ਟੋਰਾਂਟੋ-ਕੈਨੇਡਾ ‘ਚ ਤਿੱਖੀ ਨੁਕਤਾਚੀਨੀ ਮਗਰੋਂ ਪ੍ਰਧਾਨ ਮੰਤਰੀ ਟਰੂਡੋ ਦਾ ਪਹਿਲਾ ਬਿਆਨ ਸਾਹਮਣੇ ਆਇਆ ਹੈ। ਟਰੂਡੋ ਨੇ ਇਕ ਵੀਡੀਓ ਸਾਂਝੀ ਕਰਕੇ ਇਹ ਸੁਨੇਹਾ ਦੇਣ ਦਾ ਯਤਨ ਕੀਤਾ ਹੈ ਕਿ ਕੈਨੇਡਾ ਦੀ ਦੁਨੀਆ ਦੇ ਵੱਡੇ ਨੇਤਾਵਾਂ ਨਾਲ ਗੂੜ੍ਹੀ ਸਾਂਝ ਹੈ। ਵੀਡੀਓ ਸਾਂਝੀ ਕਰਦੇ ਹੋਏ ਟਰੂਡੋ ਨੇ ਲਿਖਿਆ ਹੈ ਕਿ ਕੋਈ ਫਰਕ ਨਹੀਂ ਪੈਂਦਾ, ਅਸੀਂ ਜਿਥੇ ਮਰਜ਼ੀ ਜਾਈਏ ਸਾਡਾ ਟੀਚਾ ਸਿਰਫ ਕੈਨੇਡਾ ਦੇ ਲੋਕਾਂ ਦੀ ਬਿਹਤਰੀ ਹੈ।
ਇਸ ਵੀਡੀਓ ਵਿਚ ਟਰੂਡੋ ਇੰਡੋਨੇਸ਼ੀਆ ਵਿਚ ਆਯੋਜਿਤ ‘ਆਸੀਆਨ’ ਸੰਮੇਲਨ ਦੌਰਾਨ ਦੱਖਣੀ ਕੋਰੀਆ ਦੇ ਰਾਸ਼ਟਰਪਤੀ ਯੂਨ ਸੂਕ ਯੋਲ, ਆਸਟ੍ਰੇਲੀਅਨ ਪੀ.ਐੱਮ. ਐਂਥਨੀ ਅਲਬਾਨੀਜ਼, ਇੰਡੋਨੇਸ਼ੀਆ ਦੇ ਰਾਸ਼ਟਰਪਤੀ ਜੋਕੋ ਵਿਡੋਡੋ ਸਣੇ ਕਈ ਨੇਤਾਵਾਂ ਨਾਲ ਮੁਲਾਕਾਤ ਕਰਦੇ ਨਜ਼ਰ ਆ ਰਹੇ ਹਨ। ਉਥੇ ਹੀ ਭਾਰਤ ਦੀ ਪ੍ਰਧਾਨਗੀ ਵਿਚ ਆਯੋਜਿਤ ਜੀ-20 ਸੰਮੇਲਨ ਦੌਰਾਨ ਅਮਰੀਕੀ ਰਾਸ਼ਟਰਪਤੀ ਜੋਅ ਬਾਈਡਨ, ਬ੍ਰਿਟੇਨ ਦੇ ਪੀ. ਐੱਮ. ਰਿਸ਼ੀ ਸੂਨਕ, ਭਾਰਤੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਣੇ ਹੋਰ ਆਗੂਆਂ ਨਾਲ ਮੁਲਾਕਾਤ ਕਰਦੇ ਨਜ਼ਰ ਆ ਰਹੇ ਹਨ।
Comment here