ਸੁਨਾਮ ਸਿੰਘ ਊਧਮ ਵਾਲਾ-ਸੰਗਰੂਰ ਜ਼ਿਲ੍ਹੇ ਨਾਲ ਸਬੰਧਿਤ ਨੌਜਵਾਨ ਦੀ ਕੈਨੇਡਾ ‘ਚ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਹੈ। ਮ੍ਰਿਤਕ ਦੀ ਪਛਾਣ ਮਨਪ੍ਰੀਤ ਸਿੰਘ (24) ਪੁੱਤਰ ਕਾਲ੍ਹਾ ਸਿੰਘ ਵਾਸੀ ਪਿੰਡ ਚੱਠਾ ਨਨਹੇੜਾ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਨੌਜਵਾਨ 4 ਸਾਲ ਪਹਿਲਾਂ ਸਟੱਡੀ ਵੀਜੇ ‘ਤੇ ਕੈਨੇਡਾ ਗਿਆ ਸੀ ਅਤੇ ਬਰੈਂਪਟਨ ਵਿਖੇ ਰਹਿ ਰਿਹਾ ਸੀ। ਨੌਜਵਾਨ ਦੇ ਮਾਮੇ ਦੇ ਮੁੰਡੇ ਲਵਪ੍ਰੀਤ ਸਿੰਘ ਨੇ ਪਰਿਵਾਰ ਨੂੰ ਮਨਪ੍ਰੀਤ ਦੀ ਮੌਤ ਦੀ ਜਾਣਕਾਰੀ ਦਿੱਤੀ, ਜੋ ਕਿ ਉਸਦੇ ਕੋਲ ਰਹਿੰਦਾ ਸੀ। ਨੌਜਵਾਨ ਪੁੱਤ ਦੀ ਮੌਤ ਦੀ ਖ਼ਬਰ ਸੁਣ ਕੇ ਜਿੱਥੇ ਪਰਿਵਾਰ ਦਾ ਰੋ-ਰੋ ਬੁਰਾ ਹਾਲ ਹੈ, ਉੱਥੇ ਹੀ ਪਿੰਡ ‘ਚ ਵੀ ਸੋਗ ਦੀ ਲਹਿਰ ਦੌੜ ਗਈ ਹੈ।
ਕੈਨੇਡਾ ‘ਚ ਸੁਨਾਮ ਦੇ ਗੱਭਰੂ ਦੀ ਦਿਲ ਦਾ ਦੌਰਾ ਪੈਣ ਨਾਲ ਹੋਈ ਮੌਤ

Comment here