਤੇ ਸ਼ੁਰੂ ਨਹੀਂ ਹੋ ਜਾਂਦਾ। ਕੈਨੇਡਾ ਜਾ ਕੇ ਪੜ੍ਹਾਈ ਕਰਨ ਵਾਲੇ ਭਾਰਤੀ ਵਿਦਿਆਰਥੀਆਂ ਲਈ ਜ਼ਰੂਰੀ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ। ਦੱਸ ਦੇਈਏ ਕਿ ਹਰ ਸਾਲ ਵੱਡੀ ਗਿਣਤੀ ਵਿੱਚ ਭਾਰਤੀ ਵਿਦਿਆਰਥੀ ਪੜ੍ਹਾਈ ਲਈ ਕੈਨੇਡਾ ਜਾਂਦੇ ਹਨ।
ਕੈਨੇਡੀਅਨ ਹਾਈ ਕਮਿਸ਼ਨ ਨੇ ਟਵੀਟ ਕਰਦੇ ਹੋਏ ਲਿਖਿਆ, ‘ਇਸ ਗੱਲ ਦਾ ਧਿਆਨ ਰੱਖੋ ਕਿ ਕੁਝ ਸਟੱਡੀ ਪਰਮਿਟ ਤੁਹਾਨੂੰ ਕੈਨੇਡਾ ਵਿੱਚ ਕੰਮ ਕਰਨ ਦੀ ਇਜਾਜ਼ਤ ਦਿੰਦੇ ਹਨ। ਤੁਸੀਂ ਸਿਰਫ਼ ਉਦੋਂ ਹੀ ਕੰਮ ਕਰਨਾ ਸ਼ੁਰੂ ਕਰ ਸਕਦੇ ਹੋ, ਜਦੋਂ ਤੁਹਾਡੇ ਸਟੱਡੀ ਪ੍ਰੋਗਰਾਮ ਦੀ ਸ਼ੁਰੂਆਤ ਹੋ ਗਈ ਹੋਵੇ, ਉਸ ਤੋਂ ਪਹਿਲਾਂ ਕੰਮ ਕਰਨ ਦੀ ਇਜਾਜ਼ਤ ਨਹੀਂ ਹੈ।’ ਕਮਿਸ਼ਨ ਦੇ ਟਵੀਟ ਵਿੱਚ ਅੱਗੇ ਕਿਹਾ ਗਿਆ ਹੈ, ‘ਜੇਕਰ ਤੁਸੀਂ ਇਸ ਸਰਦੀਆਂ ਵਿੱਚ ਕੈਨੇਡਾ ਜਾ ਰਹੇ ਹੋ ਤਾਂ ਇੱਕ ਬਾਰਡਰ ਸਰਵਿਸ ਅਧਿਕਾਰੀ ਤੁਹਾਡੇ ਦਸਤਾਵੇਜ਼ਾਂ ਦੀ ਸਮੀਖਿਆ ਕਰੇਗਾ। ਤੁਹਾਡੇ ਡੀਐਲਆਈ ਨੇ ਤੁਹਾਨੂੰ ਦੇਰੀ ਨਾਲ ਆਉਣ ਦੀ ਇਜਾਜ਼ਤ ਦਿੱਤੀ ਹੈ ਜਾਂ ਨਹੀਂ।’

Comment here