ਖਬਰਾਂਦੁਨੀਆਪ੍ਰਵਾਸੀ ਮਸਲੇ

ਕੈਨੇਡਾ ‘ਚ ਸੜਕ ਹਾਦਸੇ ‘ਚ ਤਿੰਨ ਪੰਜਾਬੀ ਨੌਜਵਾਨਾਂ ਦੀ ਮੌਤ

ਵੈਲਿੰਗਟਨਬੀਤੀ ਰਾਤ, ਕੈਨੇਡੀਅਨ ਟਾਊਨਸ਼ਿਪ ਹੇਰਥਰ, ਓਨਟਾਰੀਓ ਵਿੱਚ ਹਾਈਵੇਅ 6 ਨੇੜੇ ਆਰਥਰ ਵੈਲਿੰਗਟਨ ਰੋਡ ‘ਤੇ ਇੱਕ ਵੈਨ ਅਤੇ ਇੱਕ ਟਰੇਲਰ ਦੀ ਆਹਮੋ-ਸਾਹਮਣੇ ਟੱਕਰ ਹੋ ਗਈ। ਇਸ ਭਿਆਨਕ ਹਾਦਸੇ ‘ਚ ਵੈਨ ‘ਚ ਸਵਾਰ ਤਿੰਨ ਸਵਾਰੀਆਂ , ਪੰਜਾਬੀ ਨੌਜਵਾਨ ਦੀ ਮੌਤ ਹੋਣ ਦੀ ਦੁਖਦ ਖਬਰ ਸਾਹਮਣੇ ਆਈ ਹੈ। ਮ੍ਰਿਤਕਾਂ ਦੀ ਪਛਾਣ ਓਨਟਾਰੀਓ ਦੇ ਮੋਨੋ ਟਾਊਨ ਦੇ 31 ਸਾਲਾ ਗੁਰਿੰਦਰਪਾਲ ਲਿੱਦੜ, ਬਰੈਂਟਫੋਰਡ ਦੇ ਸੰਨੀ ਖੁਰਾਣਾ (24) ਅਤੇ ਬੈਰੀ ਟਾਊਨ ਦੇ 22 ਸਾਲਾ ਕਿਰਨਪ੍ਰੀਤ ਸਿੰਘ ਗਿੱਲ ਵਜੋਂ ਹੋਈ ਹੈ। ਇਸ ਹਾਦਸੇ ‘ਚ ਟਰਾਲੇ ਦਾ ਡਰਾਈਵਰ ਵੀ ਜ਼ਖਮੀ ਹੋ ਗਿਆ ਅਤੇ ਉਸ ਨੂੰ ਸਥਾਨਕ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ। ਦੋ ਪੰਜਾਬੀ ਨੌਜਵਾਨਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ ਅਤੇ ਇਕ ਦੀ ਹਸਪਤਾਲ ‘ਚ ਮੌਤ ਹੋ ਗਈ। ਮਾਰੇ ਗਏ ਤਿੰਨੇ ਨੌਜਵਾਨ ਇੱਕੋ ਵੈਨ ਵਿੱਚ ਸਵਾਰ ਸਨ। ਮ੍ਰਿਤਕ ਦੀ ਪਛਾਣ ਪੰਜਾਬ ਦੇ ਫਰੀਦਕੋਟ ਜ਼ਿਲ੍ਹੇ ਦੇ ਪਿੰਡ ਸ਼ਿਮਰੇਵਾਲਾ ਦੇ 22 ਸਾਲਾ ਕਿਰਨਪ੍ਰੀਤ ਸਿੰਘ ਵਜੋਂ ਹੋਈ ਹੈ। ਮ੍ਰਿਤਕ ਸਾਦਿਕ ਦੇ ਰਿਸ਼ਤੇਦਾਰ ਸ਼ਿਵਰਾਜ ਸਿੰਘ ਢਿੱਲੋਂ ਅਤੇ ਰਾਜਵਿੰਦਰ ਸਿੰਘ ਢਿੱਲੋਂ ਨੇ ਦੱਸਿਆ ਕਿ ਪਿੰਡ ਸ਼ਿਮਰੇਵਾਲਾ ਦਾ ਨੌਜਵਾਨ 2019 ਵਿੱਚ ਸਟੱਡੀ ਵੀਜ਼ੇ ’ਤੇ ਕੈਨੇਡਾ ਗਿਆ ਸੀ। ਬੀਤੀ ਰਾਤ ਉਹ ਤਿੰਨ ਨੌਜਵਾਨਾਂ ਨਾਲ ਕੰਮ ਤੋਂ ਘਰ ਵਾਪਸ ਆ ਰਿਹਾ ਸੀ ਕਿ ਕਾਰ ਅੱਗੇ ਆ ਰਹੇ ਟਰੱਕ ਨਾਲ ਟਕਰਾ ਗਈ। ਮ੍ਰਿਤਕਾਂ ਦੀ ਪਛਾਣ ਕਿਰਨਪ੍ਰੀਤ ਸਿੰਘ (21) ਪੁੱਤਰ ਕਰਮਜੀਤ ਸਿੰਘ ਵਾਸੀ ਫਰੀਦਕੋਟ ਦੇ ਪਿੰਡ ਸ਼ਿਮਰੇਵਾਲਾ, ਜਲੰਧਰ ਦੇ ਰਹਿਣ ਵਾਲੇ ਨੌਜਵਾਨ ਅਤੇ ਕੈਨੇਡਾ ਵਿੱਚ ਮੈਨੇਜਰ ਵਜੋਂ ਹੋਈ ਹੈ। ਹਾਦਸੇ ਵਿੱਚ ਹੋਈ ਮੌਤ ਨੇ ਪਿੰਡ ਸ਼ਿਮਰੇਵਾਲਾ ਨੂੰ ਹਿਲਾ ਕੇ ਰੱਖ ਦਿੱਤਾ ਹੈ। ਮਰਹੂਮ ਕਿਰਨਪ੍ਰੀਤ ਸਿੰਘ ਗਿੱਲ ਉਰਫ਼ ਕੈਫੀ ਸਾਲ 2019 ਵਿੱਚ ਅੰਤਰਰਾਸ਼ਟਰੀ ਵਿਦਿਆਰਥੀ ਬਣਨ ਦੇ ਆਪਣੇ ਸੁਪਨੇ ਨੂੰ ਪੂਰਾ ਕਰਨ ਗਿਆ ਸੀ।ਉਸ ਦੀ ਕਾਰ ਵਿੱਚ ਦੋ ਹੋਰ ਵਿਅਕਤੀ ਵੀ ਸਨ ਜੋ ਜਲੰਧਰ ਵਾਲੇ ਪਾਸੇ ਦੇ ਦੱਸੇ ਜਾਂਦੇ ਹਨ। ਪਰਿਵਾਰ ਵੱਲੋਂ ਮ੍ਰਿਤਕ ਕਿਰਨਪ੍ਰੀਤ ਸਿੰਘ ਦੀ ਲਾਸ਼ ਨੂੰ ਭਾਰਤ ਲਿਆਉਣ ਲਈ ਯਤਨ ਤੇਜ਼ ਕਰ ਦਿੱਤੇ ਗਏ ਹਨ।

Comment here