ਸੰਗਰੂਰ-ਕੈਨੇਡਾ ਗਏ ਸੰਗਰੂਰ ਨਿਵਾਸੀ ਸਚਿਨ ਅਤੇ ਨੇੜਲੇ ਪਿੰਡ ਮੋਰਾਂਵਾਲੀ ਦੇ ਗੋਲਡੀ ਖੰਗੂੜਾ ਨੂੰ ਨਹੀਂ ਸੀ ਪਤਾ ਕਿ ਆਪਣੇ ਸੁਪਨੇ ਪੂਰੇ ਕਰਨ ਲਈ ਕੈਨੇਡਾ ਦੀ ਧਰਤੀ ’ਤੇ ਗਿਆਂ ਉਹ ਮੁੜ ਕਦੇ ਵੀ ਆਪਣੇ ਘਰ ਵਾਪਸ ਨਹੀਂ ਆਉਣਗੇ। ਜਾਣਕਾਰੀ ਅਨੁਸਾਰ ਸੰਗਰੂਰ ਦਾ ਸਚਿਨ (22), ਜੋ ਤਕਰੀਬਨ ਡੇਢ ਸਾਲ ਪਹਿਲਾਂ ਆਪਣੇ ਮਾਂ-ਪਿਉ, ਭੈਣ-ਭਰਾ ਨੂੰ ਛੱਡ ਕੇ ਕੈਨੇਡਾ ਗਿਆ ਸੀ, ਉਸ ਦੀ 2 ਦਿਨ ਪਹਿਲਾਂ ਸੜਕ ਹਾਦਸੇ ’ਚ ਮੌਤ ਹੋਣ ਦੀ ਸੂਚਨਾ ਉਸ ਦੇ ਪਰਿਵਾਰਕ ਮੈਂਬਰਾਂ ਨੂੰ ਮਿਲੀ ਹੈ। ਮ੍ਰਿਤਕ ਦੇ ਰਿਸ਼ਤੇਦਾਰਾਂ ਨੇ ਦੱਸਿਆ ਕਿ ਸਾਨੂੰ ਸਵੇਰੇ ਸਾਢੇ 4 ਵਜੇ ਫੋਨ ਆਇਆ ਕਿ ਤੁਹਾਡੇ ਪੁੱਤਰ ਦਾ ਐਕਸੀਡੈਂਟ ਹੋ ਗਿਆ।
ਕੈਨੇਡਾ ’ਚ ਸੜਕ ਹਾਦਸੇ ਦੌਰਾਨ ਦੋ ਪੰਜਾਬੀ ਨੌਜਵਾਨਾਂ ਦੀ ਮੌਤ

Comment here