ਖਬਰਾਂਦੁਨੀਆਪ੍ਰਵਾਸੀ ਮਸਲੇ

ਕੈਨੇਡਾ ‘ਚ ਭਾਰਤੀ ਵਿਦਿਆਰਥੀਆਂ ਦੀ ਗਿਣਤੀ 2.26 ਲੱਖ ਹੋਈ

ਕੈਨੇਡਾ-ਕੈਨੇਡਾ ਪਹੁੰਚਣ ਵਾਲੇ ਪੰਜਾਬੀ ਵਿਦਿਆਰਥੀਆਂ ਦੀ ਗਿਣਤੀ ਵੀ ਵਧਦੀ ਜਾ ਰਹੀ ਹੈ। ਕੋਵਿਡ ਦੇ ਬਾਅਦ ਤੋਂ ਕੈਨੇਡਾ ਦੁਆਰਾ ਵਿਦਿਆਰਥੀਆਂ ਲਈ ਕੰਮ ਕਰਨ ਦੇ ਘੰਟੇ ਵਧਾ ਦਿੱਤੇ ਜਾਣ ਦੇ ਬਾਅਦ ਤੋਂ ਹੀ ਵਿਦਿਆਰਥੀਆਂ ਦੀ ਗਿਣਤੀ ਪਹਿਲਾਂ ਨਾਲੋਂ ਤੇਜ਼ੀ ਨਾਲ ਵਧੀ ਹੈ। ਸਟੱਡੀ ਦੇ ਮਾਮਲੇ ਵਿਚ ਕੈਨੇਡਾ ਵਿਦਿਆਰਥੀਆਂ ਦੀ ਪਹਿਲੀ ਪਸੰਦ ਬਣਿਆ ਹੋਇਆ ਹੈ। ਅੰਕੜਿਆਂ ਮੁਤਾਬਕ ਸਾਲ 2022 ਵਿਚ ਵੱਖ-ਵੱਖ ਕੋਰਸਾਂ ਦੇ ਤਹਿਤ ਦਾਖਲੇ ਨੂੰ ਲੈ ਕੇ ਕੈਨੇਡਾ ਪਹੁੰਚੇ 5.5 ਲੱਖ ਅੰਤਰਰਾਸ਼ਟਰੀ ਵਿਦਿਆਰਥੀਆਂ ਵਿਚੋਂ 2.26 ਲੱਖ ਇਕੱਲੇ ਭਾਰਤ ਤੋਂ ਹਨ। ਇਹਨਾਂ ਵਿਚੋਂ ਵੀ 80 ਹਜ਼ਾਰ ਵਿਦਿਆਰਥੀ ਸਿਰਫ ਪੰਜਾਬ ਅਤੇ ਚੰਡੀਗੜ੍ਹ ਤੋਂ ਹਨ। ਕੈਨੇਡਾ ਪਹੁੰਚਣ ਵਾਲੇ ਪੰਜਾਬੀ ਵਿਦਿਆਰਥੀਆਂ ਦੀ ਗਿਣਤੀ ਵੀ ਵਧਦੀ ਜਾ ਰਹੀ ਹੈ। ਇਮੀਗ੍ਰੇਸ਼ਨ ਰਿਫਊਜੀਸ ਐਂਡ ਸਿਟੀਜਨਸ਼ਿਪ ਕੈਨੇਡਾ (ਆਈ.ਆਰ.ਸੀ.ਸੀ.) ਵੱਲੋਂ ਜਾਰੀ ਰਿਪੋਰਟ ਮੁਤਾਬਕ ਕੈਨੇਡਾ ਵਿਚ ਸਾਲ 2022 ਵਿਚ 184 ਦੇਸ਼ਾਂ ਤੋਂ ਰਿਕਾਰਡ 551,405 ਅੰਤਰਰਾਸ਼ਟਰੀ ਵਿਦਿਆਰਥੀਆਂ ਨੂੰ ਸਟੱਡੀ ਪਰਮਿਟ ਦਿੱਤਾ ਗਿਆ। ਇਹਨਾਂ ਵਿਚੋਂ 226,450 ਭਾਰਤੀ ਵਿਦਿਆਰਥੀ ਹਨ। ਇਸ ਦੇ ਬਾਅਦ ਜਨਵਰੀ 2023 ਵਿਚ ਕੈਨੇਡਾ ਪਹੁੰਚੇ ਨਵੇਂ ਵਿਦਿਆਰਥੀਆਂ ਦੇ ਨਾਲ ਇਹ ਅੰਕੜਾ ਹੋਰ ਵੀ ਵੱਧ ਗਿਆ। ਕੈਨੇਡਾ ਵਿਚ ਸਾਲ 2022 ਵਿਚ ਪੜ੍ਹ ਰਹੇ 8.07 ਲੱਖ ਅੰਤਰਰਾਸ਼ਟਰੀ ਵਿਦਿਆਰਥੀਆਂ ਵਿਚੋਂ 319, 130 ਇਕੱਲੇ ਭਾਰਤ ਤੋਂ ਹਨ। ਇਸ ਦੇ ਬਾਅਦ ਚੀਨ ਦੇ 1 ਲੱਖ, ਫਿਲੀਪੀਨਜ਼ ਦੇ 32,455, ਫਰਾਂਸ ਦੇ 21660 ਅਤੇ ਨਾਈਜੀਰੀਆ ਦੇ 21,660 ਵਿਦਿਆਰਥੀ ਹਨ।

Comment here