ਓਟਾਵਾ-ਕੈਨੇਡਾ-ਅਮਰੀਕਾ ਸਰਹੱਦ ਨੇੜੇ ਸੇਂਟ ਲਾਰੈਂਸ ਨਦੀ ਦੇ ਕੰਢੇ ਤੋਂ ਗੈਰ-ਕਾਨੂੰਨੀ ਢੰਗ ਨਾਲ ਅਮਰੀਕਾ ਵਿਚ ਦਾਖਲ ਹੋਣ ਦੀ ਕੋਸ਼ਿਸ਼ ਕਰ ਰਹੇ ਦੋ ਬੱਚਿਆਂ ਸਮੇਤ ਅੱਠ ਲੋਕਾਂ ਦੀਆਂ ਲਾਸ਼ਾਂ ਮਿਲੀਆਂ ਹਨ। ਇਨ੍ਹਾਂ ਵਿਚ ਪੰਜ ਭਾਰਤੀ ਸ਼ਾਮਲ ਹਨ। ਅਧਿਕਾਰੀਆਂ ਨੇ ਦੱਸਿਆ ਕਿ ਉਨ੍ਹਾਂ ਦੀਆਂ ਲਾਸ਼ਾਂ ਡੁੱਬੀ ਕਿਸ਼ਤੀ ਦੇ ਨੇੜੇ ਮਿਲੀਆਂ ਹਨ। ਲਾਸ਼ਾਂ ਦੋ ਪਰਿਵਾਰਾਂ ਦੀਆਂ ਦੱਸੀਆਂ ਜਾ ਰਹੀਆਂ ਹਨ। ਇਨ੍ਹਾਂ ਵਿਚੋਂ ਇਕ ਪਰਿਵਾਰ ਭਾਰਤੀ ਸੀ, ਜਦਕਿ ਦੂਜਾ ਪਰਿਵਾਰ ਰੋਮਾਨੀਆ ਮੂਲ ਦਾ ਸੀ, ਜਿਨ੍ਹਾਂ ਕੋਲੋਂ ਕੈਨੇਡੀਅਨ ਪਾਸਪੋਰਟ ਬਰਾਮਦ ਕੀਤਾ ਗਿਆ ਹੈ। ਦੂਜੇ ਪਾਸੇ ਕੈਨੇਡੀਅਨ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਕੈਨੇਡੀਅਨ ਅਧਿਕਾਰੀਆਂ ਦਾ ਮੰਨਣਾ ਹੈ ਕਿ ਸਾਰੇ ਕੈਨੇਡਾ ਤੋਂ ਗੈਰ-ਕਾਨੂੰਨੀ ਢੰਗ ਨਾਲ ਅਮਰੀਕਾ ਵਿਚ ਦਾਖਲ ਹੋਣ ਦੀ ਕੋਸ਼ਿਸ਼ ਕਰ ਰਹੇ ਸਨ।
ਕੈਨੇਡਾ ਤੋਂ ਅਮਰੀਕਾ ਜਾ ਰਹੇ ਭਾਰਤੀ ਪਰਿਵਾਰ ਸਮੇਤ 8 ਲੋਕ ਨਦੀ ‘ਚ ਡੁੱਬੇ

Comment here